Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਟਰੱਕ ਹੋਰ ਰਾਹਤ ਸਮੱਗਰੀ ਦੇ ਰਵਾਨਾ

ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਟਰੱਕ ਹੋਰ ਰਾਹਤ ਸਮੱਗਰੀ ਦੇ ਰਵਾਨਾ

ਅੰਮ੍ਰਿਤਸਰ (15 ਅਕਤੂਬਰ, 2014): ਸਿੱਖ ਗੁਰੂ ਸਹਿਬਾਨਾਂ ਦੇ ਹੁਕਮਾਂ ਅਨੁਸਾਰ ਲੋੜਵੰਦਾਂ ਅਤੇ ਹੜ੍ਹਾਂ ਦੀ ਮੁਸੀਬਤ ਦਾ ਸਾਹਮਣਾ ਕਰ ਰਹੇ ਕਸ਼ਮੀਰ ਦੇ ਮੁਸਲਿਮ ਭਾਈਚਾਰੇ ਲਈ ਅੱਜ ਸਿੱਖਾਂ ਦੀ ਕੇਂਦਰੀ ਸੰਸਥਾ ਸ਼੍ਰੌਮਣੀ ਕਮੇਟੀ ਵੱਲੋਂ ਹੜ ਪੀੜਤਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਨੂੰ ਅੱਗੇ ਵਧਾਉਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪੰਜ ਟਰੱਕ ਰਾਹਤ ਸਮੱਗਰੀ ਦੇ ਜੰਮੂ ਕਸ਼ਮੀਰ ਲਈ ਰਵਾਨਾ ਕੀਤੇ ਹਨ।

ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਅੱਗੇ ਹੋਕੇ ਕੰਮ ਕਰਨ ਵਾਲੀ ਕੌਮ ਹੈ।ਸ਼ੌਮਣੀ ਕਮੇਟੀ ਵੱਲੋਂ ਸ੍ਰੀਨਗਰ ਵਿਖੇ ਗੁਰਦੁਆਰਾ ਸ਼ਹੀਦ-ਬੁੰਗਾ ਵਿਖੇ ਰਾਹਤ ਕੈਂਪ ਸ਼ੁਰੂ ਕੀਤਾ ਜੋ 9 ਸਤੰਬਰ ਤੋਂ ਲਗਾਤਾਰ ਜਾਰੀ ਹੈ।ਜਿਥੋਂ ਹਰ ਲੋੜਵੰਦ ਦੀ ਲੋੜ ਪੂਰੀ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਜੰਮੂ ਕਸ਼ਮੀਰ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਦੇ ਹੋਏ
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਜੰਮੂ ਕਸ਼ਮੀਰ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਦੇ ਹੋਏ

ਉਨ੍ਹਾਂ ਦੱਸਿਆ ਕਿ ਅੱਜ ਪੰਜ ਟਰੱਕ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ, ਜਿਸ ‘ਚ ਚਾਵਲ 100 ਕੁਇੰਟਲ, ਦਾਲ 50 ਕੁਇੰਟਲ, ਖੰਡ 30 ਕੁਇੰਟਲ, ਚਾਹ ਪੱਤੀ 150 ਕਿਲੋ, ਆਟਾ 50 ਕੁਇੰਟਲ, ਹਲਦੀ 150 ਕਿਲੋ, ਮਿਰਚ 150 ਕਿਲੋ, ਸਾਬਨ 100 ਕਿਲੋ, ਤੇਲ ਸਰਸੋਂ 100 ਕਿਲੋ, ਰਸ 300 ਪੇਟੀ, ਬਿਸਕੁਟ 300 ਪੇਟੀ, ਕੰਬਲ 5000 ਨਗ, ਰਜਾਈਆਂ 1000 ਨਗ, ਤਲਾਈਆਂ 1000 ਨਗ, ਸਿਰਹਾਣੇ 1000 ਨਗ, ਚਾਦਰਾਂ 1000 ਨਗ, ਸ਼ਾਲਾਂ (ਲੋਈਆਂ) 1050 ਨਗ, ਸੂਟ ਜਨਾਨਾਂ 3000 ਨਗ, ਜੈਕਟਾਂ 150 ਨਗ, ਪਜਾਮੇ 500 ਨਗ, ਟੀ ਸ਼ਰਟਾਂ 500 ਨਗ, ਕੱਛਹਰੇ 500 ਨਗ ਤੇ ਦਸਤਾਰਾਂ 200 ਨਗ ਭੇਜੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ‘ਚ ਦੋ ਟਰੱਕ ਜੰਮੂ ਕਸ਼ਮੀਰ ਸਟੇਟ ਕਮਿਸ਼ਨ ਫਾਰ ਵੋਮੈਨ ਦੀ ਚੇਅਰਪਰਸਨ ਐਡਵੋਕੇਟ ਬੇਗਮ ਸਮੀਮ ਫਿਰਦੋਸ ਦੀ ਮੰਗ ਅਨੁਸਾਰ ਮੁਸਲਮਾਨ ਭਾਈਚਾਰੇ ਲਈ ਭੇਜੇ ਗਏ ਹਨ। ਕਸ਼ਮੀਰ ਦੇ ਸਿੱਖ ਪੀੜਤਾਂ ਦੀ ਮਦਦ ਬਾਰੇ ਵਿਸ਼ੇਸ਼ ਯਤਨਾਂ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਬਾਰੇ ਜ਼ਾਇਜ਼ਾ ਲੈਣ ਗਈ ਟੀਮ ਵੱਲੋਂ ਪ੍ਰਾਪਤ ਜਾਣਕਾਰੀ ਦੇ ਅਧਾਰ ‘ਤੇ ਸਬ ਕਮੇਟੀ ਨੇ ਸਿਫਾਰਸ਼ੀ ਰਿਪੋਰਟ ਸੌਂਪ ਦਿੱਤੀ ਹੈ, ਜਿਸ ‘ਤੇ ਅਗਾਮੀ 20 ਅਕਤੂਬਰ ਨੂੰ ਅੰਤ੍ਰਿਗ ਕਮੇਟੀ ਦੀ ਬੈਠਕ ਦੌਰਾਨ ਢੁੱਕਵਾਂ ਫੈਸਲਾ ਲੈ ਲਿਆ ਜਾਵੇਗਾ।

ਇਸ ਮੌਕੇ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਸਤਿੰਦਰ ਸਿੰਘ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: