
ਸੰਗਰੂਰ ( 20 ਅਗਸਤ 2014 ): ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਈਸੜੂ ਦੀ ਰੈਲੀ ਵਿੱਚ ਉਨ੍ਹਾਂ ‘ਤੇ ਜੁੱਤੀ ਸੁੱਟਣ ਦੀ ਘਟਨਾ ਨੂੰ ਡੂੰਘੀ ਰਾਜਸੀ ਸਾਜ਼ਿਸ਼ ਕਰਾਰ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਰਾਜਸੀ ਪਾਰਟੀੌਆਂ ਨੂੰ ਆਪਣੇ ਰਾਜਸੀ ਵਿਰੋਧੀਆਂ ਦਾ ਸਾਹਮਣਾ ਕਰਨ ਲਈ ਇੰਨੇ ਨੀਵੇਂ ਪੱਧਰ ‘ਤੇ ਡਿੱਗਣ ਤੋਂ ਰੁਕਣਾ ਚਾਹੀਦਾ ਹੈ।
ਸੰਗਰੂਰ ਵਿੱਚ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਾਦਲ ਨੇ ਪੱਤਰਕਾਰਾਂ ਨਾਲ ਗਤਲ ਕਰਦਿਆਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਬਾਦਲ ਦਲ-ਭਾਜਪਾ ਸਰਕਾਰ ਦੀ ਵੱਧਦੀ ਹਰਮਨਪਿਆਰਤਾ ਦਾ ਮੁਕਾਬਲਾ ਕਰਨ ਲਈ ਅਜਿਹੇ ਕਾਰਨਾਮੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਘਟਨਾ ਹੈ ਅਤੇ ਸਾਰਿਆਂ ਨੂੰ ਇਸਦੀ ਨਿੰਦਿਆ ਕਰਨੀ ਚਾਹੀਦੀ ਹੈ।ਪਰ ਇਸਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਕਿਹਾ ਕਿ ਇਹ ਬਹੁਤ ਵੱਡੀ ਸਾਜ਼ਿਸ਼ ਦਾ ਇੱਕ ਹਿੱਸਾ ਸੀ, ਇਸ ਕਰਕੇ ਕਾਨੂੰਨ ਇਸ ਜ਼ੁਰਮ ਨੂੰ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਕਰੇਗਾ।
ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖ਼ਬਰਾਂ ਵਾਲੀ ਵੈੱਬਸਾਈਟ ‘ਤੇ ਜਾਓ: ਵੇਖੋ
Now CM Badal sees Aam Aadmi Party’s political conspiracy behind shoe throwing incident