Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੰਡੀਗੜ੍ਹ ਲਈ ਵੱਖਰੇ ਪ੍ਰਬੰਧਕ ਦਾ ਮਾਮਲਾ: ‘ਆਪ’ ਨੇ ਬਾਦਲਾਂ ‘ਤੇ ਨਿਸ਼ਾਨਾ ਸਾਧਿਆ

ਚੰਡੀਗੜ੍ਹ ਲਈ ਵੱਖਰੇ ਪ੍ਰਬੰਧਕ ਦਾ ਮਾਮਲਾ: ‘ਆਪ’ ਨੇ ਬਾਦਲਾਂ ‘ਤੇ ਨਿਸ਼ਾਨਾ ਸਾਧਿਆ

ਚੰਡੀਗੜ੍ਹ: ਅਕਾਲੀ ਦਲ (ਬਾਦਲ) ਦੇ ਹਮਾਇਤ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦਹਾਕਿਆਂ ਪੁਰਾਣੀ ਰਵਾਇਤ ਤੋੜ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਲਈ ਨਵਾਂ ਪ੍ਰਸ਼ਾਸਕ ਨਿਯੁਕਤ ਕਰਨ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਤੋਂ ਖੋਹ ਲੈਣ ਵਾਲਾ ਪੰਜਾਬ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ।

ਬੁੱਧਵਾਰ ਨੂੰ ‘ਆਪ’ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਚੰਡੀਗੜ੍ਹ ਉੱਤੇ ਪੰਜਾਬ ਦਾ ਥੋੜ੍ਹਾ-ਬਹੁਤ ਬਚਿਆ ਹੱਕ ਵੀ ਖੋਹ ਲਿਆ ਹੈ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਦੀ ਗੱਠਜੋੜ ਸਰਕਾਰ ਦਾ ਅਹਿਮ ਹਿੱਸਾ ਹੈ, ਇਸ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਗਿਆ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਕਾਇਮ ਰਹਿਣ। ਪ੍ਰਕਾਸ਼ ਸਿੰਘ ਬਾਦਲ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਭਾਜਪਾ ਨਾਲੋਂ ਗੱਠਜੋੜ ਤੋੜ ਕੇ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਵਾਪਸ ਸੱਦਣਾ ਚਾਹੀਦਾ ਹੈ।

ਭਗਵੰਤ ਮਾਨ, ਮੈਂਬਰ ਪਾਰਲੀਮੈਂਟ (ਫਾਈਲ ਫੋਟੋ)
ਭਗਵੰਤ ਮਾਨ, ਮੈਂਬਰ ਪਾਰਲੀਮੈਂਟ (ਫਾਈਲ ਫੋਟੋ)

ਭਗਵੰਤ ਮਾਨ ਨੇ ਕਿਹਾ ਕਿ ਬਾਦਲ ਸਰਕਾਰ ਨੇ ਸੱਤਾ ਲਈ ਨਰਿੰਦਰ ਮੋਦੀ ਸਰਕਾਰ ਸਾਹਮਣੇ ਗੋਡੇ ਟੇਕ ਦਿੱਤੇ ਹਨ। ਮਾਨ ਨੇ ਕਿਹਾ,”ਬਾਦਲਾਂ ਨੇ ਖ਼ੁਦ ਤਾਂ ਮੁੱਲਾਂਪੁਰ ‘ਚ ਆਪਣਾ ਪ੍ਰਾਈਵੇਟ ਚੰਡੀਗੜ੍ਹ ਵਸਾ ਲਿਆ ਹੈ। ਅਰਬਾਂ ਰੁਪਏ ਦੀ ਲੁੱਟ ਦੀ ਕਮਾਈ ਨੂੰ ਨਿਊ ਚੰਡੀਗੜ੍ਹ ਵਿੱਚ ਨਾਮੀ-ਬੇਨਾਮੀ ਜਾਇਦਾਦ ਵਿੱਚ ਲਾ ਦਿੱਤਾ ਹੈ। ਸੈਵਨ-ਸਟਾਰ ਹੋਟਲ ਬਣਾ ਲਏ ਹਨ। ਪਰ ਇਸ ਲਈ ਪੰਜਾਬ ਦੀ ਆਨ ਤੇ ਸ਼ਾਨ ਚੰਡੀਗੜ੍ਹ ਨੂੰ ਕੁਰਬਾਨ ਕਰ ਦਿੱਤਾ ਹੈ।”

ਭਗਵੰਤ ਮਾਨ ਨੇ ਬਾਦਲ ਤੋਂ ਪੁੱਛਿਆ ਕਿ ਜਦੋਂ ਨਰਿੰਦਰ ਮੋਦੀ ਸਰਕਾਰ ਪੰਜਾਬ ਵਿਰੋਧੀ ਫ਼ੈਸਲਾ ਲੈ ਰਹੀ ਸੀ, ਤਦ ਬਾਦਲ ਸਰਕਾਰ ਅਤੇ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਕੀ ਕਰ ਰਹੀ ਸੀ? ਭਗਵੰਤ ਮਾਨ ਨੇ ਕਿਹਾ ਕਿ ਅਕਾਲ ਦਲ ਦੀ ਹਮਾਇਤ ਵਾਲੀ ਭਾਜਪਾ ਸਰਕਾਰ ਨੇ ਪੰਜਾਬ ਵਿਰੋਧੀ ਫ਼ੈਸਲਾ ਲੈਣ ਵਿੱਚ ਕਾਂਗਸ ਨੂੰ ਵੀ ਮਾਤ ਦੇ ਦਿੱਤੀ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੋਦੀ ਸਰਕਾਰ ਦੇ ਇਸ ਪੰਜਾਬ ਵਿਰੋਧੀ ਫ਼ੈਸਲੇ ਦਾ ਸੜਕ ਤੋਂ ਸੰਸਦ ਤੱਕ ਵਿਰੋਧ ਕਰੇਗੀ।

ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਰਾਜਧਾਨੀ ਚੰਡੀਗੜ੍ਹ, ਪੰਜਾਬ ਦੇ ਦਰਿਆਈ ਪਾਣੀਆਂ ਅਤੇ ਪੰਜਾਬੀ ਭਾਸ਼ਾਈ ਇਲਾਕਿਆਂ ਜਿਹੇ ਮੁਲਤਵੀ ਪਏ ਮੁੱਦਿਆਂ ਦਾ ਕੋਈ ਸਥਾਈ ਹੱਲ ਲੱਭਣ ਦੀ ਥਾਂ ਇਨ੍ਹਾਂ ‘ਤੇ ਸਦਾ ਵੋਟ ਦੀ ਘਟੀਆ ਸਿਆਸਤ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: