Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੌਥੇ ਫਰੰਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ; ਮੀਟਿੰਗਾਂ ਦਾ ਦੌਰ ਸ਼ੁਰੂ

ਚੌਥੇ ਫਰੰਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ; ਮੀਟਿੰਗਾਂ ਦਾ ਦੌਰ ਸ਼ੁਰੂ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਧੜੇ ਨੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਦੇ ਆਵਾਜ਼-ਏ-ਪੰਜਾਬ ਅਤੇ ‘ਆਪ’ ਦੇ ਮੁਅੱਤਲ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਫਰੰਟ ਨਾਲ ਹੱਥ ਮਿਲਾਉਣ ਦੀ ਤਿਆਰੀ ਕਰ ਲਈ ਹੈ।

forth-front-in-punjab
ਚੌਥੇ ਫਰੰਟ ਦੇ ਸੰਭਾਵਤ ਆਗੂ: ਬੈਂਸ ਭਰਾ (ਸਾਬਕਾ ਬਾਦਲ ਦਲ), ਨਵਜੋਤ ਸਿੱਧੂ (ਸਾਬਕਾ ਭਾਜਪਾ), ਡਾ. ਧਰਮਵੀਰ ਗਾਂਧੀ ਅਤੇ ਸੁੱਚਾ ਸਿੰਘ ਛੋਟੇਪੁਰ (ਸਾਬਕਾ ‘ਆਪ’)

ਛੋਟੇਪੁਰ ਨੇ ਇਸ ਸਬੰਧੀ ਡਾ. ਗਾਂਧੀ ਤੋਂ ਇਲਾਵਾ ਨਵਜੋਤ ਸਿੱਧੂ, ਓਲੰਪੀਅਨ ਪਰਗਟ ਸਿੰਘ ਅਤੇ ਬੈਂਸ ਭਰਾਵਾਂ ਨਾਲ ਮੁਲਾਕਾਤਾਂ ਕਰ ਕੇ ਸਾਂਝੇ ਫਰੰਟ ਬਾਰੇ ਮੁੱਢਲੀ ਚਰਚਾ ਕਰ ਲਈ ਹੈ। ਦੂਜੇ ਪਾਸੇ ਕੱਲ੍ਹ ਆਵਾਜ਼-ਏ-ਪੰਜਾਬ ਦੇ ਆਗੂ ਪਰਗਟ ਸਿੰਘ ਨੇ ਵੀ ਡਾ. ਗਾਂਧੀ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਸੰਕੇਤ ਮਿਲੇ ਹਨ ਕਿ ਇਹ ਤਿੰਨੇ ਧੜੇ ਸਾਂਝਾ ਸਿਆਸੀ ਫਰੰਟ ਉਸਾਰਨ ਦੀ ਤਿਆਰੀ ਵਿੱਚ ਹਨ। ਸ਼ਨੀਵਾਰ ਛੋਟੇਪੁਰ ਧੜੇ ਨਾਲ ਸਬੰਧਤ ‘ਆਪ’ ਦੇ ਸੱਤ ਜ਼ੋਨਾਂ ਦੇ ਸਾਬਕਾ ਇੰਚਾਰਜਾਂ ਨੇ ਮੀਟਿੰਗ ਕਰ ਕੇ ਸਲਾਹਕਾਰ ਕਮੇਟੀ ਦਾ ਗਠਨ ਕੀਤਾ। ਇਹ ਕਮੇਟੀ ਛੋਟੇਪੁਰ ਦੀ ਪੰਜਾਬ ਵਿੱਚ 16 ਸਤੰਬਰ ਤੱਕ ਚੱਲਣ ਵਾਲੀ ਪਰਿਵਰਤਨ ਯਾਤਰਾ ਤੋਂ ਬਾਅਦ ਆਪਣੇ ਅਗਲੇ ਸਿਆਸੀ ਪ੍ਰੋਗਰਾਮ ਦਾ ਐਲਾਨ ਕਰੇਗੀ। ਨਵੀਂ ਬਣੀ ਸਲਾਹਕਾਰ ਕਮੇਟੀ ਦੇ ਦੋ ਮੈਂਬਰਾਂ ਆਨੰਦਪੁਰ ਸਾਹਿਬ ਜ਼ੋਨ ਦੇ ਸਾਬਕਾ ਇੰਚਾਰਜ ਜੇ.ਐਸ. ਧਾਲੀਵਾਲ ਅਤੇ ਅੰਮ੍ਰਿਤਸਰ ਜ਼ੋਨ ਦੇ ਸਾਬਕਾ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਛੋਟੇਪੁਰ ਆਵਾਜ਼-ਏ-ਪੰਜਾਬ ਦੇ ਚਾਰ ਮੁੱਖ ਆਗੂਆਂ ਸਿੱਧੂ, ਪਰਗਟ ਸਿੰਘ ਅਤੇ ਬੈਂਸ ਭਰਾਵਾਂ ਨਾਲ ਸਾਂਝ ਪਾਉਣ ਲਈ ਮੀਟਿੰਗਾਂ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸੱਤ ਧਿਰਾਂ ਦਾ ਸਾਂਝਾ ਫਰੰਟ ਬਣਾ ਚੁੱਕੇ ਸੰਸਦ ਮੈਂਬਰ ਡਾ. ਗਾਂਧੀ ਨਾਲ ਵੀ ਉਨ੍ਹਾਂ ਦੀ ਗੱਲਬਾਤ ਹੋ ਚੁੱਕੀ ਹੈ।

ਧਾਲੀਵਾਲ ਅਤੇ ਬਾਜਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਧੜਾ ਕਿਸੇ ਵੀ ਕੀਮਤ ’ਤੇ ਕਾਂਗਰਸ ਜਾਂ ਅਕਾਲੀ-ਭਾਜਪਾ ਗੱਠਜੋੜ ਨਾਲ ਸਾਂਝ ਨਹੀਂ ਪਾਵੇਗਾ। ਉਨ੍ਹਾਂ ਪੰਜਾਬ ਦੇ ਸਮੂਹ ਜ਼ੋਨਾਂ ਦੇ ਇੰਚਾਰਜਾਂ ਅਤੇ ਵਿੰਗਾਂ ਦੇ ਅਹੁਦੇਦਾਰਾਂ ਨੂੰ ਕੇਜਰੀਵਾਲ ਦੀ ਜੁੰਡਲੀ ਤੋਂ ਬਾਹਰ ਨਿਕਲਣ ਦਾ ਸੱਦਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੇ ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਆਗੂ ਪੰਜਾਬ ਵਿੱਚ ਰਿਮੋਰਟ ਕੰਟਰੋਲ ਰਾਹੀਂ ਰਾਜ ਚਲਾਉਣਾ ਚਾਹੁੰਦੇ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਦੋ ਮਹੀਨੇ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਜਸਵਿੰਦਰ ਸਿੰਘ ਜਹਾਂਗੀਰ ਨੂੰ ਪਹਿਲਾਂ ਅਟਾਰੀ ਹਲਕੇ ਤੋਂ ਟਿਕਟ ਨਾਲ ਨਿਵਾਜ਼ਿਆ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਥਾਂ ਇਸ ਵਿਅਕਤੀ ਨੂੰ ਅੰਮ੍ਰਿਤਸਰ ਜ਼ੋਨ ਦਾ ਇੰਚਾਰਜ ਲਾ ਕੇ ਸੀਨੀਅਰ ਆਗੂਆਂ ਨੂੰ ਜ਼ਲੀਲ ਕੀਤਾ ਗਿਆ ਹੈ। ਇਸ ਕਾਰਨ ਅੰਮ੍ਰਿਤਸਰ ਦੇ ਵਾਲੰਟੀਅਰਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਨੇ ਕੁਝ ਸਮਾਂ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ ਨੂੰ ਪੰਜਾਬ ਦੇ ਤਜ਼ਰਬੇਕਾਰ ਸਿਆਸਤਦਾਨਾਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਮੁਕਾਬਲਾ ਕਰਨ ਲਈ ਕਨਵੀਨਰ ਥਾਪ ਕੇ ਇਕ ਹੋਰ ਮਜ਼ਾਕ ਕੀਤਾ ਹੈ।

ਦੋਵਾਂ ਆਗੂਆਂ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਚੌਥਾ ਫਰੰਟ ਬਣਾਉਣ ਨਾਲ ਅਕਾਲੀ ਦਲ ਜਾਂ ਕਾਂਗਰਸ ਨੂੰ ਲਾਭ ਨਹੀਂ ਹੋਵੇਗਾ, ਸਗੋਂ ਇਹ ਫਰੰਟ ‘ਆਪ’ ਦਾ ਬਦਲ ਬਣ ਕੇ ਪੰਜਾਬ ਵਿੱਚ ਨਿੱਤਰੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: