Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਿਹੜੀ ਡਿਗਰੀ ਦੂਜਿਆਂ ਲਈ ਗ਼ੈਰਕਾਨੂੰਨੀ, ਗੁਰਇਕਬਾਲ ਕੋਟਲੀ ਲਈ ਉਸੇ ਆਧਾਰ ‘ਤੇ ਡੀਐਸਪੀ ਦੀ ਨੌਕਰੀ

ਜਿਹੜੀ ਡਿਗਰੀ ਦੂਜਿਆਂ ਲਈ ਗ਼ੈਰਕਾਨੂੰਨੀ, ਗੁਰਇਕਬਾਲ ਕੋਟਲੀ ਲਈ ਉਸੇ ਆਧਾਰ ‘ਤੇ ਡੀਐਸਪੀ ਦੀ ਨੌਕਰੀ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਇਕਬਾਲ ਕੋਟਲੀ ਦੀ ਤਾਮਿਲਨਾਡੂ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਕੀਤੀ ਡਿਗਰੀ ਨੂੰ ਯੋਗ ਮੰਨ ਕੇ ਉਸ ਨੂੰ ਡੀਐਸਪੀ ਭਰਤੀ ਕਰ ਲਿਆ ਹੈ ਜਦੋਂ ਕਿ 300 ਤੋਂ ਵੱਧ ਅਧਿਆਪਕਾਂ, ਕਲਰਕਾਂ ਤੇ ਲਾਇਬ੍ਰੇਰੀਅਨਾਂ ਦੀਆਂ ਅਜਿਹੀਆਂ ਡਿਗਰੀਆਂ ਨੂੰ ਅਯੋਗ ਕਰਾਰ ਦੇ ਕੇ ਉਨ੍ਹਾਂ ਦਾ ਭਵਿੱਖ ਦਾਅ ’ਤੇ ਲਾ ਦਿੱਤਾ ਹੈ। ਯੂਜੀਸੀ ਦੇ 27 ਜੂਨ, 2013 ਦੇ ਨੋਟੀਫਿਕੇਸ਼ਨ ਮੁਤਾਬਕ ਕੋਈ ਵੀ ਸੂਬਾਈ ਯੂਨੀਵਰਸਿਟੀ ਆਪਣੇ ਰਾਜ ਤੋਂ ਬਾਹਰ ਡਿਸਟੈਂਸ ਐਜੂਕੇਸ਼ਨ ਰਾਹੀਂ ਡਿਗਰੀ ਜਾਂ ਕੋਰਸ ਨਹੀਂ ਕਰਵਾ ਸਕਦੀ।

ਡਿਗਰੀਆਂ ਸਬੰਧੀ ਆਪਣੇ ਦੁੱਖ ਦੱਸਦੇ ਹੋਏ ਸਰਕਾਰ ਦੀ ਦੂਹਰੀ ਨੀਤੀ ਦਾ ਸ਼ਿਕਾਰ ਨੌਜਵਾਨ
ਡਿਗਰੀਆਂ ਸਬੰਧੀ ਆਪਣੇ ਦੁੱਖ ਦੱਸਦੇ ਹੋਏ ਸਰਕਾਰ ਦੀ ਦੂਹਰੀ ਨੀਤੀ ਦਾ ਸ਼ਿਕਾਰ ਨੌਜਵਾਨ

ਯੂਜੀਸੀ ਨੇ ਅਜਿਹੀਆਂ ਡਿਗਰੀਆਂ ਨੂੰ ਅਯੋਗ ਕਰਾਰ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਤਹਿਤ ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਡਿਗਰੀਆਂ ਕਰਨ ਵਾਲਿਆਂ ਨੂੰ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਹੁਣ ਕਾਂਗਰਸ ਸਰਕਾਰ ਨੇ ਗੁਰਇਕਬਾਲ ਨੂੰ ਤਾਮਿਲਨਾਡੂ ਦੀ ਇਕ ਯੂਨੀਵਰਸਿਟੀ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਕੀਤੀ ਡਿਗਰੀ ਦੇ ਆਧਾਰ ’ਤੇ ਡੀਐਸਪੀ ਨਿਯੁਕਤ ਕਰ ਦਿੱਤਾ ਹੈ। ਇਸ ਕਾਰਨ ਕੈਪਟਨ ਸਰਕਾਰ ’ਤੇ ਦੋਗਲੀਆਂ ਨੀਤੀਆਂ ਅਪਣਾਉਣ ਦੇ ਦੋਸ਼ ਲੱਗੇ ਹਨ।

ਸਾਬਕਾ ਮੁਖ ਮੰਤਰੀ ਬੇਅੰਤ ਨੂੰ ਸ਼ਰਧਾਂਜਲੀ ਦਿੰਦਾ ਹੋਇਆ ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)
ਸਾਬਕਾ ਮੁਖ ਮੰਤਰੀ ਬੇਅੰਤ ਨੂੰ ਸ਼ਰਧਾਂਜਲੀ ਦਿੰਦਾ ਹੋਇਆ ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਸ਼ਨੀਵਾਰ (7 ਅਕਤੂਬਰ) ਨੂੰ ਇੱਥੇ ਪੁੱਜੇ ਦਰਜਨਾਂ ਲੜਕੇ ਲੜਕੀਆਂ ਦੀ ਅਗਵਾਈ ਕਰ ਰਹੇ ਗੁਰਵਿੰਦਰ ਰਤਨ, ਪ੍ਰਭਜੋਤ ਸਿੰਘ ਤੇ ਰਮੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 2013-14 ਦੌਰਾਨ 1192 ਕਲਰਕਾਂ ਦੀ ਭਰਤੀ ਕੀਤੀ ਸੀ। ਇਨ੍ਹਾਂ ਵਿੱਚੋਂ 192 ਸਫ਼ਲ ਉਮੀਦਵਾਰਾਂ ਨੂੰ ਪੰਜਾਬ ਤੋਂ ਬਾਹਰੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਡਿਗਰੀਆਂ ਲੈਣ ਕਾਰਨ ਨਿਯੁਕਤੀ ਪੱਤਰ ਨਹੀਂ ਦਿੱਤੇ ਸਨ।

ਸਬੰਧਤ ਖ਼ਬਰ:

ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤਾ ਗਿਆ ਗੁਰਇਕਬਾਲ ਕੋਟਲੀ ਨੂੰ ਡੀਐਸਪੀ ਭਰਤੀ …

ਇਸੇ ਤਰ੍ਹਾਂ 2009 ਤੇ 2011 ਦੌਰਾਨ ਠੇਕਾ ਆਧਾਰ ’ਤੇ ਭਰਤੀ ਕੀਤੇ 7654 ਅਤੇ 3442 ਅਧਿਆਪਕਾਂ ਵਿੱਚੋਂ 110 ਦੇ ਕਰੀਬ ਅਧਿਆਪਕਾਂ ਨੂੰ ਬਾਹਰੀ ਸੂਬਿਆਂ ਤੋਂ ਡਿਗਰੀਆਂ ਹਾਸਲ ਕਰਨ ਕਰਕੇ ਪੰਜਾਬ ਸਰਕਾਰ ਨੇ 4 ਅਪਰੈਲ, 2014 ਤੋਂ ਰੈਗੂਲਰ ਨਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਸਐਸਐਸ ਬੋਰਡ ਨੇ 2012 ਵਿੱਚ 72 ਸਕੂਲ ਲਾਇਬ੍ਰੇਰੀਅਨ ਭਰਤੀ ਕੀਤੇ ਸਨ ਤੇ ਇਨ੍ਹਾਂ ਵਿੱਚੋਂ 6 ਸਫ਼ਲ ਉਮੀਦਵਾਰਾਂ ਨੂੰ ਵੀ ਨੌਕਰੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਧਿਆਪਕਾਂ, ਕਲਰਕਾਂ ਤੇ ਲਾਇਬ੍ਰੇਰੀਅਨਾਂ ਦੇ ਭਰਤੀ ਇਸ਼ਤਿਹਾਰਾਂ, ਨਿਯੁਕਤੀ ਪੱਤਰਾਂ ਤੇ ਰੈਗੂਲਰ ਕਰਨ ਦੇ ਮਾਮਲੇ ਵਿੱਚ ਯੂਜੀਸੀ ਦੀਆਂ 27 ਜੂਨ, 2013 ਦੀਆਂ ਹਦਾਇਤਾਂ ਲਾਗੂ ਨਹੀਂ ਹੁੰਦੀਆਂ ਕਿਉਂਕਿ ਇਕ ਤਾਂ ਸਾਰੇ ਪੀੜਤਾਂ ਨੇ ਇਸ ਮਿਤੀ ਤੋਂ ਪਹਿਲਾਂ ਡਿਸਟੈਂਸ ਐਜੂਕੇਸ਼ਨ ਰਾਹੀਂ ਡਿਗਰੀਆਂ ਕੀਤੀਆਂ ਹਨ ਅਤੇ ਦੂਜਾ ਉਨ੍ਹਾਂ ਨੂੰ ਰੈਗੂਲਰ ਅਤੇ ਨਿਯੁਕਤ ਕਰਨ ਦੀ ਪ੍ਰਕਿਰਿਆ ਵੀ ਇਸ ਮਿਤੀ ਤੋਂ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਖ਼ੁਦ ਯੂਜੀਸੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਫ਼ੈਸਲਾ 27 ਜੂਨ, 2013 ਤੋਂ ਹੀ ਲਾਗੂ ਹੋਵੇਗਾ।

ਸਬੰਧਤ ਖ਼ਬਰ:

ਮੁੱਖ ਮੰਤਰੀ ਬੇਅੰਤ ਦੇ ਪੋਤਰੇ ਨੂੰ ਨੌਕਰੀ ਦੇ ਕੇ ਕੈਪਟਨ ਸਰਕਾਰ ਬਣੀ ਜੰਗਲ ਰਾਜ ਦੀ ਹਾਮੀ: ਖਾਲੜਾ ਮਿਸ਼ਨ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: