Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁ: ਗਿਆਨ ਗੋਦੜੀ: ਸੁਖਬੀਰ ਵਲੋਂ ਆਪਣੇ ਵਰਕਰਾਂ ਨੂੰ 14 ਮਈ ਨੂੰ ਜਪੁਜੀ ਸਾਹਿਬ ਦਾ ਪਾਠ ਕਰਨ ਦੀ ਅਪੀਲ

ਗੁ: ਗਿਆਨ ਗੋਦੜੀ: ਸੁਖਬੀਰ ਵਲੋਂ ਆਪਣੇ ਵਰਕਰਾਂ ਨੂੰ 14 ਮਈ ਨੂੰ ਜਪੁਜੀ ਸਾਹਿਬ ਦਾ ਪਾਠ ਕਰਨ ਦੀ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਆਪੋ ਆਪਣੇ ਨੇੜਲੇ ਗੁਰਦਆਰਾ ਸਾਹਿਬਨ ਵਿੱਚ 14 ਮਈ ਨੂੰ ਸਵੇਰੇ 9 ਵਜੇ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ।

ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਵਲੋਂ ਗੁਰਦੁਆਰਾ ਗਿਆਨ ਗੋਦੜੀ (ਹਰੀਦੁਆਰ) ਲਈ ਜਗ੍ਹਾ ਹਾਸਲ ਕਰਨ ਵਾਸਤੇ ਸਿੱਖ ਸੰਗਤਾਂ ਆਪਣੇ ਨੇੜਲੇ ਗੁਰਦੁਆਰਿਆਂ ‘ਚ 14 ਮਈ ਨੂੰ ਜਪੁਜੀ ਸਾਹਿਬ ਦਾ ਪਾਠ ਕਰਨ।

ਸੁਖਬੀਰ ਬਾਦਲ (ਫਾਈਲ ਫੋਟੋ)
ਸੁਖਬੀਰ ਬਾਦਲ (ਫਾਈਲ ਫੋਟੋ)

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਗਿਆਨ ਗੋਦੜੀ ਦੀ ਉਸਾਰੀ ਤੱਕ ਇਸ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਪਾਏਗਾ। ਇਸ ਸਬੰਧ ਵਿੱਚ ਸਬੰਧਤ ਸਰਕਾਰ ਅਤੇ ਹੋਰ ਜਿਸ ਵੀ ਪਲੇਟਫਾਰਮ ਉਤੇ ਆਵਾਜ਼ ਚੁੱਕਣੀ ਪਈ ਬਾਦਲ ਦਲ ਆਪਣੀ ਬਣਦੀ ਡਿਊਟੀ ਨਿਭਾਏਗਾ।

ਅੱਜ (ਮੰਗਲਵਾਰ) ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਬਾਦਲ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਇਸ ਪਾਵਨ ਤੇ ਇਤਿਹਾਸਕ ਸਥਾਨ ਨਾਲ ਜੁੜੀਆਂ ਹੋਈਆਂ ਹਨ। ਇਹ ਬੜੀ ਚਿੰਤਾ ਵਾਲੀ ਗੱਲ ਹੈ ਕਿ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਹ ਗੁਰਦੁਆਰਾ ਜੋ ਸੰਨ 1979 ਵਿੱਚ ਢਾਹ ਦਿੱਤਾ ਗਿਆ ਸੀ, ਦੀ ਮੁੜ ਉਸਾਰੀ ਦੀ ਆਗਿਆ ਸਿੱਖ ਸੰਗਤਾਂ ਨੂੰ ਨਹੀਂ ਦਿੱਤੀ ਗਈ।

ਸੁਖਬੀਰ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ, ਸ਼੍ਰੋਮਣੀ ਕਮੇਟੀ ਤੇ ਦਿੱਲੀ ਸਿੱਖ ਕਮੇਟੀ ਵਲੋਂ ਇਸ ਦੀ ਮੁੜ ਉਸਾਰੀ ਵਾਸਤੇ ਯਤਨ ਆਰੰਭੇ ਗਏ ਹਨ।

ਸਬੰਧਤ ਖ਼ਬਰ:

ਦਿੱਲੀ ਕਮੇਟੀ ਵਲੋਂ ਗੁ: ਗਿਆਨ ਗੋਦੜੀ ਦੇ ਮਸਲੇ ‘ਤੇ ਗਿਆਨੀ ਗੁਰਬਚਨ ਸਿੰਘ ਨੂੰ ਅਗਵਾਈ ਕਰਨ ਦੀ ਅਪੀਲ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: