Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਛੱਪੜ ਦੀ ਸਫਾਈ ਦੌਰਾਨ ਪਿਸਤੌਲ ਅਤੇ ਗੋਲੀਆਂ ਮਿਲੀਆਂ

ਛੱਪੜ ਦੀ ਸਫਾਈ ਦੌਰਾਨ ਪਿਸਤੌਲ ਅਤੇ ਗੋਲੀਆਂ ਮਿਲੀਆਂ

ਛੱਪੜ ਦੀ ਸਫਾਈ ਦੌਰਾਨ ਪਿਸਤੌਲ ਅਤੇ ਗੋਲੀਆਂ ਮਿਲੀਆਂ
ਛੱਪੜ ਦੀ ਸਫਾਈ ਦੌਰਾਨ ਪਿਸਤੌਲ ਅਤੇ ਗੋਲੀਆਂ ਮਿਲੀਆਂ

ਚੌਕੀਮਾਨ (21 ਜਨਵਰੀ, 2016): ਪਿੰਡ ਸਿੱਧਵਾਂ ਕਲਾਂ ਵਿਖੇ ਛੱਪੜ ਦੇ ਨਵੀਂਨੀਕਰਨ ਦੇ ਚੱਲ ਰਹੇ ਕੰਮ ਸਮੇਂ ਦੂਜੀ ਵਾਰ ਭਾਰੀ ਮਾਤਰਾ ‘ਚ ਗੋਲੀਆਂ ਤੇ ਇਕ ਪਿਸਤੌਲ ਬਰਾਮਦ ਹੋਇਆ ।

ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਜਦੋਂ ਮਨਰੇਗਾ ਮਜ਼ਦੂਰ ਕੰਮ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਯੂਰੀਆ ਵਾਲੇ ਗੱਟੂ ਦੀ ਇਕ ਬੋਰੀ ਮਿਲੀ ਜਿਸ ‘ਚੋਂ ਪਲਸਾਟਿਕ ਦੇ ਲਿਫ਼ਾਫੇ ਮਿਲੇ ਜਿਸ ਵਿਚ ਅਸਲਾ ਤੇ ਗੋਲੀਆਂ ਸਨ, ਮੈਂ ਤੁਰੰਤ ਸਦਰ ਪੁਲਿਸ ਜਗਰਾਉਂ ਨੂੰ ਜਾਣਕਾਰੀ ਦਿੱਤੀ ।

ਇਸ ਮੌਕੇ ਇੰਸਪੈਕਟਰ ਅਵਤਾਰ ਸਿੰਘ ਤੇ ਏ.ਐਸ.ਆਈ ਸੁਖਵਿੰਦਰ ਸਿੰਘ ਮੌਕੇ ‘ਤੇ ਪੁੱਜੇ ਤੇ ਉਨ੍ਹਾਂ ਦੱਸਿਆ ਕਿ ਇਕ ਪਿਸਟਲ, ਇਕ ਮੈਗਜ਼ੀਨ, 370 ਰੋਂਦ ਮਿਲੇ ।ਇਹ ਗੋਲੀਆਂ ਤੇ ਪਿਸਤੌਲ ਕਾਫ਼ੀ ਪੁਰਾਣੇ ਹਨ ਤੇ ਜੰਗਾਲ ਨਾਲ ਖਰਾਬ ਹੋ ਚੁੱਕੇ ਹਨ ਤੇ ਇਹ ਖੜਾਕੂਵਾਦ ਮੌਕੇ ਦੇ ਸਮੇਂ ਛੱਪੜ ‘ਚ ਸੁੱਟੇ ਹੋ ਸਕਦੇ ਹਨ ।

ਇਸ ਮੌਕੇ ਉਨ੍ਹਾਂ ਨੇ ਗੋਲੀਆਂ ਤੇ ਪਿਸਤੌਲ ਆਪਣੇ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।ਜਗਰਾਉਂ ਸਦਰ ਥਾਣਾ ਦੇ ਮੁੱਖੀ ਅਵਤਾਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ।ਇਸ ਮੌਕੇ ਹਰਦੇਵ ਸਿੰਘ, ਮਲਕੀਤ ਸਿੰਘ, ਜੋਰਾ ਸਿੰਘ, ਪੰਚ ਬਲਜੀਤ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: