Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਲੰਧਰ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ: ਸਿੱਖ ਸੰਗਤ ਨੇ ਲਾਇਆ ਕਪੂਰਥਲਾ ਚੌਂਕ ਵਿਖੇ ਧਰਨਾ

ਜਲੰਧਰ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ: ਸਿੱਖ ਸੰਗਤ ਨੇ ਲਾਇਆ ਕਪੂਰਥਲਾ ਚੌਂਕ ਵਿਖੇ ਧਰਨਾ

ਜਲੰਧਰ: ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੀ ਸ਼ੇਰ ਸਿੰਘ ਕਲੋਨੀ ਜੋ ਕਿ ਬਸਤੀ ਬਾਵਾ ਖੇਲ ਇਲਾਕੇ ‘ਚ ਪੈਂਦੀ ਹੈ, ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਖ਼ਬਰ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਬਾਣੀ ਦੀਆਂ ਪੋਥੀਆਂ ਦੇ ਪਤਰੇ ਨਹਿਰ ‘ਚੋਂ ਮਿਲੇ ਹਨ।

ਬੇਅਦਬੀ ਦੀ ਘਟਨਾ ਦਾ ਪਤਾ ਉਦੋਂ ਚੱਲਿਆ ਜਦੋਂ ਸਥਾਨਕ ਸਿੱਖ ਸੰਗਤ ਨੇ ਗੁਰਬਾਣੀ ਦੇ ਕੁਝ ਪੱਤਰੇ ਨਹਿਰ ਦੇ ਪਾਣੀ ‘ਤੇ ਤਰਦੇ ਦੇਖੇ। ਜਾਣਕਾਰੀ ਮਿਲਦੇ ਹੀ ਸਿੱਖ ਸੰਗਤ ਨੇ ਗੁਰਬਾਣੀ ਦੇ ਪਤਰਿਆਂ ਨੂੰ ਇਕੱਠਾ ਕਰ ਲਿਆ। ਜਿਵੇਂ ਹੀ ਇਹ ਖ਼ਬਰ ਸ਼ਹਿਰ ਵਿਚ ਹੋਰ ਸੰਗਤਾਂ ਨੂੰ ਪਤਾ ਚੱਲੀ ਤਾਂ ਸਿੱਖ ਸੰਗਤਾਂ ਘਟਨਾ ਵਾਲੀ ਥਾਂ ਕੋਲ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ।

Image result for jalandhar guru granth sahib
ਜਲੰਧਰ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਸਿੱਖ ਸੰਗਤਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਜਲੰਧਰ ਸ਼ਹਿਰ ਦੇ ਕਪੂਰਥਲਾ ਚੌਂਕ ਵਿਖੇ ਸ਼ਾਂਤੀਪੂਰਨ ਧਰਨਾ ਲਾ ਦਿੱਤਾ ਹੈ।

ਸਿੱਖ ਸੰਗਤਾਂ ਨੇ ਪੰਜਾਬ ਸਰਕਾਰ ਨੂੰ ਵੀ ਦੋਸ਼ੀ ਠਹਿਰਾਉਂਦਿਆਂ ਰੋਸ ਪ੍ਰਗਟ ਕੀਤਾ ਹੈ ਕਿ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।

ਇਸੇ ਦੌਰਾਨ ਪੁਲਿਸ ਨੇ ਥਾਣਾ ਬਸਤੀ ਬਾਵਾ ਖੇਲ ਵਿਖੇ ਧਾਰਾ 295-ਏ ਤਹਿਤ ਅਣਪਛਾਤੇ ਦੋਸ਼ੀਆਂ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: