Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਦੇ ਸਿੱਖਾਂ ਨੇ ਸਹਾਰਨਪੁਰ ਦੀ ਘਟਨਾ ਦੇ ਵਿਰੁੱਧ ਕੀਤਾ ਪ੍ਰਦਰਸ਼ਨ

ਜੰਮੂ ਕਸ਼ਮੀਰ ਦੇ ਸਿੱਖਾਂ ਨੇ ਸਹਾਰਨਪੁਰ ਦੀ ਘਟਨਾ ਦੇ ਵਿਰੁੱਧ ਕੀਤਾ ਪ੍ਰਦਰਸ਼ਨ

ਜੰਮੂ (27 ਜੁਲਾਈ 2014): ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਜਿਸ ਵਿੱਚ ਦੋ ਸਿੱਖਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ ਦੋ ਫਿਰਕਿਆਂ ਵਿਚਾਲੇ ਹਿੰਸਕ ਝੜਪ ਤੋਂ ਬਾਅਦ ਜੰਮੂ ਦੇ ਸਿੱਖ ਭਾਈਚਾਰੇ ਨੇ ਜੰਮੂ-ਪਠਾਨਕੋਟ ਕੌਮੀ ਸ਼ਾਹਰਾਹ ‘ਤੇ ਪ੍ਰਦਰਸ਼ਨ ਕੀਤਾ ਅਤੇ ਉੱਤਰ ਪ੍ਰਦੇਸ਼ ਸਰਕਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰਨ ਵਾਲਿਆਂ ਨੂੰਸਜ਼ਾ ਦੇਣ ਦੀ ਮੰਗ ਕੀਤੀ।

Sikhs-protest-out-at-Jammu-27-July-2014 (1)ਅੱਜ ਨਗਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਕੱਲ੍ਹ ਸਹਾਰਨਪੁਰ ਵਿੱਚ ਸਿੱਖ ਵਿਰੋਧੀ ਦੰਗਿਆਂ ਦੇ ਵਿਰੋਧ ਵਿੱਚ ਡਿਗਿਆਣਾ ਦੇ ਜੰਮੂ-ਪਠਾਨਕੋਟ ਕੌਮੀ ਸ਼ਾਹਰਾਹ ‘ਤੇ ਧਰਨਾ ਦਿੱਤਾ ਅਤੇ ਸੜਕ ਦੇ ਦੋਵਾਂ ਪਾਸਿਆਂ ਤੋਂ ਆਵਾਜਾਈ ਰੋਕ ਦਿੱਤੀ।

ਨਿਰਭੋ ਨਿਰਵੈਰ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਕਰਤਾਰ ਨੇ ਕਿਹਾ ਕਿ ਨਾ ਸਿਰਫ ਜੰਮੂ-ਕਸ਼ਮੀਰ ਦਾ ਸਿੱਖ ਸਗੋਂ ਸਮੁੱਚਾ ਸਿੱਖ ਭਾਈਚਾਰਾ ਅਜਿਹੀ ਘਟਨਾ ਦੀ ਨਿਖੇਧੀ ਕਰਦਾ ਹੈ ਅਤੇ ਉੱਤਰ ਪ੍ਰਦੇਸ਼ ਤੇ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਹਾਰਨਪੁਰ ‘ਚ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੇ ਪਿੱਛੇ ਕੌਣ ਲੋਕ ਹਨ ਅਤੇ ਉਨ੍ਹਾਂ ਦੀ ਪਛਾਣ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਭਾਈ ਘਨੱਈਆ ਨਿਸ਼ਕਾਮ ਸੇਵਾ ਸੁਸਾਇਟੀ ਦੇ ਪ੍ਰਧਾਨ ਮਹਿੰਦਰ ਸਿੰਘ, ਅਮਰੀਕ ਸਿੰਘ, ਪਰਮਜੀਤ, ਬਾਬਾ ਬਲਬੀਰ ਸਿੰਘ, ਤੇਜਪਾਲ ਸਿੰਘ ਆਦਿ ਹਾਜ਼ਰ ਸਨ।

ਉਧਰ ਕਠੂਆ ਵਿੱਚ ਵੀ ਸਿੱਖ ਯੂਥ ਵੈਲਫੇਅਰ ਸੁਸਾਇਟੀ ਦੇ ਝੰਡੇ ਹੇਠ ਨੌਜਵਾਨਾਂ ਨੇ ਸਹਾਰਨਪੁਰ ਦੀ ਘਟਨਾ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਸਹਾਰਨਪੁਰ ਵਿੱਚ ਵਾਪਰੀ ਘਟਨਾ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਦਿੱਲੀ ਦੀ ਇਕ ਅਦਾਲਤ ਨੇ ਕੱਲ੍ਹ (2 ਨਵੰਬਰ, 2017) ਗੂਗਲ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਵੀਡੀਓਜ਼ ਅਤੇ ਲੇਖਾਂ ਨੂੰ ਹਟਾਉਣ ਦੀ ਹਦਾਇਤ ਕੀਤੀ ਹੈ ਜਿਨ੍ਹਾਂ ਵਿਚ
ਜੰਮੂ ਕਸ਼ਮੀਰ 'ਚ ਸਿੱਖਾਂ ਦੇ ਇਕ ਹਿੱਸੇ ਵਲੋਂ ਅੱਜ (7 ਅਕਤੂਬਰ, 2017) ਗੈਰ ਸਿਆਸੀ ਜਥੇਬੰਦੀ ਬਣਾਈ ਗਈ ਹੈ। ਜਥੇਬੰਦੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਉਨ੍ਹਾਂ ਫ਼ਿਰਕੂ ਤਾਕਤਾਂ
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਜੰਮੂ ਹਾਈ ਕੋਰਟ ਬਾਰ ਐਸੋਸੀਏਸ਼ਨ, ਜੰਮੂ ਨੇ ਅੱਜ ਐਡਵੋਕੇਟ ਦਵਿੰਦਰ ਸਿੰਘ ਬਹਿਲ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਹਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: