Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Ghallughara Yadgari March on June 5 and Amritsar Bandh on 6 Dal Khalsa 1

ਘੱਲੂਘਾਰਾ ਯਾਦਗਾਰੀ ਮਾਰਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ: ਦਲ ਖਾਲਸਾ

ਘੱਲੂਘਾਰਾ ਯਾਦਗਾਰੀ ਮਾਰਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ: ਦਲ ਖਾਲਸਾ

ਅੰਮ੍ਰਿਤਸਰ: ਦਰਬਾਰ ਸਾਹਿਬ ਹਮਲੇ ਦੀ 41ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।

Ghallughara Yadgari March on June 5 and Amritsar Bandh on 6 Dal Khalsa
ਦਲ ਖਾਸਲਾ ਆਗੂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ

ਜ਼ਿਕਰਯੋਗ ਹੈ ਕਿ ਪਿਛਲੇ ਡੇਢ ਦਹਾਕੇ ਤੋਂ ਦਲ ਖਾਲਸਾ ਵਲੋਂ ਹਰ ਸਾਲ 5 ਜੂਨ ਨੂੰ ਯਾਦਗਾਰੀ ਮਾਰਚ ਕੀਤਾ ਜਾਂਦਾ ਹੈ।

ਸਿੱਖ ਜਥੇਬੰਦੀ ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ, ਸ. ਕੰਵਰਪਾਲ ਸਿੰਘ, ਸ. ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਸਿੱਖ ਧਰਮ ਉਤੇ ਹੋਏ ਭਾਰਤੀ ਫੌਜੀ ਹਮਲੇ ਨੂੰ ਭੁਲਾਇਆ ਨਹੀਂ ਜਾ ਸਕਦਾ। ਅਣਖੀਲੀਆਂ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਵਿਸਾਰਦੀਆਂ ਅਤੇ ਹਰ ਸੰਭਵ ਯਤਨ ਕਰਕੇ ਆਪਣੇ ਵਿਰਸੇ ਅਤੇ ਇਤਿਹਾਸ ਨੂੰ ਅਗਲੀ ਪੀੜੀ ਲਈ ਸਾਂਭ ਕੇ ਰੱਖਦੀਆਂ ਹਨ।

ਜਥੇਬੰਦੀ ਵਲੋਂ 6 ਜੂਨ ਨੂੰ ਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖਜ਼ਾਨੇ ਦੇ ਵਿਰੋਧ ਵਿੱਚ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਯਾਦਗਾਰੀ ਮਾਰਚ 5 ਜੂਨ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋ ਆਰੰਭ ਹੋ ਕੇ ਬੱਸ ਸਟੈਂਡ, ਰਾਮ ਬਾਗ, ਹਾਲ ਬਾਜ਼ਾਰ ਰਾਹੀ ਹੁੰਦਾ ਹੋਇਆ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ, ਜਿੱਥੇ ਜੂਨ 84 ਦੇ ਸ਼ਹੀਦਾਂ ਨੂੰ ਸਿਜਦਾ ਕੀਤਾ ਜਾਵੇਗਾ । ਜਥੇਬੰਦੀ ਨੇ ਸੰਗਤਾਂ ਨੂੰ 5 ਅਤੇ 6 ਜੂਨ ਨੂੰ ਵੱਡੀ ਗਿਣਤੀ ਵਿੱਚ ਅਕਾਲ ਤਖਤ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: