Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਗਲ ਰਾਜ ਦੇ ਖਾਤਮੇ ਲਈ ਖਾਲੜਾ ਮਿਸ਼ਨ ਆਰਗੇਨਾਈਜੇਸਨ ਵੱਲੋਂ ਕੀਤੀ ਗਈ ਅਕਾਲ ਤਖਤ ਸਾਹਿਬ ‘ਤੇ ਅਰਦਾਸ

ਜੰਗਲ ਰਾਜ ਦੇ ਖਾਤਮੇ ਲਈ ਖਾਲੜਾ ਮਿਸ਼ਨ ਆਰਗੇਨਾਈਜੇਸਨ ਵੱਲੋਂ ਕੀਤੀ ਗਈ ਅਕਾਲ ਤਖਤ ਸਾਹਿਬ ‘ਤੇ ਅਰਦਾਸ

ਅੰਮ੍ਰਿਤਸਰ: ਅੱਜ ਅਕਾਲ ਤਖਤ ਸਾਹਿਬ ਵਿਖੇ ਇਕ ਸਮਾਗਮ ਕਰਕੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਜੰਗਲ ਰਾਜ ਦੇ ਖਾਤਮੇ ਲਈ ਅਰਦਾਸ ਕੀਤੀ ਗਈ ਅਤੇ ਨਵੰਬਰ 84 ਵਿੱਚ ਦਿੱਲੀ ਅਤੇ ਹੋਰਨਾਂ ਥਾਵਾਂ ‘ਤੇ ਰਾਜੀਵ ਗਾਂਧੀ ਦੀ ਅਗਵਾਈ ਵਿੱਚ ਹੋਏ ਸਿੱਖ ਕਤਲੇਆਮ ਦੀ ਨਿੰਦਾ ਕੀਤੀ ਗਈ। ਇਸ ਦੌਰਾਨ ਪਾਸ ਮਤੇ ਵਿੱਚ ਕਿਹਾ ਗਿਆ ਕਿ ਅੱਜ ਤੱਕ ਕਾਨੂੰਨ ਦਾ ਪਾਠ ਪੜ੍ਹਾਉਣ ਵਾਲੀਆਂ ਸਰਕਾਰਾਂ ਕੋਈ ਨਿਆਂ ਨਹੀਂ ਦੇ ਸਕਦੀਆਂ।

ਇਕੱਠ ਵਿੱਚ ਪਾਸ ਕੀਤੇ ਗਏ ਮਤਿਆਂ ਰਾਹੀਂ ਕਿਹਾ ਗਿਆ ਹੈ ਕਿ ਕਾਂਗਰਸ, ਭਾਜਪਾ, ਆਰ.ਐਸ.ਐਸ ਸ੍ਰੀ ਅਕਾਲ ਤਖਤ ਸਾਹਿਬ ‘ਤੇ ਫੌਜੀ ਹਮਲੇ ਦੀ ਯੋਜਨਾਬੰਦੀ ਲਈ ਜ਼ਿੰਮੇਵਾਰ ਹਨ ਅਤੇ ਬਾਦਲਕੇ ਇਸ ਕਰਕੇ ਇਸ ਯੋਜਨਾਬੰਦੀ ਵਿੱਚ ਸ਼ਾਮਿਲ ਹੋ ਗਏ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆ ਨੂੰ ਸ਼ਹੀਦ ਕਰਾ ਕੇ ਰਾਜ ਭਾਗ ਸਾਂਭਿਆ ਜਾਵੇ।

ਪਾਸ ਕੀਤੇ ਮਤੇ ਵਿੱਚ ਕਾਂਗਰਸ, ਭਾਜਪਾ, ਆਰ.ਐਸ.ਐਸ. ਨੂੰ ਸਿੱਖੀ ਅਤੇ ਮਨੁੱਖਤਾ ਦੀਆਂ ਕਾਤਲ ਧਿਰਾਂ ਐਲਾਨ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਦੌਰਾਨ ਪਾਸ ਕੀਤੇ ਮਤੇ ਵਿੱਚ ਬਾਦਲਕਿਆਂ ਨੂੰ ਕੇਂਦਰ ਨਾਲ ਰੱਲ ਕੇ ਝੂਠੇ ਪੁਲਿਸ ਮੁਕਾਬਲਿਆਂ ‘ਤੇ ਪਰਦਾਪੋਸ਼ੀ ਦਾ ਦੋਸ਼ੀ ਠਹਿਰਾਉਂਦਿਆਂ ਝੂਠੇ ਪੁਲਿਸ ਮੁਕਾਬਲੇ ਬਣਾਉਣ ਵਾਲਿਆਂ ਨੂੰ ਤਰੱਕੀਆਂ ਦੇਣ ਦਾ ਦੋਸ਼ੀ ਠਹਿਰਾਉਂਦਿਆਂ, ਜਵਾਨੀ ਨੂੰ ਨਸ਼ਿਆ ਵਿੱਚ, ਕਿਸਾਨੀ ਨੂੰ ਖੁਦਕੁਸ਼ੀਆਂ ਰਾਹੀਂ ਬਰਬਾਦ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਦੋਸ਼ੀ ਠਹਿਰਾਉਂਦਿਆਂ ਬਾਦਲ ਦਲ ਦੇ ਸਮਾਜਿਕ ਬਾਈਕਾਟ ਲਈ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ।

ਖਾਲੜਾ ਮਿਸ਼ਨ ਆਰਗੇਨਾਈਜੇਸਨ ਵੱਲੋਂ ਕਰਵਾਏ ਗਏ ਅਰਦਾਸ ਸਮਾਗਮ 'ਚ ਸ਼ਾਮਲ ਸੰਗਤਾਂ
ਖਾਲੜਾ ਮਿਸ਼ਨ ਆਰਗੇਨਾਈਜੇਸਨ ਵੱਲੋਂ ਕਰਵਾਏ ਗਏ ਅਰਦਾਸ ਸਮਾਗਮ ‘ਚ ਸ਼ਾਮਲ ਸੰਗਤਾਂ

ਸਮਾਗਮ ਦੌਰਾਨ ਪਾਸ ਕੀਤੇ ਮਤੇ ਵਿੱਚ ਬਾਦਲ, ਭਾਜਪਾ ਮੰਤਰੀਆਂ ਅਤੇ ਸਾਬਕਾ ਕਾਂਗਰਸੀਆਂ ਦੀਆਂ ਜਾਇਦਾਦਾਂ ਦੀ ਪੜਤਾਲ ਦੀ ਮੰਗ ਕਰਦਿਆਂ 6 ਜੂਨ, 6 ਸਤੰਬਰ, 1 ਨਵੰਬਰ ਨੂੰ ਪੰਜਾਬ ਸਰਕਾਰ ਦਾ ਝੰਡਾ ਨੀਵਾਂ ਕਰਨ ਦੀ ਮੰਗ ਕੀਤੀ ਗਈ। ਮਤੇ ਵਿੱਚ ਕਿਹਾ ਗਿਆ ਕਿ ਜਿਨ੍ਹਾਂ ਲੋਕਾਂ ਨੇ 15 ਸਾਲ ਸਿੱਖ ਨਸਲਕੁਸ਼ੀ ਉੱਪਰ ਪਰਦਾ ਪਾ ਕੇ ਫੌਜੀ ਹਮਲੇ ਦੀ ਪੜਤਾਲ ਅਤੇ ਝੂਠੇ ਪੁਲਿਸ ਮੁਕਾਬਲਿਆਂ ਦੀ ਪੜਤਾਲ ਨਹੀਂ ਹੋਣ ਦਿੱਤੀ, ਜਿਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਤੇ ਹੇਠਾਂ ਬਣੀ ਸ਼ਹੀਦੀ ਗੈਲਰੀ ਨੂੰ ਜੂਨ 84 ਦੇ ਸ਼ਹੀਦਾਂ ਦੀ ਯਾਦਗਾਰ (ਤਸਵੀਰਾਂ ਲਗਾ ਕੇ) ਨਹੀਂ ਬਣਨ ਦਿੱਤਾ ਉਹ ਵਿਰਸਾ ਸੰਭਾਲਣ ਦੇ ਦਾਅਵੇ ਕਰ ਰਹੇ ਹਨ। ਇਕੱਠ ਨੇ ਭੋਪਾਲ (ਮੱਧ ਪ੍ਰਦੇਸ਼) ਅੰਦਰ 8 ਮੁਸਲਮਾਨਾਂ ਨੂੰ ਜੇਲ ਵਿੱਚੋਂ ਸਾਜਿਸ਼ ਅਧੀਨ ਭਜਾ ਕੇ ਝੂਠੇ ਮੁਕਾਬਲੇ ਵਿੱਚ ਮਾਰਨ ਦੀ ਨਿੰਦਾ ਕੀਤੀ ਅਤੇ ਉੱਚ ਪੱਧਰੀ ਨਿਰਪੱਖ ਪੜਤਾਲ ਦੀ ਮੰਗ ਕੀਤੀ। ਇਕੱਠ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਫੌਜੀ ਹਮਲੇ, ਝੂਠੇ ਪੁਲਿਸ ਮੁਕਾਬਲੇ ਦੀ ਪੰਜਾਬ, ਭਾਰਤ ਅਤੇ ਕੌਮਾਂਤਰੀ ਪੱਧਰ ‘ਤੇ ਨਿਰਪੱਖ ਪੜਤਾਲ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਪੰਥ ਨਸਲਕੁਸ਼ੀ ਦੇ ਗੁਨਾਹਗਾਰਾਂ ਨੂੰ ਨੰਗਿਆਂ ਕਰਨ ਅਤੇ ਸਜਾ ਦੇਣ ਅਤੇ ਦਵਾਉਣ ਦਾ ਪ੍ਰਣ ਕਰਦਾ ਹੈ। ਸਮਾਗਮ ਵਿੱਚ ਪਾਸ ਮਤੇ ਰਾਹੀਂ ਕਿਹਾ ਗਿਆ ਕਿ ਬਾਦਲ, ਕੇ.ਪੀ.ਐਸ. ਗਿੱਲ ਦੀਆਂ ਗੁਪਤ ਮੁਲਾਕਾਤਾਂ ਕਾਰਨ ਰਾਜ ਨਹੀਂ ਸੇਵਾ ਵਾਲੇ ਪੂਰੀ ਤਰ੍ਹਾਂ ਬੇਨਕਾਬ ਹੋ ਗਏ ਹਨ ਅਤੇ ਇਸੇ ਦੌਰਾਨ ਸ਼ਰਾਬ ਮਾਫੀਆ ਵੱਲੋਂ ਰੰਘਰੇਟੇ ਗੁਰੂ ਕੇ ਬੇਟਿਆ ਉੱਪਰ ਜਬਰ-ਜ਼ੁਲਮ ਢਾਉਣ ਦੀ ਕਾਰਵਾਈ ਦੀ ਸਖਤ ਨਿੰਦਾ ਕੀਤੀ।

ਸਮਾਗਮ ਨੂੰ ਬੀਬੀ ਪਰਮਜੀਤ ਕੌਰ ਖਾਲੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਖਾਲੜਾ ਮਿਸ਼ਨ ਦੇ ਪ੍ਰਧਾਨ ਹਰਮਨਦੀਪ ਸਿੰਘ ਸਰਹਾਲੀ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ ਨੇ ਸੰਬੋਧਨ ਕੀਤਾ।

ਸਮਾਗਮ ਵਿੱਚ ਸਤਵੰਤ ਸਿੰਘ ਮਾਣਕ, ਡਾ. ਕਾਬਲ ਸਿੰਘ, ਕਾਬਲ ਸਿੰਘ ਜੋਧਪੁਰ, ਗੁਰਜੀਤ ਸਿੰਘ ਤਰਸਿੱਕਾ, ਪਰਵੀਨ ਕੁਮਾਰ ਤਰਨ ਤਾਰਨ, ਗੋਪਾਲ ਸਿੰਘ ਖਾਲੜਾ, ਦਿਲਬਾਗ ਸਿੰਘ ਤਲਵੰਡੀ, ਸਤਨਾਮ ਸਿੰਘ ਚੋਗਾਵਾਂ, ਪਰਮਜੀਤ ਕੌਰ ਤਲਵੰਡੀ ਭਾਈ, ਜੱਥੇਦਾਰ ਅੰਗਰੇਜ ਸਿੰਘ ਖਿੱਦੋਵਾਲੀ, ਜਗੀਰ ਸਿੰਘ ਘੁਮਿਆਰਾ, ਪਰਮਜੀਤ ਕੌਰ ਘੁਮਿਆਰਾ, ਚਰਨ ਕੌਰ ਬਾਲੇ ਚੱਕ, ਜਗਰੂਪ ਸਿੰਘ ਤੁੜ, ਜਸਕਰਨ ਸਿੰਘ ਜਾਮਾ ਰਾਏ, ਹਰਪਿੰਦਰ ਸਿੰਘ ਮੱਤੇਵਾਲ, ਮੰਗਲ ਸਿੰਘ ਕੋਟ ਹਯਾਤ, ਤਰਸੇਮ ਸਿੰਘ ਤਾਰਪੁਰਾ, ਛਿੰਦ ਕੌਰ ਡੇਰੀਵਾਲ, ਗੁਰਭੇਜ ਸਿੰਘ, ਬਲਵਿੰਦਰ ਕੌਰ, ਸੇਵਾ ਸਿੰਘ ਦੇਉ, ਜੱਥੇਦਾਰ ਗੁਰਸ਼ਰਨ ਸਿੰਘ ਖਡੂਰ ਸਾਹਿਬ, ਜੱਥੇਦਾਰ ਨਿਰਮਲ ਸਿੰਘ ਆਦਿ ਨੇ ਹਾਜ਼ਰੀ ਭਰੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —
ਸੀ.ਬੀ.ਆਈ. ਦੀ ਮੁਹਾਲੀ ਵਿਸ਼ੇਸ਼ ਅਦਾਲਤ ਦੇ ਜੱਜ ਆਰ. ਕੇ. ਗੁਪਤਾ ਨੇ 1992 ਦੇ ਇਕ ਮਾਮਲੇ ਵਿਚ ਤਿੰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਥਾਵਾਂ ਤੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ 'ਚ
ਸੀ.ਬੀ.ਆਈ. ਦੀ ਮੁਹਾਲੀ ਵਿਸ਼ੇਸ਼ ਅਦਾਲਤ ਦੇ ਜੱਜ ਆਰ. ਕੇ. ਗੁਪਤਾ ਨੇ 1992 ਦੇ ਇਕ ਮਾਮਲੇ ਵਿਚ ਤਿੰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਥਾਵਾਂ ਤੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ 'ਚ
ਅਡੀਸ਼ਨਲ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਗੁਰਦਾਸਪੂਰ ਨੇ 29 ਸਾਲ ਪੁਰਾਣੇ ਕੇਸ ਵਿੱਚ ਐਸ.ਆਈ ਚੰਨਣ ਸਿੰਘ ਅਤੇ ਏ.ਐਸ.ਆਈ ਤਰਲੋਕ ਸਿੰਘ ਨੂੰ ਧਾਰਾ 302 ਤਹਿਤ ੳਮਰ ਕੈਦ , ਧਾਰਾ 364 (ਅਗਵਾ)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: