Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਅਜ਼ਾਦੀ-ਪਸੰਦ ਕਸ਼ਮੀਰੀ ਆਗੂ ਤੇ ਸਿਆਸੀ ਕੈਦੀ ਆਗੂ ਆਲਮ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਅਜ਼ਾਦੀ-ਪਸੰਦ ਕਸ਼ਮੀਰੀ ਆਗੂ ਤੇ ਸਿਆਸੀ ਕੈਦੀ ਆਗੂ ਆਲਮ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

ਰਾਜਸੀ ਕੈਦੀਆਂ ਦੀ ਰਿਹਾਈ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ

ਜੰਮੂ (7 ਮਾਰਚ, 2015): ਪੀਡੀਪੀ ਨੇ ਸੱਤਾ ਵਿਚ ਆਉਣ ਤੋਂ ਕੁੱਝ ਹੀ ਦਿਨਾਂ ਬਾਅਦ ਅੱਜ ਹੁਰੀਅਤ ਦੇ ਆਗੂ ਮਸਰਤ ਆਲਮ ਨੂੰ ਰਿਹਾਅ ਕਰਨ ਦੇ ਹੁਕਮ ਦੇ ਦਿਤੇ ਹਨ। ਆਲਮ ਉੱਤੇ ਦੋਸ਼ ਸੀ ਕਿ ਉਸ ਨੇ ਸਾਲ 2008 ਅਤੇ 2010 ‘ਚ ਵਾਦੀ ‘ਚ ਪੱਥਰਬਾਜ਼ੀ ਦੀਆਂ ਘਟਨਾਵਾਂ ਦੀ ਅਗਵਾਈ ਕੀਤੀ ਸੀ। ਅਪਣੀ ਭਾਈਵਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਰੋਧ ਦੇ ਬਾਵਜੂਦ ਸੂਬਾ ਸਰਕਾਰ ਨੇ ਆਲਮ ਦੀ ਰਿਹਾਈ ਦਾ ਹੁਕਮ ਦਿਤਾ ਹੈ।

ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਸੂਬਾ ਸਰਕਾਰ ਹੋਰ ਸਿਆਸੀ ਕੈਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਦੇ ਸਕਦੀ ਹੈ।

masrath-alam_650x400_81425736390
ਹੁਰੀਅਤ ਆਗੂ ਮਸਰਤ ਆਲਮ

ਅਖਬਾਰੀ ਖਬਰਾਂ ਅਨੁਸਾਰ ਮੁਫ਼ਤੀ ਦੇ ਇਸ ਫ਼ੈਸਲੇ ਨਾਲ ਭਾਜਪਾ ਅੰਦਰ ਜ਼ਬਰਦਸਤ ਨਾਰਾਜ਼ਗੀ ਹੈ ਹਾਲਾਂਕਿ ਪਾਰਟੀ ਨੇ ਇਸ ਬਾਰੇ ਖੁਲ੍ਹ ਕੇ ਕੁੱਝ ਨਹੀਂ ਕਿਹਾ। ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਸਿਆਸੀ ਕੈਦੀਆਂ ਆਗੂਆਂ ਵਿਰੁਧ ਕੋਈ ਅਪਰਾਧਕ ਦੋਸ਼ ਨਹੀਂ, ਉਨ੍ਹਾਂ ਨੂੰ ਰਿਹਾਅ ਕਰਨ ਦੀ ਨੀਤੀ ਬਣਾਈ ਗਈ ਹੈ।

ਜੰਮੂ ਕਸ਼ਮੀਰ ਮੁਸਲਿਮ ਲੀਗ ਦਾ ਪ੍ਰਧਾਨ ਆਲਮ ਬਾਰਾਮੂਲਾ ਦੀ ਇਕ ਜੇਲ ‘ਚ ਬੰਦ ਹੈ। ਇਥੋਂ ਦੇ ਸੀਨੀਅਰ ਪੁਲਿਸ ਅਫ਼ਸਰ ਨੇ ਕਿਹਾ ਕਿ 42 ਸਾਲਾਂ ਦੇ ਆਲਮ ਦੀ ਰਿਹਾਈ ਦੇ ਹੁਕਮ ਸੂਬੇ ਦੇ ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹਨ ਅਤੇ ਉਹ ਤਕਨੀਕੀ ਤੌਰ ‘ਤੇ ਹੁਣ ਆਜ਼ਾਦ ਹੈ। ਉਨ੍ਹਾਂ ਕਿਹਾ ਕਿ ਰਸਮੀ ਕਾਰਵਾਈਆਂ ਤੋਂ ਬਾਅਦ ਆਲਮ ਨੂੰ ਰਿਹਾਅ ਕਰ ਦਿਤਾ ਜਾਵੇਗਾ।

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਕੇ. ਰਜਿੰਦਰ ਨੇ ਕਿਹਾ ਕਿ ਪੁਲਿਸ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਅਦ ਦੇ ਹੁਕਮਾਂ ਦੀ ਪਾਲਣਾ ਕਰੇਗੀ ਜਿਨ੍ਹਾਂ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਸੀ ਜਿਨ੍ਹਾਂ ਵਿਰੁਧ ਕੋਈ ਅਪਰਾਧਕ ਦੋਸ਼ ਨਹੀਂ ਲੱਗਾ ਹੈ।

ਬੁਧਵਾਰ ਨੂੰ ਸਈਅਦ ਨੇ ਪੁਲਿਸ ਮੁਖੀ ਨਾਲ ਬੈਠਕ ਕੀਤੀ ਸੀ ਅਤੇ ਕਿਹਾ ਸੀ ਕਿ ਸੂਬੇ ਅੰਦਰ ਜੇਲਾਂ ‘ਚ ਬੰਦ ਅਜਿਹੇ ਸਿਆਸੀ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ ਜਿਨ੍ਹਾਂ ਵਿਰੁਧ ਕੋਈ ਅਪਰਾਧਕ ਦੋਸ਼ ਨਹੀਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ
ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: