Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਮਹੂਰੀ-ਅਮਨਮਈ ਪ੍ਰੋਗਰਾਮਾਂ ਨੂੰ ਰੋਕਣ ਲਈ ਪੁਲਿਸ ਦੀ ਦੁਰਵਰਤੋਂ ਬਰਦਾਸ਼ਤ ਤੋਂ ਬਾਹਰ : ਮਾਨ

ਜਮਹੂਰੀ-ਅਮਨਮਈ ਪ੍ਰੋਗਰਾਮਾਂ ਨੂੰ ਰੋਕਣ ਲਈ ਪੁਲਿਸ ਦੀ ਦੁਰਵਰਤੋਂ ਬਰਦਾਸ਼ਤ ਤੋਂ ਬਾਹਰ : ਮਾਨ

ਫ਼ਤਹਿਗੜ੍ਹ ਸਾਹਿਬ: ਪਿਛਲੇ ਕੁਝ ਸਮੇਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 72 ਵਾਰੀ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਅਪਮਾਨ ਹੋ ਚੁਕਾ ਹੈ। ਜਿਸ ਲਈ ਹਰ ਸਿੱਖ ਦੇ ਮਨ ਨੂੰ ਬਹੁਤ ਦੁੱਖ ਪਹੁੰਚਿਆ ਅਤੇ ਦੋਸ਼ੀਆਂ ਨੂੰ ਨਾ ਫੜਨ ਦੀ ਬਦੌਲਤ ਭਾਰੀ ਰੋਸ ਹੈ। ਜੇਕਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਹਿਯੋਗੀ ਜਥੇਬੰਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਵਿਰੁੱਧ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਰੋਸ ਪ੍ਰਗਟ ਕਰਨ ਦੇ ਪ੍ਰੋਗਰਾਮ ਬਣਾਉਦੇ ਹਨ ਤਾਂ ਪੰਜਾਬ ਪੁਲਿਸ, ਸਿਵਲ ਅਤੇ ਪੁਲਿਸ ਅਫ਼ਸਰਸ਼ਾਹੀ ਦੀ ਦੁਰਵਰਤੋ ਕਰਕੇ ਪੰਜਾਬ ਵਿਚ ਐਮਰਜੈਂਸੀ ਦੀ ਤਰ੍ਹਾਂ ਸਭ ਪਾਸੇ ਤਾਨਾਸ਼ਾਹੀ ਹਕੂਮਤੀ ਸੋਚ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ। ਸਾਡੀ ਪਾਰਟੀ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਗ੍ਰਿਫ਼ਤਾਰ ਕਰਕੇ ਉਹਨਾਂ ਉਤੇ 7/51 ਦੇ ਝੂਠੇ ਕੇਸ ਦਰਜ ਕੀਤੇ ਜਾਂਦੇ ਹਨ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਹ ਬਿਆਨ ਜਾਰੀ ਕਰਦਿਆਂ ਕਿਹਾ ਪੰਜਾਬ ਦੀ ਬਾਦਲ ਹਕੂਮਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕਰਨ ਵਾਲੇ ਕਿਸੇ ਇਕ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਾ ਕਰਨ ਅਤੇ ਸਿੱਖ ਕੌਮ ਵੱਲੋਂ ਅਮਨਮਈ ਤੇ ਜਮਹੂਰੀ ਤਰੀਕੇ ਕੀਤੇ ਜਾਣ ਵਾਲੇ ਰੋਸ ਵਿਖਾਵੇ ਨੂੰ ਪੁਲਿਸ ਦੀ ਦੁਰਵਰਤੋਂ ਕਰਕੇ ਰੋਕਾਂ ਲਗਾਉਣ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਅਤੇ ਇਸ ਹਕੂਮਤੀ ਜ਼ੁਲਮ ਵਿਰੁੱਧ ਹਾਈਕੋਰਟ ਵਿਚ ਪਹੁੰਚ ਕਰਨ ਦੇ ਵਿਚਾਰ ਪ੍ਰਗਟਾਉਦੇ ਹੋਏ ਜ਼ਾਹਰ ਕੀਤੇ।

“ਦਲ ਵਲੋਂ ਪੁਲਿਸ ਦੀ ਦੁਰਵਰਤੋ ਵਿਰੁੱਧ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ”: ਮਾਨ

ਉਹਨਾਂ ਕਿਹਾ ਕਿੰਨੀ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ ਗੁਰੂ ਗ੍ਰੰਥ ਸਾਹਿਬ ਦਾ ਨਿੱਤ ਦਿਹਾੜੇ ਅਪਮਾਨ ਹੋ ਰਿਹਾ ਹੈ ਅਤੇ ਬਾਦਲ ਹਕੂਮਤ ਵੱਲੋਂ ਸਿੱਖਾਂ ਨੂੰ ਗੋਲੀਆਂ, ਲਾਠੀਚਾਰਜ, ਝੂਠੇ ਪਰਚੇ ਅਤੇ ਜੇਲ੍ਹਾਂ ਵਿਚ ਭੇਜਣ ਦੇ ਕੰਮ ਹੋ ਰਹੇ ਹਨ।

ਮਾਨ ਨੇ ਕਿਹਾ ਕਿ ਕਿਸੇ ਵੀ ਕੌਮ ਦੀ ਆਵਾਜ਼ ਨੂੰ ਕੋਈ ਵੀ ਜ਼ਾਬਰ ਹਕੂਮਤ ਲੰਮਾਂ ਸਮਾਂ ਦਬਾਅ ਕੇ ਨਹੀਂ ਰੱਖ ਸਕਦੀ, ਜਿਸਦਾ ਕਿ ਇਤਿਹਾਸ ਗਵਾਹ ਹੈ।

ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਹਿਯੋਗੀ ਜਥੇਬੰਦੀਆਂ ਦੀ “ਹਲੀਮੀ ਰਾਜ” ਵਾਲੀ ਹਕੂਮਤ ਕਾਇਮ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: