Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂਸਰ ਮਹਿਰਾਜ ’ਚ ਸ਼ਹੀਦੀ ਸਨਮਾਨ ਸਮਾਰੋਹ ਦੌਰਾਨ ਡੇਢ ਸੌ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਤ

ਗੁਰੂਸਰ ਮਹਿਰਾਜ ’ਚ ਸ਼ਹੀਦੀ ਸਨਮਾਨ ਸਮਾਰੋਹ ਦੌਰਾਨ ਡੇਢ ਸੌ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਤ

ਬਠਿੰਡਾ, 17 ਦਸੰਬਰ-  ਇਕ ਪੋਹ ਨੂੰ ਗੁਰੂਸਰ ਮਹਿਰਾਜ ’ਚ ਕਰਵਾਏ ਸ਼ਹੀਦੀ ਸਨਮਾਨ ਸਮਾਰੋਹ ’ਚ ਡੇਢ ਸੌ ਤੋਂ ਵੱਧ ਇਲਾਕੇ ਦੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ।

ਗੁਰੂਸਰ ਮਹਿਰਾਜ ’ਚ ਖਾਲਸਤਾਨੀ ਲਹਿਰ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਤ ਕਰਨ ਲਈ ਕਰਵਾਏ ਸਮਾਗਮ ਦੇ ਦ੍ਰਿਸ਼।

ਖਾਲਸਤਾਨੀ ਹਥਿਆਰਬੰਦ ਲਹਿਰ ਦੌਰਾਨ ਸਿੱਖ ਕੌਮ ਦੀ ਆਨ ਸ਼ਾਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਤੇ ਝੂਠੇ ਪੁਲਿਸ ਮੁਕਾਬਲਿਆਂ ’ਚ ਖਪਾਏ ਨੌਜਵਾਨਾਂ ਦੇ ਵਾਰਸ ਸਵੇਰ ਤੋਂ ਹੀ ਉੱਚੇਚੇ ਤੌਰ ’ਤੇ ਪੁੱਜਣੇ ਸ਼ੁਰੂ ਹੋ ਗਏ ਸਨ। ਸ਼ਹੀਦ ਬਾਬਾ ਹਰਦਿਆਲ ਸਿੰਘ ਗੁਰੂਸਰ ਮਹਿਰਾਜ, ਕਾਰ ਸੇਵਾ ਸਹਿਰਾਲੀ ਸਾਹਿਬ ਵਾਲਿਆਂ ਦੀ ਸ਼ਹੀਦੀ ਨੂੰ ਸਮਪਰਤ ਪੰਥ ਸੇਵਕ ਜਥਾ ਵੱਲੋਂ ਕਰਵਾਏ ਸਮਾਗਮ ਦੌਰਾਨ ਖਾਲਸਤਾਨੀ ਲਹਿਰ ਦੇ ਉੱਘੇ ਆਗੂ, ਸਿੱਖ ਚਿੰਤਕ ਭਾਈ ਦਲਜੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆ ਕਿਹਾ ਕਿ ਸ਼ਹੀਦ ਕੌਮ ਦੀ ਹਸਤੀ ਤੇ ਹੋਣੀ ਦੀ ਬੁਨਿਆਦ ਹੁੰਦੇ ਹਨ, ਤੇ ਲਹਿਰ ਦੌਰਾਨ ਜਿਹਨਾਂ ਨੌਜਵਾਨ ਜਾਂ ਸਿੰਘਣੀਆਂ ਨੇ ਸਹਾਦਤਾਂ ਦਿੱਤੀਆਂ ਉਹ ਕਿਸੇ ਨਿੱਜੀ ਮੁਫਾਦ ਲਈ ਨਹੀਂ ਸਗੋਂ ਧਰਮ ਲਈ ਕੁਰਬਾਨ ਹੋਏ। ਉਹਨਾਂ ਕਿਹਾ ਕਿ ਇਹ ਸਾਡੀ ਸਮੁੱਚੀ ਕੌਮ ਦਾ ਫ਼ਰਜ ਬਣਦਾ ਹੈ ਕਿ ਅਸੀਂ ਉਹਨਾਂ ਸਹਾਦਤਾਂ, ਉਹਨਾਂ ਪਿਛੇ ਸਿੱਖ ਫਲਸਫਾ ਤੇ ਨਿਸਾਨੇ ਨੂੰ ਯਾਦ ਰੱਖੀਏ।

ਭਾਈ ਦਲਜੀਤ ਸਿੰਘ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ

ਸਮਾਗਮ ਦੇ ਰੂਬਰੂ ਹੁੰਦਿਆ ਲੇਖਕ ਭਾਈ ਪਰਮਜੀਤ ਸਿੰਘ ਗਾਜੀ ਨੇ ਸ਼ਹੀਦਾਂ ਦੀਆਂ ਸਹਾਦਤਾਂ ਨੂੰ ਦੁਨਿਆਵੀ, ਪਦਾਰਥਵਾਦੀ ਨਜਰੀਏ ਤੋਂ ਦੇਖਣ ਦੀ ਬਜਾਏ ਸਿੱਖ ਕੌਮ ਦੇ ਇਤਿਹਾਸ ਦੇ ਝਰੋਖੇ ਰਾਹੀ ਵਿਚਾਰਨ ਲਈ ਕਿਹਾ।

ਸਿੱਖ ਚਿੰਤਕ ਡਾ. ਸੇਵਕ ਸਿੰਘ ਤੇ ਸ੍ਰੋ.ਅ.ਦਲ ਫਤਹਿ ਦੇ ਕੌਮੀ ਚੇਅਰਮੈਨ ਬਾਬਾ ਸਤਨਾਮ ਸਿੰਘ ਨੇ ਸ਼ਹੀਦਾਂ ਦੀ ਯਾਦ ’ਚ ਅਜਿਹੇ ਸਮਾਗਮ ਕਰਵਾਉਣ ਦੀ ਅਪੀਲ ਕੀਤੀ। ਪੰਥ ਸੇਵਕ ਜਥਾ ਦੇ ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਆਦਿ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਦਿਆ ਸਿੰਘ ਲਹੌਰੀਆ, ਬਾਬਾ ਹੀਰਾ ਸਿੰਘ ਠੱਠੀਖਾਰ, ਲੱਖੀ ਜੰਗਲ ਸੱਥ ਵੱਲੋਂ ਬਾਬਾ ਸਵਰਨ ਸਿੰਘ ਕੋਟਧਰਮੂ, ਬਲਜਿੰਦਰ ਸਿੰਘ ਕੋਟਭਾਰਾ, ਦਲ ਖਾਲਸਾ ਦੇ ਭਾਈ ਜਸਵੀਰ ਸਿੰਘ ਖਡੂਰ, ਭਾਈ ਜੀਵਨ ਸਿੰਘ ਗਿੱਲ ਕਲਾਂ, ਭਾਈ ਗੁਰਵਿੰਦਰ ਸਿੰਘ ਬਠਿੰਡਾ, ਭਾਈ ਪਰਨਜੀਤ ਸਿੰਘ ਜੱਗੀ, ਰਾਮ ਸਿੰਘ ਢਿਪਾਲੀ, ਸਿੱਖ ਸੰਸਥਾਵਾਂ ਦੇ ਕਾਨੂੰਨੀ ਸਲਾਹਕਾਰ ਵਕੀਲ ਹਰਪਾਲ ਸਿੰਘ ਖਾਰਾ, ਸੁਖਰਾਜ ਸਿੰਘ ਨਿਆਮੀਵਾਲਾ ਆਦਿ ਵੀ ਹਾਜਰ ਸਨ। ਸ਼ਹੀਦ ਬਾਬਾ ਦੀਪ ਸਿੰਘ ਨੌਜਵਾਨ ਕਲੱਬ ਫੂਲ ਟਾਊਨ ਦੇ ਸੇਵਾਦਾਰਾਂ ਨੇ ਲੰਗਰ ਦੀ ਸੇਵਾ ਨਿਭਾਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਸਿੱਖੀ ਦੇ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਆਧੁਨਿਕ ਸਮੇਂ ਵਿੱਚ ਸਿੱਖੀ ਸਿੱਖਿਆ ਦੀ ਮਹੱਤਤਾ ਨੂੰ ਧਿਆਨ 'ਚ ਰੱਖਦਿਆਂ 10 ਜੂਨ 2026, ਦਿਨ ਬੁੱਧਵਾਰ ਨੂੰ "ਸਿੱਖੀ ਸਿੱਖਿਆ ਅਤੇ ਗੁਰ-ਵਿਚਾਰ ਵਿਸ਼ੇ" ਤੇ ਵਿਸ਼ੇਸ਼
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: