Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਦੋਖੀਆਂ ਨੇ ਅਜਨਾਲਾ ਨੇੜੇ ਕੀਤੀ ਗੁਰਬਾਣੀ ਦੀ ਬੇਅਦਬੀ

ਗੁਰੂ ਦੋਖੀਆਂ ਨੇ ਅਜਨਾਲਾ ਨੇੜੇ ਕੀਤੀ ਗੁਰਬਾਣੀ ਦੀ ਬੇਅਦਬੀ

ਅਜਨਾਲਾ: ਪਿਛਲ਼ੇ ਸਾਲ ਅਕਤੂਬਰ ਮਹੀਨੇ ਤੋਂ ਸ਼ੁਰੂ ਹੋਈਆਂ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਸ਼ਰਾਰਤੀ ਅਨਸਰਾਂ ਅਤੇ ਗੁਰਬਾਣੀ ਦੇ ਸਰਬ ਸਾਂਝੇ ਉਪਦੇਸ਼ ਦੇ ਵਿਰੋਧੀਆਂ ਵੱਲੋਂ ਗੁਰਬਾਣੀ ਦਾ ਅਪਮਾਨ ਕਰਨ ਦੀਆਂ ਘਟਨਾਵਾਂ ਲਗਾਤਾਰ ਪੰਜਾਬ ਦੀ ਗੂਰਾਂ ਸਵਾਰੀ ਧਰਤ ‘ਤੇ ਵਾਪਰ ਰਹੀਆਂ ਹਨ। ਅੱਜ ਇੱਥੋਂ ਨੇੜਲੇ ਪਿੰਡ ਭਿੱਟੇਵੱਢ ਵਿੱਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

10504CD-_5AJNALA01ASR
ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਅਤੇ ਪਿੰਡ ਦੇ ਹੋਰ ਲੋਕ ਡੀਐਸਪੀ ਅਮਨਦੀਪ ਕੌਰ ਨੂੰ ਬੇਅਦਬੀ ਬਾਰੇ ਜਾਣਕਾਰੀ ਦਿੰਦੇ ਹੋਏ

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 3 ਅਪਰੈਲ ਦੀ ਰਾਤ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਗੁਰਬਾਣੀ ਦੇ ਗੁਟਕਾ ਸਾਹਿਬ ਦੇ 20 ਤੋਂ 25 ਪਾਵਨ ਪੱਤਰਿਆਂ ਨੂੰ ਅੱਧਸੜੀ ਹਾਲਤ ਵਿੱਚ ਗਲੀ ‘ਚ ਖਿਲਾਰ ਦਿੱਤਾ। ਸਵੇਰੇ ਪਿੰਡ ਦੇ ਲੋਕਾਂ ਨੇ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਪੱਤਰੇ ਅੱਧਸੜੀ ਹਾਲਤ ਵਿੱਚ ਖਿੱਲਰੇ ਵੇਖੇ ਤਾਂ ਉਨ੍ਹਾਂ ਇਨ੍ਹਾਂ ਪੱਤਰਿਆਂ ਨੂੰ ਇਕੱਠਾ ਕਰ ਲਿਆ ਅਤੇ ਪਿੰਡ ਦੇ ਗੁਰਦੁਆਰੇ ਦੇ ਸੇਵਾਦਾਰ ਦਿਲਬਾਗ ਸਿੰਘ ਨੂੰ ਸੌਂਪ ਦਿੱਤੇ,। ਘਟਨਾ ਦੀ ਜਾਣਕਾਰੀ ਮਿਲਦਿਆਂ ਡੀਐਸਪੀ ਰਾਜਾਸਾਂਸੀ ਬੀਬੀ ਅਮਨਦੀਪ ਕੌਰ ਪੁਲੀਸ ਪਾਰਟੀ ਸਮੇਤ ਪਿੰਡ ਭਿੱਟੇਵੱਢ ਪੁੱਜੇ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਢ ਨੇ ਕਿਹਾ ਕਿ ਇਹ ਘਟਨਾ ਬਹੁਤ ਨਿੰਦਣਯੋਗ ਹੈ ਅਤੇ ਉਹ ਪੁਲੀਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਹ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 14 ਅਪ੍ਰੈਲ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤੀ ਗਈ ਇੱਕ ਬੀਬੀ ਨੂੰ ਪੁਲਿਸ ਵੱਲੋਂ ਪਿਛਲੇ ਸਾਲ ਅਜਨਾਲਾ ਠਾਣੇ ਵਿਖੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ
ਲੰਘੀ 14 ਅਪ੍ਰੈਲ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤੀ ਗਈ ਇੱਕ ਬੀਬੀ ਨੂੰ ਪੁਲਿਸ ਵੱਲੋਂ ਪਿਛਲੇ ਸਾਲ ਅਜਨਾਲਾ ਠਾਣੇ ਵਿਖੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: