Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੰਡੀਗੜ੍ਹ ਪੁਲਿਸ ਵੱਲੋਂ ਉੱਘੇ ਖਾੜਕੂ ਭਾਈ ਪਰਮਜੀਤ ਸਿੰਘ ਪੰਜਵੜ ਦੇ ਸਾਥੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ

ਚੰਡੀਗੜ੍ਹ ਪੁਲਿਸ ਵੱਲੋਂ ਉੱਘੇ ਖਾੜਕੂ ਭਾਈ ਪਰਮਜੀਤ ਸਿੰਘ ਪੰਜਵੜ ਦੇ ਸਾਥੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ

jasbir Singh
ਜਸਬੀਰ ਸਿੰਘ

ਚੰਡੀਗੜ੍ਹ (9 ਨਵੰਬਰ, 2014): ਅੱਜ ਚੰਡੀਗੜ੍ਹ ਪੁਲਿਸ ਵੱਲੋਂ ਚੰਡੀਗੜ੍ਹ ਪਾਸਪੋਰਟ ਦਫਤਰ ਦੇ ਬਾਹਰ ਸਾਲ 2002 ਵਿੱਚ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਸ਼ਹਿਰ ਦੇ ਸੈਕਟਰ 33 ‘ਚ ਮਕਾਨ ਨੰਬਰ 1370 ‘ਚ ਰਹਿ ਰਹੇ ਇਕ ਵਿਅਕਤੀ ਜਸਬੀਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ।ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫਤਾਰ ਜਸਬੀਰ ਸਿੰਘ ਉੱਘੇ ਸਿੱਖ ਖਾੜਕੂ ਭਾਈ ਪਰਮਜੀਤ ਸਿੰਘ ਪੰਜਵੜ ਦਾ ਪੁਰਾਣਾ ਸਾਥੀ ਹੈ।

ਪੁਲਿਸ ਅਨੁਸਾਰ ਅਪ੍ਰੇਸ਼ਨ ਸੈਲ ਦੀ ਟੀਮ ਨੇ ਇੰਸਪੈਕਟਰ ਜਸਮਿੰਦਰ ਸਿੰਘ ਦੀ ਅਗਵਾਈ ‘ਚ ਜਸਬੀਰ ਸਿੰਘ ਨੂੰ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਖੈੜਦੀਨਕੇ ਤੋਂ 8 ਅਤੇ 9 ਨਵੰਬਰ ਦੀ ਅੱਧੀ ਰਾਤ ਨੂੰ ਗਿ੍ਫ਼ਤਾਰ ਕੀਤਾ ਸੀ ਜਿਸ ਨੂੰ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ ਕਰਕੇ 13 ਨਵੰਬਰ ਤੱਕ ਪੁਲਿਸ ਰਿਮਾਂਡ ਲੈ ਲਿਆ ਹੈ।

ਪੁਲਿਸ ਦਾ ਦਾਅਵਾ ਹੈ ਕਿ ਜਸਵੀਰ ਸਿੰਘ ਨੇ ਪਾਸਪੋਰਟ ਦਫ਼ਤਰ ਬੰਬ ਧਮਾਕੇ ਦੇ ਦੋਸ਼ੀ ਰਤਨਦੀਪ ਸਿੰਘ ਦੀ ਆਰਥਿਕ ਮੱਦਦ ਕੀਤੀ ਸੀ ਅਤੇ ਉਹ ਪਾਕਿਸਤਾਨ ਵੀ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਉਕਤ ਬੰਬ ਧਮਾਕੇ ‘ਚ ਪੁਲਿਸ ਨੇ ਪਹਿਲਾਂ ਗੁਰਬਖ਼ਸ਼ ਸਿੰਘ ਤੇ ਸ਼ੇਰ ਸਿੰਘ ਨੂੰ ਨਾਮਜ਼ਦ ਕੀਤਾ ਸੀ ਜਿਨ੍ਹਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ 10-10 ਸਾਲ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ ਅਤੇ ਉਸ ਸਮੇਂ ਚੰਡੀਗੜ੍ਹ ਪੁਲਿਸ ਨੇ ਇਸ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਵੀ ਕੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: