Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਦੀਸ਼ ਟਾਈਟਲਰ ਕੇਸ: ਹਥਿਆਰ ਵਪਾਰੀ ਅਭਿਸ਼ੇਕ ਵਰਮਾ ਨੇ ਝੂਠ ਫੜਨ ਵਾਲੀ ਜਾਂਚ ਕਰਵਾਉਣ ਲਈ ਸੁਰੱਖਿਆ ਮੰਗੀ

ਜਗਦੀਸ਼ ਟਾਈਟਲਰ ਕੇਸ: ਹਥਿਆਰ ਵਪਾਰੀ ਅਭਿਸ਼ੇਕ ਵਰਮਾ ਨੇ ਝੂਠ ਫੜਨ ਵਾਲੀ ਜਾਂਚ ਕਰਵਾਉਣ ਲਈ ਸੁਰੱਖਿਆ ਮੰਗੀ

ਚੰਡੀਗੜ: ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਕਤਲੇਆਮ 1984 ਦੇ ਇਕ ਮਾਮਲੇ ਦੇ ਗਵਾਹ ਅਭਿਸ਼ੇਕ ਵਰਮਾ ਨੇ ਸਾਬਕਾ ਕੇਦਰੀ ਮੰਤਰੀ ਅਤੇ ਸਿੱਖ ਨਸਲਕੁਸ਼ੀ 1984 ਦੇ ਦੋਸ਼ੀ ਜਗਦੀਸ਼ ਟਾਈਟਲਰ ਤੋਂ ਖਤਰਾ ਦੱਸਿਆ ਹੈ। ਹਥਿਆਰ ਵਪਾਰੀ ਅਭਿਸ਼ੇਕ ਵਰਮਾ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਦੀ ਅਦਾਲਤ ਅੱਗੇ ਇੱਛਾ ਜ਼ਾਹਰ ਕੀਤੀ ਅਤੇ ਝੂਠ ਫੜਨ ਵਾਲਾ ਟੈਸਟ ਕਰਵਾਉਣ ਲਈ ਹੋਰ ਜਾਂਚ ਦੀ ਮੰਗ ਕੀਤੀ ਹੈ।

ਅਭਿਸ਼ੇਕ ਵਰਮਾ ਨੇ ਕਿਹਾ ਕਿ ਉਹ “ਪੋਲੀਗ੍ਰਾਫ਼ ਜਾਂਚ” ਕਰਵਾਉਣ ਲਈ ਤਿਆਰ ਹੈ, ਪਰ ਉਸ ਨੂੰ ਭਰੋਸਾ ਦਿੱਤਾ ਜਾਵੇ ਕਿ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਪੂਰਨ ਸੁਰੱਖਿਆ ਦਿੱਤੀ ਜਾਵੇਗੀ।

ਅਭਿਸ਼ੇਕ ਵਰਮਾ ਨੇ ਕਿਹਾ ਕਿ ਟਾਈਟਲਰ ਤੋਂ ਮੇਰੀ ਜਾਨ ਨੂੰ ਵੱਡਾ ਖ਼ਤਰਾ ਹੈ।

ਜਗਦੀਸ਼ ਟਾਈਟਲਰ ਇਸ ਤੋਂ ਪਹਿਲਾ ਸਿੱਖ ਨਸਲਕੁਸ਼ੀ 1984 ਮਾਮਲੇ ‘ਚ ਪੋਲੀਗ੍ਰਾਫ਼ ਜਾਂਚ ਕਰਵਾਉਣ ਤੋਂ ਮਨਾਂ ਕਰ ਚੁੱਕਿਆ ਹੈ। ਸੀ. ਬੀ. ਆਈ ਉਸ ਨੂੰ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਵਿੱਚ ਤਿੰਨ ਮੌਕਿਆਂ ‘ਤੇ ‘ਕਲੀਨ ਚਿੱਟ’ ਦੇ ਚੁੱਕੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵੰਬਰ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਦ ਚਿੱਲੜ (ਹਰਿਆਣਾ) ਵਿੱਚ ਕਤਲੇਆਮ ਕੀਤੇ ਗਏ 32 ਸਿੱਖਾਂ ਦੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ
ਇਕ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਸੀਬੀਆਈ ਨੂੰ ਹੁਕਮ ਦਿੱਤਾ ਕਿ ਉਹ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਪਾਸਪੋਰਟ ਨਵਿਆਉਣ ਲਈ ਅਰਜ਼ੀ ਦੇਣ ਸਮੇਂ ਝੂਠੀ ਸੂਚਨਾ ਦੇਣ ਦੇ ਦੋਸ਼ ਹੇਠ ਕਾਰਵਾਈ ਕਰੇ।
ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਦੌਰਾਨ ਦਿੱਲੀ ਕੈਂਟ ਦੇ ਰਾਜਨਗਰ ਇਲਾਕੇ 'ਚ ਹੋਏ 25 ਸਿੱਖਾਂ ਦੇ ਕਤਲੇਆਮ ਨਾਲ ਸਬੰਧਿਤ ਐਫ.ਆਈ.ਆਰ. ਨੰਬਰ 416/84 'ਚ ਸ਼ਾਮਿਲ 5 ਕੇਸਾਂ ਨੂੰ ਮੁੜ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: