Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਦਿਹਾੜੇ ‘ਤੇ 2018 ‘ਚ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਨਗਰ ਕੀਰਤਨ

ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਦਿਹਾੜੇ ‘ਤੇ 2018 ‘ਚ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਨਗਰ ਕੀਰਤਨ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ 2018 ‘ਚ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਦਿੱਲੀ ਅਕਾਲੀ ਦਲ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਨਗਰ ਕੀਰਤਨ ਦੀ ਇਜਾਜ਼ਤ ਦੇ ਦਿੱਤੀ ਹੈ।

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਇਵੈਕਿਉ ਟਰੱਸਟ ਵਲੋਂ ਦਲ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੀ ਮੁਖ ਇਮਾਰਤ ਦੇ ਲੈਂਟਰ ਪਾਏ ਜਾਣ ਅਤੇ ਚੌਗਿਰਦੇ ਦੀ ਮੁੜ ਉਸਾਰੀ ਦੀ ਲਿਖਤੀ ਇਜਾਜ਼ਤ ਲੈਕੇ ਅੰਮ੍ਰਿਤਸਰ ਪੁਜੇ ਸ. ਸਰਨਾ ਸ਼ੁੱਕਰਵਾਰ 9 ਜੂਨ ਨੂੰ ਇਥੇ ਪੱਤਰਕਾਰਾਂ ਨਾਲ ਗਲ ਕਰ ਰਹੇ ਸਨ।

Sarna about nagar kirtan to pakistan
ਦਿੱਲੀ ਤੋਂ ਨਨਕਾਣਾ ਸਾਹਿਬ ਤਕ ਕੱਢੇ ਜਾਣ ਵਾਲੇ ਨਗਰ ਕੀਰਤਨ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ

ਸ. ਸਰਨਾ ਨੇ ਦੱਸਿਆ ਕਿ ਦਿੱਲੀ ਅਕਾਲੀ ਦਲ ਲਈ ਇਹ ਦੂਸਰਾ ਮੌਕਾ ਹੋਵੇਗਾ ਜਦੋਂ ਉਹ ਦਿੱਲੀ ਤੋਂ ਨਨਕਾਣਾ ਸਾਹਿਬ ਤੀਕ ਨਗਰ ਕੀਰਤਨ ਦਾ ਪ੍ਰਬੰਧ ਕਰੇਗਾ। ਉਨ੍ਹਾਂ ਕਿਹਾ ਇਹ ਮੌਕਾ ਬਹੁਤ ਹੀ ਅਹਿਮ ਹੈ ਤੇ ਇਹ ਨਗਰ ਕੀਰਤਨ ਸ਼੍ਰੋਮਣੀ ਕਮੇਟੀ, ਦਿੱਲੀ ਗੁ: ਪ੍ਰ: ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ, ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਅਤੇ ਦੇਸ਼ ਵਿਦੇਸ਼ ਦੀਆਂ ਸਮੁੱਚੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਉਲੀਕਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਉਹ ਕੋਸ਼ਿਸ਼ ਕਰਨਗੇ ਕਿ ਇਸ ਨਗਰ ਕੀਰਤਨ ਲਈ ਤਿਆਰੀ ਕਰਦਿਆਂ ਇਸਨੂੰ ਹਰ ਕਿਸਮ ਦੀ ਧੜੇਬੰਦੀ ਤੋਂ ਦੂਰ ਰੱਖਿਆ ਜਾਏ ਅਤੇ ਪ੍ਰਬੰਧਨ ਲਈ ਜੇਕਰ ਸ਼੍ਰੋਮਣੀ ਕਮੇਟੀ ਪ੍ਰਧਾਨ ਪੰਜਾਬ ਵਿੱਚ ਹੀ ਕੋਈ ਸਾਂਝੀ ਇੱਕਤਰਤਾ ਰੱਖਣਾ ਚਾਹੁਣ ਤਾਂ ਉਨ੍ਹਾਂ ਨੂੰ ਖੁਸ਼ੀ ਹੋਵੇਗੀ। ਇੱਕ ਸਵਾਲ ਦੇ ਜਵਾਬ ਵਿੱਚ ਸ. ਸਰਨਾ ਨੇ ਕਿਹਾ ਕਿ ਨਗਰ ਕੀਰਤਨ ਵਿੱਚ ਸੋਨੇ ਦੀ ਪਾਲਕੀ ਦਾ ਤਾਂ ਹੀ ਪ੍ਰਬੰਧ ਕੀਤਾ ਜਾਵੇਗਾ ਜੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਗੁਰਦੁਆਰਾ ਸਾਹਿਬ ਵਿਖੇ ਪਾਲਕੀ ਦੀ ਜ਼ਰੂਰਤ ਹੋਵੇ। ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਜਾਣ ਵਾਲੇ ਸਿੱਖ ਜਥੇ ਨੂੰ 7 ਜੂਨ ਨੂੰ ਭਾਰਤ ਸਰਕਾਰ ਵਲੋਂ ਇਜਾਜ਼ਤ ਨਾ ਦਿੱਤੇ ਜਾਣ ‘ਤੇ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਹ ਸਭ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਨ ਦਿਹੜੇ ਨਾ ਮਨਾਏੇ ਜਾਣ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹਨ। ਜੂਨ ’84 ਦਾ ਘਲੂਘਾਰਾ ਦਿਹਾੜਾ ਮਨਾਉਂਦਿਆਂ ਸ਼੍ਰੋਮਣੀ ਕਮੇਟੀ ਵਲੋਂ ਚੱਬਾ ਵਿਖੇ ਥਾਪੇ ਗਏ ਸਮਾਨਾਂਤਰ ਜਥੇਦਾਰਾਂ ਨੂੰ ਵੀ ਸੱਦਾ ਦੇਣ ਬਾਰੇ ਪੁਛੇ ਸਵਾਲ ਤੇ ਉਨ੍ਹਾਂ ਕਿਹਾ ਕੀ ਸ਼੍ਰੋਮਣੀ ਕਮੇਟੀ ਨੇ ਦੋ-ਦੋ ਜਥੇਦਾਰਾਂ ਨੂੰ ਮਾਨਤਾ ਦੇ ਹੀ ਦਿੱਤੀ ਹੈ?

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਉਹ ਕੱਲ੍ਹ (2 ਦਸੰਬਰ, 2017) ਸ਼੍ਰੋਮਣੀ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਜੋ ਆਪਣੇ-ਆਪ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: