Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੂਘਾਰਾ 1984 ਦੀ 31ਵੀਂ ਵਰੇਗੰਢ ਮੌਕੇ ਲੰਡਨ ਵਿੱਚ ਪ੍ਰਦਰਸ਼ਨ ਅੱਜ

ਘੱਲੂਘਾਰਾ 1984 ਦੀ 31ਵੀਂ ਵਰੇਗੰਢ ਮੌਕੇ ਲੰਡਨ ਵਿੱਚ ਪ੍ਰਦਰਸ਼ਨ ਅੱਜ

ਲੰਡਨ (6 ਜੂਨ , 2015): ਭਾਰਤੀ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਭਾਰਤੀ ਫੌਜ ਵੱਲੋਂ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਲੜਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਲੰਡਨ ‘ਚ 31ਵਾਂ ਸਾਲਾਨਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।

ਫੌਜੀ ਹਮਲੇ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ
ਫੌਜੀ ਹਮਲੇ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ

ਫ਼ੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਕੀਤੇ ਜਾਣ ਵਾਲੇ ਇਸ ਰੋਸ ਮੁਜ਼ਾਹਰੇ ‘ਚ ਬਰਤਾਨਵੀ ਸੰਸਦ ਮੈਂਬਰ, ਮਨੁੱਖੀ ਅਧਿਕਾਰ ਸੰਗਠਨਾਂ ਦੇ ਆਗੂਆਂ ਤੋਂ ਇਲਾਵਾ ਇੰਗਲੈਂਡ ਭਰ ਦੇ ਗੁਰੂ ਘਰਾਂ ਦੇ ਨੁਮਾਇੰਦੇ ਅਤੇ ਹਜ਼ਾਰਾਂ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ ।

ਇਸ ਮੌਕੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੂੰ ਸਿੱਖ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਵੀ ਸੌਾਪਿਆ ਜਾਵੇਗਾ, ਜਿਸ ਵਿੱਚ ਸਿੱਖਾਂ ਦੀਆਂ ਵੱਖ-ਵੱਖ ਮੰਗਾਂ ਤੋਂ ਇਲਾਵਾ 1984 ਤੋਂ ਪਹਿਲਾਂ ਅਤੇ ਬਾਅਦ ‘ਚ ਹੋਏ ਸਿੱਖ ਕਤਲ-ਏ-ਆਮ ਦੇ ਸਮੁੱਚੇ ਘਟਨਾਕ੍ਰਮ ਦੀ ਯੂ. ਐਨ. ਓ. ਤੋਂ ਨਿਰਪੱਖ ਜਨਤਕ ਜਾਂਚ ਦੀ ਮੰਗ ਵੀ ਸ਼ਾਮਿਲ ਹੈ ।

ਸਿੱਖ ਫੈਡਰੇਸ਼ਨ ਯੂ. ਕੇ. ਦੇ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ 1947 ਦੀ ਵੰਡ ਮੌਕੇ ਸਿੱਖਾਂ ਨੂੰ ਅਣਦੇਖਿਆ ਕੀਤਾ ਗਿਆ ਸੀ, ਅਸੀਂ ਯੂ. ਕੇ. ਸਰਕਾਰ ਪਾਸੋਂ ਮੰਗ ਕਰ ਰਹੇ ਹਾਂ ਕਿ ਵੰਡ ਮੌਕੇ ਕੀਤੇ ਗਏ ਸਮੂਹ ਸਮਝੌਤਿਆਂ ਨੂੰ ਵੀ ਜਨਤਕ ਕੀਤਾ ਜਾਵੇ ਤਾਂ ਕਿ ਪਤਾ ਲੱਗ ਸਕੇ ਕਿ ਇਸ ਮੌਕੇ ਸਿੱਖਾਂ ਨੂੰ ਅਣਦੇਖਿਆ ਕਿਉਂ ਕੀਤਾ ਗਿਆ, ਜਿਸ ਦਾ ਸਿੱਖ ਕੌਮ ਅੱਜ ਵੀ ਸੰਤਾਪ ਭੋਗ ਰਹੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ
ਵੁਲਵਰਹੈਂਪਟਨ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ 'ਤੇ ਹੋਏ ਵਹਿਸ਼ੀ ਹਮਲੇ ਦੇ ਮਾਮਲੇ ਵਿੱਚ ਅੱਜ ਤਿੰਨ ਨੌਜਵਾਨਾਂ ਵਿਰੁੱਧ ਅਦਾਲਤੀ ਦੋਸ਼ ਤੈਅ ਕੀਤੇ ਗਏ ਹਨ। ਬ੍ਰਿਟਿਸ਼ ਟ੍ਰਾਂਸਪੋਰਟ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: