Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਛੱਤੀਸਗੜ੍ਹ ਦੀ ਅੰਤਾਗੜ੍ਹ ਵਿਧਾਨ ਸਭਾ ਸੀਟ ਭਾਜਪਾ ਨੇ ਜਿੱਤੀ, ਨੋਟਾ ਰਿਹਾ ਦੂਜੇ ਸਥਾਨ ‘ਤੇ

ਛੱਤੀਸਗੜ੍ਹ ਦੀ ਅੰਤਾਗੜ੍ਹ ਵਿਧਾਨ ਸਭਾ ਸੀਟ ਭਾਜਪਾ ਨੇ ਜਿੱਤੀ, ਨੋਟਾ ਰਿਹਾ ਦੂਜੇ ਸਥਾਨ ‘ਤੇ

bjp1ਰਾਏਪੁਰ (20 ਸਤੰਬਰ, 2014): ਛੱਤੀਸਗੜ੍ਹ ਦੀ ਅੰਤਾਗੜ੍ਹ ਵਿਧਾਨ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਭੋਜਰਾਜ ਨਾਗ ਨੇ ਜਿੱਤ ਹਾਸਲ ਕੀਤੀ ਹੈ।

ਨੋਟਾ (ਇਨ੍ਹਾਂ ਵਿਚੋਂ ਕੋਈ ਨਹੀਂ ) ਵਿਕਲਪ ਦੂਸਰੇ ਨੰਬਰ ‘ਤੇ ਰਿਹਾ। ਅੰਤਾਗੜ੍ਹ ‘ਚ ਅੱਜ ਸਵੇਰੇ ਸਖ਼ਤ ਸੁਰੱਖਿਆ ਹੇਠ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਸੀ। ਇਸ ਨਕਸਲ ਪ੍ਰਭਾਵਿਤ ਖੇਤਰ ਦੀ ਵੋਟਾਂ ਦੀ ਗਿਣਤੀ ਲਈ ਸਖ਼ਤ ਇੰਤਜ਼ਾਮ ਕੀਤੇ ਗਏ ਸਨ ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ।

ਅੰਤਾਗੜ੍ਹ ਵਿਧਾਨ ਸਭਾ ਉਪ ਚੋਣਾਂ ਲਈ 13 ਸਤੰਬਰ ਨੂੰ ਵੋਟ ਪਾਏ ਗਏ ਸਨ। ਭਾਰਤੀ ਜਨਤਾ ਪਾਰਟੀ ਦੇ ਭੋਜਰਾਜ ਨਾਗ ਨੇ ਲਗਭਗ 60,000 ਵੋਟਾਂ ਤੋਂ ਆਪਣੇ ਨਜ਼ਦੀਕੀ ਵਿਰੋਧੀ ਨੋਟਾ ਨੂੰ ਹਰਾਇਆ।ਇਹ ਸੀਟ ਬੀਜੇ ਪੀ ਦੇ ਵਿਧਾਇਕਵਿਕਰਮ ਉਸੇਨਦੀ ਵੱਲੋਂ ਲੋਕ ਸਭਾ ਮੈਂਬਰ ਚੁਣੇ ਜਾਣ ਮਗਰੋਂ ਖਾਲੀ ਹੋਈ ਸੀ।

ਛਤੀਸਗੜ ਵਿੱਚ ਵਿਧਾਨ ਸਭਾ ਅਤੁੇ ਲੋਕ ਸਭਾ ਵਿੱਚ ਤੱਕੜੀਹਾਰ ਦਾ ਸਾਹਮਣਾ ਕਰਨ ਵਾਲੀ ਕਾਂਗਰਸ ਪਾਰਟੀ ਨ ਇਸ ਸੀਟ ਲਈ ਮਾਤੂਰਾਮ ਪਵਾਰ ਨੂੰ ਉਮੀਦਵਾਰ ਬਣਾਇਆ ਸੀ।ਪਰ ਕਾਗਜ਼ ਵਾਪਸ ਲੈਣ ਦੇ ਅੰਤਮ ਦਿਨ ਕਾਂਗਰਸ ਪਾਰਟੀ ਵੱਲੋਂ ਮਾਤੁਰਾਮ ਨੂੰ ਪਾਰਟੀ ਵਿੱਚੋਂ ਕੱਢਣ ਕਰਕੇ ,ਉਸਸਨੇ ਜਕਾਗਜ਼ ਵਾਪਸ ਚੁੱਕ ਲਏ ਸਨ।ਭਾਂਵੇ ਕਿ ਚੌਦਾਂ ਉਮੀਦਵਾਰਾਂ ਨੇ ਕਾਗਜ਼ ਭਰੇ ਸਨ ਪਰ ਅਖੀਰ ਬੀਜੇਪੀ ਦੇ ਭੋਜਰਾਜ ਨਾਗ ਅਤੇ ਅੰਬੇਦਕਰ ਪਾਰਟੀ ਦੇ ਰੂਪਧਾਰ ਪੁਡੋ ਦੋ ਹੀ ਉਮੀਦਵਾਰ ਚੋਣ ਮੈਦਾਨ ਵਿੱਚ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: