Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੋਗਾ ਸਿੰਘ ਦੇ ਸਮਰਥਕ ਸੰਦੀਪ ਦੀ ਗ੍ਰਿਫਤਾਰੀ ਦੀ ਮੰਗ ਲੈ ਕੇ ਡੀਐਮਸੀ ਹਸਪਤਾਲ ਦੇ ਬਾਹਰ ਰੋਸ ਧਰਨੇ ‘ਤੇ

ਜੋਗਾ ਸਿੰਘ ਦੇ ਸਮਰਥਕ ਸੰਦੀਪ ਦੀ ਗ੍ਰਿਫਤਾਰੀ ਦੀ ਮੰਗ ਲੈ ਕੇ ਡੀਐਮਸੀ ਹਸਪਤਾਲ ਦੇ ਬਾਹਰ ਰੋਸ ਧਰਨੇ ‘ਤੇ

ਲੁਧਿਆਣਾ: ਸਿੱਖ ਕਾਰਜਕਰਤਾ ਜੋਗਾ ਸਿੰਘ ਖ਼ਾਲਿਸਤਾਨੀ ਦੀ ਬੀਤੇ ਦਿਨ ਡੀਐਮਸੀ ਹਸਪਤਾਲ ਵਿੱਚ ਹੋਈ ਮੌਤ ਤੋਂ ਬਾਅਦ ਕੱਲ੍ਹ ਜੋਗਾ ਸਿੰਘ ਦੇ ਸਮਰਥਕਾਂ ਨੇ ਹਸਪਤਾਲ ਦੇ ਬਾਹਰ ਪੁਲਿਸ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਧਰਨਾਕਾਰੀਆਂ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਜੋਗਾ ਸਿੰਘ ਦੇ ਕਾਤਲ ਕਾਬੂ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਜੋਗਾ ਸਿੰਘ ਦਾ ਸਸਕਾਰ ਕੀਤਾ ਜਾਵੇਗਾ।

ਥਾਣਾ ਹੈਬੋਵਾਲ ਦੀ ਪੁਲਿਸ ਨੇ ਡੀਐਮਸੀ ਹਸਪਤਾਲ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਹੈ। ਜੋਗਾ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਸਮਰਥਕ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ ਤੇ ਸੂਚਨਾ ਮਿਲਦੇ ਹੀ ਪੁਲਿਸ ਫੋਰਸ ਵੀ ਮੌਕੇ ’ਤੇ ਪੁੱਜ ਗਈ। ਸਿੱਖ ਜਥੇਬੰਦੀਆਂ ਨੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਜਲਦੀ ਹੀ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇ।

for pUnjab ADCP Balkar Singh(in blue turban) trying to pacify the supporters of Joga Singh Khilastan as they holding protest against police and Punjab Government outside DMC hospital in Ludhiana. Tribune Photo; Himanshu Mahajan. To go with Nikhil’s story.
ਧਰਨੇ ‘ਤੇ ਬੈਠੇ ਜੋਗਾ ਸਿੰਘ ਦੇ ਸਮਰਥਕਾਂ ਨਾਲ ਗੱਲਬਾਤ ਕਰਦੇ ਹੋਏ ਏਡੀਸੀਪੀ ਬਲਕਾਰ ਸਿੰਘ

ਜੋਗਾ ਸਿੰਘ ਖ਼ਾਲਿਸਤਾਨੀ ਦੇ ਸਾਥੀ ਸੁਰਿੰਦਰ ਸਿੰਘ ਨੇ ਕਿਹਾ ਕਿ 30 ਜੂਨ ਨੂੰ ਜੋਗਾ ਸਿੰਘ ’ਤੇ ਜਾਨਲੇਵਾ ਹਮਲਾ ਹੋਇਆ ਸੀ ਤੇ ਇਸ ਮਾਮਲੇ ਵਿੱਚ ਪੁਲਿਸ ਨੇ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਪੁਲੀਸ ਨੇ ਮੁੱਖ ਮੁਲਜ਼ਮ ਸੰਦੀਪ ਸਿੰਘ ਨੂੰ ਕਾਬੂ ਨਹੀਂ ਕੀਤਾ ਸੀ। ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਪੁਲਿਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਇਸ ਲਈ ਜਦੋਂ ਤੱਕ ਜੋਗਾ ਸਿੰਘ ਦੇ ਕਤਲ ਕੇਸ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਜਾਂਦਾ, ਉਦੋਂ ਤੱਕ ਨਾ ਤਾਂ ਧਰਨਾ ਖ਼ਤਮ ਕੀਤਾ ਜਾਵੇਗਾ ਤੇ ਨਾ ਹੀ ਜੋਗਾ ਸਿੰਘ ਦਾ ਸਸਕਾਰ ਕੀਤਾ ਜਾਵੇਗਾ।

ਥਾਣਾ ਹੈਬੋਵਾਲ ਦੇ ਐਸ.ਐਚ.ਓ. ਇੰਸਪੈਕਟਰ ਅਮਰਜੀਤ ਸਿੰਘ ਨੇ ਕਿਹਾ ਕਿ ਮੁਲਜ਼ਮ ਸੰਦੀਪ ਸਿੰਘ ਪਹਿਲਾਂ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਹੁਣ ਜੋਗਾ ਸਿੰਘ ਦੀ ਮੌਤ ਹੋ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਬਾਉਲੀ ਸਾਹਿਬ, ਪਿੰਡ ਡੱਲਾ ’ਚ ਕਥਾ ਦੌਰਾਨ ਗ੍ਰੰਥੀ ਸਿੰਘ ਵਲੋਂ ਵਾਲਮੀਕ ਬਾਰੇ ਟਿੱਪਣੀਆਂ ਕੀਤੇ ਜਾਣ ਕਾਰਨ ਉਥੇ ਹਾਲਾਤ ਤਣਾਅ ਪੂਰਨ ਬਣ
ਸਿੱਖ ਕਾਰਜਕਰਤਾ ਜੋਗਾ ਸਿੰਘ ਖਾਲਿਸਤਾਨੀ ਦੇ ਅਕਾਲ ਚਲਾਣੇ ਤੋਂ ਇਕ ਦਿਨ ਬਾਅਦ ਵੀ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਜੋਗਾ ਸਿੰਘ ਦੇ ਅੰਤਮ ਸਸਕਾਰ ਤੋਂ ਨਾਂਹ ਕਰ ਦਿੱਤੀ ਗਈ ਹੈ ਅਤੇ ਮੰਗ
ਸਿੱਖ ਕਾਰਜਕਰਤਾ ਭਾਈ ਜੋਗਾ ਸਿੰਘ ਉਰਫ ਖਾਲਿਸਤਾਨੀ ਦਾ ਅੱਜ ਲੁਧਿਆਣਾ ਦੇ ਦਇਆਨੰਦ ਮੈਡੀਕਲ ਕਾਲਜ ਹਸਪਤਾਲ (DMC Hospital) ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਜੋਗਾ ਸਿੰਘ ਨੂੰ 1 ਜੁਲਾਈ ਨੂੰ ਕਿਸੇ
ਸਬ ਟੀਵੀ ਦਾ ਲੜੀਵਾਰ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਇਕ ਕਲਾਕਾਰ ਵਲੋਂ ਦਰਬਾਰ ਸਾਹਿਬ ਵਿਖੇ ਗਣੇਸ਼ ਦੀ ਮੂਰਤੀ ਸਥਾਪਿਤ ਕੀਤੇ ਜਾਣ ਦੀ ਗੱਲ ਕਰਨ 'ਤੇ ਬਾਅਦ ਵਿੱਚ ਵਿਖਾਏ ਜਾਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: