ਅੰਮ੍ਰਿਤਸਰ/ ਲੁਧਿਆਣਾ: ਅੰਮ੍ਰਿਤਸਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੇ ਦੋ ਪਹੀਆ ਚਾਲਕਾਂ ਦੇ ਮੂੰਹ ਢੱਕ ਕੇ ਵਾਹਨ ਚਲਾਉਣ ’ਤੇ ਰੋਕ ਲਾ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਹੁਣ ਤੱਕ ਅਜਿਹੀਆਂ ਘਟਨਾਵਾਂ ਦੀਆਂ ਸਾਹਮਣੇ ਆਈਆਂ ਵੀਡੀਉ ਫੁਟੇਜ਼ ਵਿਚ ਵਧੇਰੇ ਵਿਚ ਦੋਸ਼ੀਆਂ ਦੇ ਮੂੰਹ ਢੱਕੇ ਹੋਏ ਸਨ। ਇਸ ਲਈ ਮੂੰਹ ਢੰਗ ਕੇ ਵਾਹਨ ਚਲਾਉਣ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਦੋ ਵੱਡੀਆਂ ਘਟਨਾਵਾਂ ਨਾਮਧਾਰੀ ਆਗੂ ਦੀ ਪਤਨੀ ਚੰਦ ਕੌਰ ਦਾ ਹੋਇਆ ਕਤਲ ਤੇ ਉਸ ਤੋਂ ਬਾਅਦ ਸਾਬਕਾ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ’ਤੇ ਹੋਏ ਕਾਤਲਾਨਾ ਹਮਲੇ ਦੀ ਜਿਹੜੀ ਸੀਸੀਟੀਵੀ ਕੈਮਰਿਆਂ ਦੀ ਜੋ ਫੁਟੇਜ ਸਾਹਮਣੇ ਆਈ ਹੈ, ਉਨ੍ਹਾਂ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੇ ਆਪਣੇ ਮੂੰਹ ਢੱਕੇ ਹੋਏ ਸਨ। ਉਨ੍ਹਾਂ ਕਿਹਾ ਕਿ ਵੈਸੈ ਵੀ ਮੂੰਹ ਪਰਨੇ ਜਾਂ ਕਿਸੇ ਹੋਰ ਕੱਪੜੇ ਨਾਲ ਢੱਕਣਾ ਟਰੈਫਿਕ ਨਿਯਮਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਦੇ ਫੜੇ ਗਏ ਲੋਕਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
