Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚਰਚ ਵਿੱਚ ਅੱਗ ਲਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਅਗਨ ਭੇਟ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ: ਕ੍ਰਿਸਚਨ ਦਲਿਤ ਫਰੰਟ

ਚਰਚ ਵਿੱਚ ਅੱਗ ਲਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਅਗਨ ਭੇਟ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ: ਕ੍ਰਿਸਚਨ ਦਲਿਤ ਫਰੰਟ

767871__d25663806
ਮੁਨੱਵਰ ਮਸੀਹ

ਗੁਰਦਾਸਪੁਰ ( 3 ਦਸੰਬਰ, 2014): ਦਿਲਸ਼ਾਦ ਬਾਗ ਦਿੱਲੀ ਵਿਖੇ ਕੈਥੋਲਿਕ ਮਿਸ਼ਨ ਦੇ ਚਰਚ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਾੜ ਦਿੱਤੇ ਜਾਣ ਦੀ ਘਟਨਾ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਤੇ ਆਲ ਇੰਡੀਆ ਕ੍ਰਿਸਚਨ ਦਲਿਤ ਫਰੰਟ ਦੇ ਪ੍ਰਧਾਨ ਮੁਨੱਵਰ ਮਸੀਹ ਨੇ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਹੈ।

ਇਸ ਮੌਕੇ ਸ੍ਰੀ ਮੁਨੱਵਰ ਮਸੀਹ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ ।ਤਰਨਤਾਰਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਨੂੰ ਸਾੜਨ ਦੀ ਘੋਰ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਮੁੜ ਕੋਈ ਅਜਿਹੀ ਕੁਤਾਹੀ ਦੀ ਹਿੰਮਤ ਨਾ ਕਰੇ ।

ਜ਼ਿਕਰਯੋਗ ਹੈ ਕਿ 1 ਦਸੰਬਰ ਨੂੰ ਸਵੇਰੇ ਅੱਗ ਲੱਗਣ ਕਾਰਨ ਚਰਚ ਦਾ ਅੰਦਰਲਾ ਹਿੱਸਾ ਪੂਰੀ ਤਰ੍ਹਾਂ ਸੜ ਗਿਆ ਸੀ ਅਤੇ ਫਾਇਰ ਬਿ੍ਗੇਡ ਦੀਆਂ ਤਿੰਨ ਗੱਡੀਆਂ ਨਾਲ ਅੱਗ ‘ਤੇ ਕਾਬੂ ਪਾਇਆ ਜਾ ਸਕਿਆ ਸੀ। ਚਰਚ ਦੇ ਪ੍ਰਬੰਧਕਾਂ ਅਤੇ ਇਸਾਈ ਭਾਈਚਾਰੇ ਦੇ ਲੋਕਾਂ ਦਾ ਦੋਸ਼ ਹੈ ਕਿ ਚਰਚ ਨੂੰ ਅੱਗ ਜਾਣਬੁੱਝ ਕੇ ਲਗਾਈ ਗਈ ਹੈ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਉਹ ਚਰਚ ਵਿਚ ਪਹੁੰਚੇ ਤਾਂ ਉਥੋਂ ਮਿੱਟੀ ਦੇ ਤੇਲ ਅਤੇ ਡੀਜ਼ਲ ਦੀ ਬਦਬੂ ਆ ਰਹੀ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ, ਹਰਿਆਣਾ, ਮਹਾਂਰਾਸ਼ਟਰ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਚਰਚਾ 'ਤੇ ਹਮਲਾ ਹੋਣ ਦੀਆਂ ਖਬਰਾਂ ਪ੍ਰਾਪਤ ਹੋਈਆਂ ਹਨ। ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਇੱਥੋਂ ਦੇ ਛਾਉਣੀ ਇਲਾਕੇ 'ਚ
ਭਾਰਤ ਦੀ ਕੇਂਦਰੀ ਸੱਤਾ ‘ਤੇ ਭਾਜਪਾ ਦੇ ਰੂਪ ਵਿੱਚ ਹਿੰਦੂਤਵੀਆਂ ਦੇ ਕਾਬਜ਼ ਹੋਣ ਤੋਂ ਬਾਅਦ ਇੰਨਾਂ ਵੱਲੋਂ ਭਾਰਤ ਵਿੱਚ ਵੱਸਦੀਆਂ ਘੱਟ ਗਿਣਤੀਆਂ ਨੂੰ ਬੇਇੱਜਤ ਕਰਨ ਦਾ ਮੌਕਾ ਲੱਭਦੀਆਂ ਰਹਿੰਦੀਆਂ ਹਨ।
ਭਾਰਤ ਵਿੱਚ ਘੱਟ ਗਿਣਤੀਆਂ ਪ੍ਰਤੀ ਦਿੱਤੇ ਜਾਣ ਵਾਲੇ ਬਿਆਨਾਂ ਨੂੰ ਲੈਕੇ ਚਰਚਾ ਵਿੱਚ ਰਹਿਣ ਵਾਲੇ ਆਰ. ਐੱਸ. ਐੱਸ (ਰਾਸ਼ਟਰੀ ਸਵੈ-ਸੇਵਕ ਸੰਘ) ਦੇ ਸਰਬ ਭਾਰਤੀ ਪ੍ਰਚਾਰ ਮੁਖੀ ਡਾ. ਮਨਮੋਹਨ ਵੈਦ ਨੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: