Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜ਼ਖਮੀ ਡੇਰਾ ਪ੍ਰੇਮੀ ਦੀ ਡੀਐਮਸੀ ਲੁਧਿਆਣੇ ਵਿਖੇ ਹੋਈ ਮੌਤ; ਕੁਝ ਦਿਨ ਪਹਿਲਾਂ ਹੋਇਆ ਸੀ ਹਮਲਾ

ਜ਼ਖਮੀ ਡੇਰਾ ਪ੍ਰੇਮੀ ਦੀ ਡੀਐਮਸੀ ਲੁਧਿਆਣੇ ਵਿਖੇ ਹੋਈ ਮੌਤ; ਕੁਝ ਦਿਨ ਪਹਿਲਾਂ ਹੋਇਆ ਸੀ ਹਮਲਾ

ਕੋਟਕਪੂਰਾ: ਬੀਤੀ 13 ਜੂਨ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਡੇਰਾ ਪ੍ਰੇਮੀ ਗੁਰਦੇਵ ਸਿੰਘ (37) ਪੁੱਤਰ ਰਾਮ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਸੀ ਜਿਸ ਦੀ ਬੀਤੀ ਦੇਰ ਰਾਤ ਦਿਆਨੰਦ ਮੈਡੀਕਲ ਕਾਲਜ ਲੁਧਿਆਣਾ ਵਿਖੇ ਮੌਤ ਹੋ ਗਈ। ਅੱਜ ਸ਼ਾਮ ਕਰੀਬ 6 ਵਜੇ ਗੁਰਦੇਵ ਸਿੰਘ ਦੀ ਲਾਸ਼ ਡੇਰਾ ਸਿਰਸਾ ਕੋਟਕਪੂਰਾ ਵਿਖੇ ਲਿਆਂਦੀ ਗਈ ਙ ਇਸ ਮੌਕੇ ਕਾਫੀ ਡੇਰਾ ਪ੍ਰੇਮੀ ਹਾਜ਼ਰ ਸਨ।

ਵਿਰੋਧ ਵਿਚ ਇਕੱਠੇ ਹੋਏ ਡੇਰਾ ਪ੍ਰੇਮੀ
ਵਿਰੋਧ ਵਿਚ ਇਕੱਠੇ ਹੋਏ ਡੇਰਾ ਪ੍ਰੇਮੀ

45 ਮੈਂਬਰੀ ਕਮੇਟੀ ਦੇ ਸੀਨੀਅਰ ਮੈਂਬਰ ਮਹਿੰਦਰ ਪਾਲ ਬਿੱਟਾ, ਗੁਰਜੀਤ ਸਿੰਘ, ਕੇਵਲ ਸਿੰਘ ਬਰਾੜ, ਗੁਰਦੇਵ ਸਿੰਘ, ਸ਼ਿਕੰਦਰ ਸਿੰਘ ਅਤੇ ਹੋਰ ਵੀ ਮੈਂਬਰਾਂ ਨੇ ਡੇਰੇ ਵੱਲੋਂ ਕੀਤੇ ਗਏ ਫੈਸਲੇ ਦੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨੀ ਦੇਰ ਗੁਰਦੇਵ ਸਿੰਘ ਦੇ ਕਾਤਲਾਂ ਨੂੰ ਗਿ੍ਫਤਾਰ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਪ੍ਰਸ਼ਾਸ਼ਨ ਅੱਖਾਂ ਬੰਦ ਕਰੀ ਬੈਠਾ ਹੈ। ਜੇਕਰ ਕਾਤਲਾਂ ਨੂੰ ਜਲਦੀ ਗਿ੍ਫਤਾਰ ਨਾ ਕੀਤਾ ਗਿਆ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ।

ਸੀ. ਬੀ. ਆਈ. ਦਾ ਮੁੱਖ ਗਵਾਹ ਸੀ ਗੁਰਦੇਵ ਸਿੰਘ

9 ਮਹੀਨੇ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਮਾਮਲੇ ਵਿਚ ਸੀ.ਬੀ.ਆਈ. ਦੀ ਜਾਂਚ ਵਿਚ ਮੁੱਖ ਗਵਾਹ ਸੀ। ਗੁਰਦੇਵ ਸਿੰਘ ਦੀ ਗੁਰਦੁਆਰਾ ਸਾਹਿਬ ਨੇੜੇ ਲਗਦੀ ਮਾਰਕੀਟ ਵਿਚਲੀਆਂ 7-8 ਦੁਕਾਨਾਂ ਵਿਚੋਂ ਇੱਕ ਦੁਕਾਨ ਸੀ ਜਿੱਥੇ ਉਹ ਕਰਿਆਨੇ ਦਾ ਕੰਮ ਕਰਦਾ ਸੀ।

ਗੁਰਦੇਵ ਸਿੰਘ ਦਾ ਪਿਤਾ ਰਾਮ ਸਿੰਘ ਆਪਣੇ ਪਰਿਵਾਰ ਸਮੇਤ 35 ਵਰ੍ਹੇ ਪਹਿਲਾਂ ਇਸ ਪਿੰਡ ਵਿਚ ਇੱਕ ਗ੍ਰੰਥੀ ਵਜੋਂ ਆਇਆ ਸੀ। ਪਿੰਡ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਮਾਮਲੇ ‘ਚ ਤਿੰਨ ਵਾਰ ਦਿੱਲੀ ਜਾ ਕੇ ਸੀ.ਬੀ.ਆਈ. ਜਾਂਚ ਵਿਚ ਸ਼ਾਮਲ ਹੋ ਚੁੱਕਾ ਸੀ ਅਤੇ ਇਸ ਮਾਮਲੇ ਵਿਚ ਸੀ.ਬੀ.ਆਈ. ਦਾ ਮੁੱਖ ਗਵਾਹ ਦੱਸਿਆ ਜਾਂਦਾ ਸੀ। ਬੜੀ ਹੈਰਾਨੀ ਦੀ ਗੱਲ ਹੈ ਕਿ ਸੀ.ਬੀ.ਆਈ. ਅਤੇ ਪੁਲਿਸ ਜਾਂਚ ਅੱਜ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੋਰੀ ਕਰਨ ਵਾਲੇ ਦੋਸ਼ੀਆਂ ਦਾ ਸੁਰਾਗ ਲਗਾਉਣ ਵਿਚ ਅਸਫਲ ਰਹੀ ਹੈ ਅਤੇ ਇਸ ਸਬੰਧੀ ਕੋਈ ਦੋਸ਼ ਪੱਤਰ ਤਿਆਰ ਨਹੀਂ ਕਰ ਸਕੀ। ਹੁਣ ਸੀ.ਬੀ.ਆਈ. ਤੇ ਪੁਲਿਸ ਨੇ ਆਪਣੀ ਜਾਂਚ ਵਿਚ ਮੁੱਖ ਗਵਾਹ ਨੂੰ ਸੁਰੱਖਿਆ ਦੀ ਘਾਟ ਕਾਰਣ ਮੁੱਖ ਗਵਾਹ ਤੋਂ ਵੀ ਹੱਥ ਧੋ ਲਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

25 ਅਗਸਤ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਬਲਾਤਕਾਰ ਦਾ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੁਲਾ 'ਚ ਲੋਕਾਂ ਨੂੰ ਭੜਕਾ ਕੇ ਹਿੰਸਾ ਕਰਵਾਉਣ ਅਤੇ ਸਾਜ਼ਿਸ਼ ਰਚਣ ਦੇ ਇੱਕ ਹੋਰ
ਸਾਧਣੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਿਲਣ ਤਿੰਨ ਹਫ਼ਤਿਆਂ ਬਾਅਦ ਪਹਿਲੀ ਵਾਰ ਉਸ ਦੇ ਪਰਿਵਾਰਕ
ਬਲਾਤਕਾਰ ਕੇਸ 'ਚ ਸੌਦਾ ਸਾਧ ਨੂੰ ਸਜ਼ਾ ਹੋਣ ਤੋਂ ਬਾਅਦ ਮਾਨਸਾ ਜ਼ਿਲ੍ਹੇ ’ਚ ਡੇਰਾ ਸਿਰਸਾ ਦੇ ਪੈਰੋਕਾਰਾਂ ਵੱਲੋਂ ਕੀਤੀ ਗੁੰਡਾਗਰਦੀ ਕਾਰਨ ਮਾਨਸਾ ’ਚ ਕਰੀਬ ਪੰਜ ਕਰੋੜ ਰੁਪਏ ਦਾ ਨੁਕਸਾਨ ਹੋਇਆ
ਸੇਵਾਮੁਕਤ ਨਿਆਂਇਕ ਅਧਿਕਾਰੀ ਅਧੀਨ ਡੇਰਾ ਸਿਰਸਾ ਦੀ ਤਲਾਸ਼ੀ ਦੀ ਇਜਾਜ਼ਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੁੱਲ ਬੈਂਚ ਨੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਅਨਿਲ ਕੁਮਾਰ ਸਿੰਘ ਪਵਾਰ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: