Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇ ਸੰਜੇ ਦੱਤ ਰਿਹਾ ਹੋ ਸਕਦਾ ਹੈ,ਤਾਂ ਝੂਠੇ ਕੇਸਾਂ ਵਿਚ ਗ੍ਰਿਫ਼ਤਾਰ ਕੀਤੇ ਸਿੱਖ ਕੌਮ ਦੇ ਜਥੇਦਾਰ ਅਤੇ ਆਗੂ ਰਿਹਾਅ ਕਿਉਂ ਨਹੀਂ ਕੀਤੇ ਜਾਂਦੇ-ਮਾਨ

ਜੇ ਸੰਜੇ ਦੱਤ ਰਿਹਾ ਹੋ ਸਕਦਾ ਹੈ,ਤਾਂ ਝੂਠੇ ਕੇਸਾਂ ਵਿਚ ਗ੍ਰਿਫ਼ਤਾਰ ਕੀਤੇ ਸਿੱਖ ਕੌਮ ਦੇ ਜਥੇਦਾਰ ਅਤੇ ਆਗੂ ਰਿਹਾਅ ਕਿਉਂ ਨਹੀਂ ਕੀਤੇ ਜਾਂਦੇ-ਮਾਨ

ਚੰਡੀਗੜ੍ਹ: ‘‘ਬੀਤੇ ਲੰਮੇ ਸਮੇਂ ਤੋਂ ਇਥੋ ਦੇ ਹੁਕਮਰਾਨ, ਅਦਾਲਤਾਂ ਅਤੇ ਕਾਨੂੰਨ ਨੇ ਸਿੱਖ ਕੌਮ ਨੂੰ ਕਦੀ ਵੀ ਬਣਦਾ ਇਨਸਾਫ਼ ਨਹੀਂ ਦਿੱਤਾ ਅਤੇ ਨਾ ਹੀ ਸਿੱਖ ਕੌਮ ਦੇ ਕਾਤਲਾਂ ਨੂੰ ਅੱਜ ਤੱਕ ਗ੍ਰਿਫ਼ਤਾਰ ਕੀਤਾ ਗਿਆ ਹੈ । ਅਜਿਹਾ ਵਰਤਾਰਾ ਹੀ ਸਿੱਖਾਂ ਨਾਲ ਇਥੋ ਦੇ ਵਿਧਾਨਿਕ ਅਤੇ ਸਮਾਜਿਕ ਵਿਤਕਰੇ ਨੂੰ ਪ੍ਰਤੱਖ ਕਰਦਾ ਹੈ । ਜੋ ਬੀਤੇ ਦਿਨੀ ਨਜ਼ਾਇਜ ਹਥਿਆਰ ਰੱਖਣ ਦੇ ਦੋਸ਼ ਅਧੀਨ ਜੇਲ੍ਹ ਵਿਚ ਬੰਦੀ ਫਿਲਮੀ ਐਕਟਰ ਸੰਜੇ ਦੱਤ ਨੂੰ ਰਿਹਾਅ ਕਰਨ ਦੇ ਹੁਕਮ ਹੋਏ ਹਨ, ਇਹ ਅਮਲ ਵੀ ਪ੍ਰਤੱਖ ਕਰਦੇ ਹਨ ਕਿ ਇਥੋ ਦਾ ਕਾਨੂੰਨ ਹਿੰਦੂ ਬਹੁਗਿਣਤੀ ਲਈ ਨਰਮ ਵਤੀਰਾ ਰੱਖਦਾ ਹੈ ਅਤੇ ਸਿੱਖ ਕੌਮ ਅਤੇ ਹੋਰਨਾਂ ਘੱਟ ਗਿਣਤੀ ਕੌਮਾਂ ਲਈ ਸਖ਼ਤ ਵਤੀਰਾ ।

ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਕਿਉਂਕਿ ਇਕ ਵੱਡੇ ਅਪਰਾਧ ਅਧੀਨ ਸਜਾਂ ਭੁਗਤ ਰਹੇ ਸੰਜੇ ਦੱਤ ਨੂੰ ਹੁਕਮਰਾਨਾਂ ਤੇ ਅਦਾਲਤਾਂ ਵੱਲੋ ਕਾਨੂੰਨ ਨੂੰ ਮੋਮ ਦੀ ਤਰ੍ਹਾਂ ਮਰੋੜਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ । ਜਦੋਕਿ 10 ਨਵੰਬਰ 2015 ਨੂੰ ਚੱਬਾ (ਅੰਮ੍ਰਿਤਸਰ) ਵਿਖੇ 7 ਲੱਖ ਸਿੱਖਾਂ ਵੱਲੋ ਕੀਤੇ ਗਏ ਸਰਬੱਤ ਖ਼ਾਲਸਾ ਰਾਹੀ ਨਿਯੁਕਤ ਕੀਤੇ ਗਏ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਧਿਆਨ ਮੰਡ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਤਨਾਮ ਸਿੰਘ ਮਨਾਵਾ, ਵੱਸਣ ਸਿੰਘ ਜੱਫ਼ਰਵਾਲ, ਜਥੇਦਾਰ ਸਾਹਿਬਾਨ ਅਤੇ ਆਗੂਆਂ ਉਤੇ ਪੰਜਾਬ ਦੀ ਬਾਦਲ ਹਕੂਮਤ ਨੇ ਜੋ ਮੰਦਭਾਵਨਾ ਅਧੀਨ ਝੂਠੇ ਬਤੇ ਦੇਸ਼-ਧ੍ਰੋਹੀ ਦੇ ਕੇਸ ਦਰਜ ਕਰਕੇ ਬੰਦੀ ਬਣਾਇਆ ਹੋਇਆ ਹੈ, ਫਿਰ ਇਹਨਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾਂਦਾ ?

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਹਿੰਦੂਤਵ ਸੈਟਰ ਦੀ ਹਕੂਮਤ, ਪੰਜਾਬ ਦੀ ਬਾਦਲ-ਬੀਜੇਪੀ ਹਕੂਮਤ, ਇਥੋ ਦੀਆਂ ਅਦਾਲਤਾਂ ਅਤੇ ਕਾਨੂੰਨ ਵੱਲੋਂ ਸਿੱਖ ਕੌਮ ਨਾਲ ਹਰ ਖੇਤਰ ਵਿਚ ਦੋਹਰੇ ਮਾਪਦੰਡ ਅਪਣਾਉਣ ਅਤੇ ਗੈਰ-ਇਨਸਾਨੀ ਅਤੇ ਗੈਰ-ਕਾਨੂੰਨੀ ਤਰੀਕੇ ਕੀਤੇ ਜਾ ਰਹੇ ਜ਼ਬਰ-ਜੁਲਮਾਂ ਦੀ ਜਿਥੇ ਜੋਰਦਾਰ ਨਿਖੇਧੀ ਕਰਦੇ ਹੋਏ ਪ੍ਰਗਟ ਕੀਤੇ, ਉਥੇ ਹੁਕਮਰਾਨਾਂ ਨੂੰ ਅਜਿਹੇ ਵਿਤਕਰਿਆ ਸੰਬੰਧੀ ਖ਼ਬਰਦਾਰ ਵੀ ਕੀਤਾ ਗਿਆ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: