Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ

ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ

ਲੁਧਿਆਣਾ (20 ਫਰਵਰੀ, 2012 – ਸਿੱਖ ਸਿਆਸਤ): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਬੀਤੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਜਿੱਥੇ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਉਥੇ ਨਾਲ ਹੀ ਸਿੱਖ ਪੰਥ ਨੂੰ ਆਪਾ ਪੜਚੋਲਣ ਦਾ ਸੁਨੇਹਾ ਵੀ ਦਿੱਤਾ।ਉਨ੍ਹਾਂ ਕਿਹਾ ਕਿ ਦੁਨੀਆਂ ਦੇ ਧਰਮਾਂ ਦੇ ਇਤਿਹਾਸ ਵਿਚ ਸਾਰੇ ਧਾਰਮਿਕ ਗ੍ਰੰਥ ਸਤਿਕਾਰਯੋਗ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਸਾਂ ਪਾਤਸ਼ਾਹੀਆਂ ਦੀ ਜਾਗਦੀ ਜੋਤ ਪ੍ਰਤੱਖ ਸ਼ਬਦ ਗੁਰੂ ਹਨ। ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਜਿੱਥੇ ਹਰੇਕ ਸਿੱਖ ਦਾ ਮੁੱਢਲਾ ਫਰਜ਼ ਹੈ ਉਥੇ ਹਰੇਕ ਮਨੁੱਖ ਨੂੰ ਮਨੁੱਖਤਾ ਨੂੰ ਬਚਾਈ ਰੱਖਣ ਲਈ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਬੱਤ ਦੇ ਭਲੇ ਦਾ ਸਿਧਾਂਤ ਦੁਨੀਆ ਵਿਚ ਪਰਸਾਰਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਵਾਲੇ ਲੋਕ ਮਨੁੱਖਤਾ ਦੇ ਨਾਂਅ ਉਤੇ ਵੱਡਾ ਕਲੰਕ ਹਨ।

ਐਡਵੋਕੇਟ ਮੰਝਪੁਰ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਅਤੇ ਸਤਿਕਾਰ ਪ੍ਰਤੀ ਇਕ ਕੇਂਦਰੀਕ੍ਰਿਤ ਕੰਟਰੋਲ ਹੋਣਾ ਚਾਹੀਦਾ ਹੈ, ਜਿੱਥੇ ਇਸ ਗੱਲ ਦਾ ਪੂਰਾ ਖਿਆਲ ਰੱਖਿਆ ਜਾਵੇ ਕਿ ਕੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਲੈ ਕੇ ਜਾਣ ਵਾਲੇ ਲੋਕ ਗੁਰੂ ਸਾਹਿਬ ਦੇ ਆਦਰ ਸਤਿਕਾਰ ਲਈ ਕਿੰਨੇ ਕੁ ਦ੍ਰਿੜ੍ਹ ਹਨ ਅਤੇ ਕੇਵਲ ਕੁਝ ਰੁਪਈਆਂ ਦੀ ਭੇਟਾ ਕਰਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇਣ ਤੋਂ ਸੰਕੋਚ ਕੀਤਾ ਜਾਵੇ। ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਨੂੰ ਕਿਸੇ ਥਾਂ ਲੈ ਜਾਣ ਤੋਂ ਪਹਿਲਾਂ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਉਸ ਥਾਂ ਉਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਲੋੜ ਹੈ ਜਾਂ ਨਹੀਂ ਅਤੇ ਨਾਲ ਹੀ ਸਤਿਕਾਰ ਅਤੇ ਮਰਿਯਾਦਾ ਦੇ ਪ੍ਰਬੰਧ ਦਾ ਵੀ ਵਿਸ਼ਲੇਸ਼ਣ ਕੀਤਾ ਜਾਵੇ। ਸਭ ਤੋਂ ਵਧਕੇ ਸਿੱਖਾਂ ਵਿਚ ਦੇਸ਼ਾਂ ਵਿਦੇਸ਼ਾਂ ਵਿਚ ਆਪਣੇ ਧੜੇ ਜਾਂ ਜਾਤ ਦੇ ਆਧਾਰ ‘ਤੇ ਗੁਰਦੁਆਰੇ ਬਣਾਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਥਾਪਤ ਕਰ ਦਿੱਤੇ ਜਾਂਦੇ ਹਨ ਪਰ ਇਹ ਕਾਰਵਾਈ ਕੇਵਲ ਕੁਝ ਮਨੁੱਖਾਂ ਦੀ ਹਉਮੈ ਨੂੰ ਪੱਠੇ ਪਾਉਣ ਤੋਂ ਵੱਧ ਕੁਝ ਨਹੀਂ। ਕਿਉਂਕਿ ਅਜਿਹੇ ਗੁਰਦੁਆਰਿਆਂ ਵਿਚ ਜਿੱਥੇ ਸੰਗਤ ਦੀ ਆਮਦ ਨਾ-ਮਾਤਰ ਹੁੰਦੀ ਹੈ ਉਥੇ ਗੁਰੂ ਘਰਾਂ ਦੇ ਪ੍ਰਬੰਧ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਤੇ ਮਰਿਯਾਦਾ ਦੇ ਵੀ ਯੋਗ ਪ੍ਰਬੰਧ ਨਹੀਂ ਕੀਤੇ ਜਾਂਦੇ ਹਨ।

ਉਨ੍ਹਾਂ ਕਿਹਾ ਭਾਵੇਂ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਇਕ ਕਾਨੂੰਨ ਪਾਸ ਕਰਕੇ ਇਹ ਪ੍ਰਬੰਧ ਕਰ ਦਿੱਤਾ ਸੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਜਾਂ ਉਸ ਦੁਆਰਾ ਅਧਿਕਾਰਤ ਏਜੰਸੀ ਹੀ ਕਰ ਸਕਦੀ ਹੈ ਪਰ ਇਸ ਕਾਨੂੰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵਲੋਂ ਆਪ ਹੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਅੰਤ ਵਿਚ ਸਮੁੱਚੀ ਕੌਮ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਤੇ ਮਰਿਯਾਦਾ ਨੂੰ ਕਾਇਮ ਰੱਖਣ ਦਾ ਹੋਕਾ ਦਿੰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਤੇ ਵੰਡਣ ਦੀ ਨੀਤੀ ਨੂੰ ਕੰਟਰੋਲ ਕਰਨ ਤੋਂ ਬਗੈਰ ਬੇਅਦਬੀ ਦੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਿਆ ਨਹੀਂ ਜਾ ਸਕਦਾ। ਅਤੇ ਇਸਤੋਂ ਵੀ ਅੱਗੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਦੁਨੀਆ ਕਾਨੂੰਨਾਂ ਦੇ ਘੇਰੇ ਵਿਚ ਲਿਆਉਣ ਦੀ ਥਾਂ ਪੰਥਕ ਕਾਨੂੰਨ ਮੁਤਾਬਕ ਸਜ਼ਾ ਦੇਣੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: