Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਸਟਿਨ ਟਰੂਡੋ ਦੀ ਸ੍ਰੀ ਦਰਬਾਰ ਸਾਹਿਬ ਦੇ ਫੇਰੀ ਨੂੰ ਲੈਕੇ ਕਨੇਡਾ ਤੋਂ ਉਚ ਪੱਧਰੀ ਵਫਦ ਪੁਜਾ ਸ੍ਰੀ ਦਰਬਾਰ ਸਾਹਿਬ 

ਜਸਟਿਨ ਟਰੂਡੋ ਦੀ ਸ੍ਰੀ ਦਰਬਾਰ ਸਾਹਿਬ ਦੇ ਫੇਰੀ ਨੂੰ ਲੈਕੇ ਕਨੇਡਾ ਤੋਂ ਉਚ ਪੱਧਰੀ ਵਫਦ ਪੁਜਾ ਸ੍ਰੀ ਦਰਬਾਰ ਸਾਹਿਬ 

ਅੰਮ੍ਰਿਤਸਰ: ਕਨੇਡਾ ਦੇ ਪਰਧਾਨ ਮੰਤਰੀ ਜਸਟਿਨ ਟਰੂਡੋ ਦੀ ਸ੍ਰੀ ਦਰਬਾਰ ਸਾਹਿਬ ਦੇ ਫੇਰੀ ਨੂੰ ਲੈਕੇ ਅਗਾਉਂ ਤਿਆਰੀਆਂ ਲਈ,ਕਨੇਡਾ ਤੋਂ ਇਕ ਉਚ ਪੱਧਰੀ ਵਫਦ ਅੱਜ ਸ੍ਰੀ ਦਰਬਾਰ ਸਾਹਿਬ ਪੁਜਾ।ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਫਤਰ ਤੋਂ ਸੁਰੱਖਿਆ,ਮੀਡੀਆ ਤੇ ਸਿਆਸੀ ਵਿਭਾਗ ਦੇ ਅਧਿਕਾਰੀ ਤੋਂ ਇਲਾਵਾ ਦਿੱਲੀ ਸਥਿਤ ਕਨੇਡੀਅਨ ਹਾਈਕਮਿਸ਼ਨ ਤੋਂ ਡਿਪਟੀ ਹਾਈ ਕਮਿਸ਼ਨਰ, ਅਤੇ ਸਕੱਤਰ ਪੱਧਰ ਦੇ ਕੋਈ ਇਕ ਦਰਜਨ ਦੇ ਕਰੀਬ ਇਹ ਅਧਿਕਾਰੀ ਸ੍ਰੀ ਦਰਬਾਰ ਸਾਹਿਬ ਸਮੇਤ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਵੀ ਗਏ ।

ਜਸਟਿਨ ਟਰੂਡੋ ਦੀ ਸ੍ਰੀ ਦਰਬਾਰ ਸਾਹਿਬ ਦੇ ਫੇਰੀ ਨੂੰ ਲੈਕੇ ਕਨੇਡਾ ਤੋਂ ਉਚ ਪੱਧਰੀ ਵਫਦ ਸ੍ਰੀ ਦਰਬਾਰ ਸਾਹਿਬ ਪੁਜਾ

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ,ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ:ਰੂਪ ਸਿੰਘ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰ:ਸੁਲੱਖਣ ਸਿੰਘ ,ਵਫਦ ਦੇ ਨਾਲ ਰਹੇ।

ਦੱਸਿਆ ਗਿਆ ਹੈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ 80 ਮੈਂਬਰੀ ਵਫਦ ਸਹਿਤ ਸ਼੍ਰੀ ਦਰਬਾਰ ਸਾਹਿਬ ਪੁਜ ਰਹੇ ਹਨ ।ਇਸ ਵਫਦ ਵਿੱਚ ਜਸਟਿਨ ਟਰੂਡੋ ਦੀ ਧਰਮ ਪਤਨੀ,ਬੱਚੇ ,ਚਾਰ ਸਿੱਖ ਮੰਤਰੀ,੧੯ ਮੈਂਬਰ ਪਾਰਲੀਮੈਂਟ ਅਤੇ 35-40 ਲੋਕ ਮੀਡੀਆ ਨਾਲ ਸਬੰਧਤ ਹੋਣਗੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ
ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਹਾਲੀਆ ਓਟਾਵਾ ਫੇਰੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨਾਲ ਕੈਨੇਡਾ ਸਰਕਾਰ ਦੇ ਰਾਬਤੇ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਥੇਬੰਦੀ
ਇਕ ਕੈਨੇਡੀਅਨ ਖਬਰ ਅਦਾਰੇ ਗਲੋਬ ਅਤੇ ਮੇਲ ਵਿਚ ਛਪੀ ਇਕ ਖਬਰ ਵਿਚ ਇੰਡੀਆ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਨਾਮ
ਇਕ ਕੈਨੇਡੀਅਨ ਖਬਰ ਅਦਾਰੇ ਗਲੋਬ ਅਤੇ ਮੇਲ ਵਿਚ ਛਪੀ ਇਕ ਖਬਰ ਵਿਚ ਇੰਡੀਆ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਨਾਮ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: