Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਦੀਸ਼ ਟਾਇਟਲਰ ਨੂੰ ਸੀਬੀਆਈ ਵੱਲੋਂ ਦੋਸ਼ ਮੁਕਤ ਕੀਤੇ ਜਾਣ ਖਿਲਾਫ ਅਦਾਲਤ ਨੇ ਅਰਜ਼ੀ ਕੀਤੀ ਮਨਜ਼ੂਰ

ਜਗਦੀਸ਼ ਟਾਇਟਲਰ ਨੂੰ ਸੀਬੀਆਈ ਵੱਲੋਂ ਦੋਸ਼ ਮੁਕਤ ਕੀਤੇ ਜਾਣ ਖਿਲਾਫ ਅਦਾਲਤ ਨੇ ਅਰਜ਼ੀ ਕੀਤੀ ਮਨਜ਼ੂਰ

ਜਗਦੀਸ਼ ਟਾਈਟਲਰ
ਜਗਦੀਸ਼ ਟਾਈਟਲਰ

ਨਵੀਂ ਦਿੱਲੀ (14 ਅਗਸਤ, 2015): ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਿੱਲੀ ਵਿੱਚ ਹੋਏ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਸੱਤਾਧਾਰੀ ਪਾਰਟੀ ਅਤੇ ਸਰਕਾਰੀ ਤੰਤਰ ਦੀ ਮਿਲੀਭੁਗਤ ਨਾਲ ਸੋਚੀ ਸਮਝੀ ਸਾਜਿਸ਼ ਅਧੀਨ ਸਿੱਖਾਂ ਦੇ ਹੋਏ ਕਤਲ-ਏ -ਆਮ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਸਮਝੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸੀਬੀਆਈ ਵੱਲੋਂ ਦਿੱਤੀ ਗਈ ਦੋਸ਼ ਮੁਕਤੀ ਖ਼ਿਲਾਫ਼ ਕੜਕੜਡੂਮਾ ਅਦਾਲਤ ਨੇ ਪ੍ਰੋਟੈਸਟ ਪਟੀਸ਼ਨ ਮਨਜ਼ੂਰ ਕਰਦੇ ਹੋਏ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 11ਸਤੰਬਰ ਨੂੰ ਹੋਵੇਗੀ।

ਇਹ ਮੁਕੱਦਮਾ ਪੁਲਬੰਗਸ਼ ਗੁਰਦੁਆਰੇ ਵਿੱਚ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਹੈ, ਜਿਸ ਵਿੱਚ ਮਾਰੇ ਗਏ ਬਾਦਲ ਸਿੰਘ ਦੀ ਪਤਨੀ ਲਖਵਿੰਦਰ ਕੌਰ ਵੱਲੋਂ ਸ੍ਰੀ ਐਚ.ਐਸ. ਫੂਲਕਾ ਨੇ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ।

ਇਸ ਪਟੀਸ਼ਨ ਵਿੱਚ ਸੀ.ਬੀ.ਆਈ. ਵੱਲੋਂ ਕੁਝ ਤੱਥਾਂ ਨੂੰ ਅੱਖੋਂ ਪ੍ਰੋਖੇ ਕਰਨ ਦਾ ਹਵਾਲਾ ਦੇ ਕੇ ਅਦਾਲਤ ਨੂੰ ਦੱਸਿਆ ਗਿਆ ਕਿ ‘ਅਣਲੱਭੇ’ ਗਵਾਹ ਮੌਜੂਦ ਹਨ ਤੇ ਸੀ.ਬੀ.ਆਈ. ਨੇ ਜਾਣਬੁੱਝ ਕੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਹੈ।

ਸ੍ਰ. ਫੂਲਕਾ ਨੇ ਜੱਜ ਐਸ.ਪੀ.ਐਸ. ਲਲੇਰ ਦੀ ਅਦਾਲਤ ‘ਚ ਦੱਸਿਆ ਕਿ ਨਰਿੰਦਰ ਸਿੰਘ ਨਾਂ ਦਾ ਗਵਾਹ ਦਸੰਬਰ 2014 ਨੂੰ ਭਾਰਤ ਸੀ। ਉਨ੍ਹਾਂ ਅਦਾਲਤ ਨੂੰ ਸੀਲਬੰਦ ਲਿਫਾਫ਼ੇ ਵਿੱਚ ਨਰਿੰਦਰ ਸਿੰਘ ਦਾ ਮੌਜੂਦਾ ਕੈਲਗਰੀ (ਕੈਨੇਡਾ) ਦਾ ਪਤਾ ਤੇ ਫੋਨ ਨੰਬਰ ਵੀ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: