Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਤਾਰ ਸਿੰਘ ਜੱਗੀ ਦੇ ਕੇਸ ਬਾਰੇ ਬੋਲੀ ਯੂ.ਕੇ. ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ

ਜਗਤਾਰ ਸਿੰਘ ਜੱਗੀ ਦੇ ਕੇਸ ਬਾਰੇ ਬੋਲੀ ਯੂ.ਕੇ. ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ

ਲੰਡਨ: ਯੂਨਾਇਟਿਡ ਕਿੰਗਡਮ (ਯੂ.ਕੇ.) ਤੋਂ ਮਿਲੀਆਂ ਖ਼ਬਰਾਂ ਮੁਤਾਬਕ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਸੋਮਵਾਰ ਨੂੰ ਸਕੌਟਿਸ਼ / ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਦੀ ਪੰਜਾਬ ਪੁਲਿਸ ਵਲੋਂ ਵਿਵਾਦਤ ਗ੍ਰਿਫਤਾਰ ਬਾਰੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਗਤਾਰ ਸਿੰਘ ਜੱਗੀ ਬਾਰੇ ਚਿੰਤਤ ਹੈ ਅਤੇ ਜੇ ਲੋੜ ਪਈ ਤਾਂ ਯੂ.ਕੇ. ਦੀ ਸਰਕਾਰ ਇਸ ਬਾਰੇ ਜ਼ਰੂਰੀ ਕਾਰਵਾਈ ਕਰੇਗੀ।

ਯੂ.ਕੇ. ਦੀ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ (ਫਾਈਲ ਫੋਟੋ)
ਯੂ.ਕੇ. ਦੀ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ (ਫਾਈਲ ਫੋਟੋ)

ਬੀਬੀਸੀ ਨੂੰ ਦਿੱਤੇ ਇੰਟਰਵਿਊ ‘ਚ ਪ੍ਰਧਾਨ ਮੰਤਰੀ ਥੈਰੇਸਾ ਮੇਅ ਤੋਂ ਜਦੋਂ ਜਗਤਾਰ ਸਿੰਘ ਜੱਗੀ ‘ਤੇ ਪੰਜਾਬ ਪੁਲਿਸ ਵਲੋਂ ਕੀਤੇ ਜਾ ਰਹੇ ਤਸ਼ੱਦਦ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, “ਮੈਂ ਜਗਤਾਰ ਸਿੰਘ ਜੌਹਲ ਬਾਰੇ ਪ੍ਰਗਟ ਕੀਤੀ ਜਾ ਰਹੀ ਚਿੰਤਾਵਾਂ ਤੋਂ ਜਾਣੂ ਹਾਂ, ਕਾਮਨਵੈਲਥ ਦਫਤਰ ਦੇ ਨੁਮਾਇੰਦੇ ਜਗਤਾਰ ਸਿੰਘ ਜੌਹਲ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਲੋੜ ਪੈਣ ‘ਤੇ ਅਗਲੇਰੀ ਕਾਰਵਾਈ ਕੀਤੀ ਜਾਏਗੀ।”

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

UK Prime Minister Theresa May Speak Over Jagtar Singh Jaggi’s Case …

ਜਗਤਾਰ ਸਿੰਘ ਜੱਗੀ ਦੇ ਮਾਮਲੇ ‘ਚ ਪ੍ਰਧਾਨ ਮੰਤਰੀ ਵਲੋਂ ਜਾਹਰ ਕੀਤੀ ਚਿੰਤਾ ‘ਤੇ ਪ੍ਰਤੀਕ੍ਰਿਆ ਕਰਦੇ ਹੋਏ ਪੱਛਮੀ ਡਨਬਾਰਟਨਸ਼ਾਇਰ ਮਾਰਟਿਨ ਡੌਕਰਥੀ ਨੇ ਸੋਸ਼ਲ ਨੈਟਵਰਕਿੰਗ ਸਾਈਟ ਟਵਿਟਰ ‘ਤੇ ਕਿਹਾ, “ਸੁਣ ਕੇ ਚੰਗਾ ਲੱਗਿਆ ਕਿ @Number10gov ਇਸ ਬਾਰੇ ਜਾਗਰੂਕ ਹੈ, ਜਗਤਾਰ ਦਾ ਪਰਿਵਾਰ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਸਲਾਹ ਦੇ ਸਕਦਾ ਹੈ।”

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: