ਉਜੈਨ,(16 ਸਤੰਬਰ 2014): ਕੇਂਦਰ ਵਿੱਚ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਹਿੰਦੂਵਾਦੀ ਖਰੂਦੀਆਂ ਬਜਰੰਗ ਦਲ, ਵਿਸ਼ਵ ਹਿੰਦੂ ਪਰਿਸ਼ਦ ਅਤੇ ਆਰ. ਐੱਸ. ਐੱਸ ਦੀਆਂ ਘੱਟ ਗਿਣਤੀਆਂ ਪ੍ਰਤੀ ਗੈਰ ਮਨੁੱਖੀ ਕਾਰਵਾਈਆਂ ਹੱਦਾਂ ਪਾਰ ਕਰ ਰਹੀਆਂ ਹਨ।
ਜਦ ਸਥਾਨਿਕ ਵਿਕਰਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਮਨੁੱਖਤਾ ਦੇ ਆਧਾਰ ‘ਤੇ ਜੰਮੂ ਕਸ਼ਮੀਰ ਦੇ ਹੜ੍ਹ ਪੀੜਤ ਵਿਦਿਆਰਥੀਆਂ ਦੀ ਸਹਾਇਤਾ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਤਾਂ ਉਨ੍ਹਾਂ ਉਤੇ ਕੁੱਝ ਹਿੰਦੂ ਅੱਤਵਾਦੀਆਂ ਨੇ ਹਮਲਾ ਕਰ ਦਿਤਾ।
ਹਿੰਦੂਵਾਦੀ ਖਰੂਦੀ ਵਿਦਿਆਰਥੀਆਂ ਵੱਲੋਂ ਵੀਸੀ ਨੂੰ ਕਾਫੀ ਜ਼ਖਮੀ ਕਰ ਦਿੱਤਾ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਵਾਹਰ ਲਾਲ ਕੌਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਸੀ ਕਿ ਜੰਮੂ-ਕਸ਼ਮੀਰ ਦੇ ਹੜ ਪੀੜਤਾਂ ਦੀ ਮਦਦ ਕਰਨ।ਸਿਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਮਕਾਨ ਮਾਲਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਕਸ਼ਮੀਰੀ ਵਿਦਿਆਰਥੀਆਂ ਦਾ ਕਿਰਾਇਆ ਮਾਫ਼ ਕਰ ਦੇਣ।
ਉਸ ਦੇ ਏਨਾ ਕਹਿਣ ਦੀ ਦੇਰ ਸੀ ਕਿ ਲੋਹ-ਲਾਖੀ ਹੋਈ ਹਿੰਦੂ ਅੱਤਵਾਦੀਆਂ ਨੇ ਯੂਨੀਵਰਸਿਟੀ ਕੈਂਪਸ ਵਿਚ ਵੜ ਗਈ ਅਤੇ ਫ਼ਰਨੀਚਰ ਤੇ ਕੰਪਿਊਟਰ ਤੋੜ ਦਿਤੇ। ਇਸ ਤੋਂ ਬਾਅਦ ਭੀੜ ਚਾਂਸਲਰ ਦੇ ਦਫ਼ਤਰ ‘ਚ ਵੜ ਗਈ ਅਤੇ ਉਸ ਨਾਲ ਹੱਥੋਪਾਈ ਕੀਤੀ। ਅਚਾਨਕ ਚਾਂਸਲਰ ਦੀ ਛਾਤੀ ਵਿਚ ਦਰਦ ਉਠ ਗਿਆ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਪੁਲਿਸ ਨੇ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੇ ਅਣਪਾਛਤੇ ਹਿੰਦੂ ਅੱਤਵਾਦੀਆਂ ਤੇ ਵਿਰੁਧ ਪਰਚਾ ਦਰਜ ਕਰ ਲਿਆ ਹੈ। ਪੁਲਿਸ ਨੇ ਹਾਲੇ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ। ਕਿਹਾ ਗਿਆ ਹੈ ਕਿ ਦਫ਼ਤਰ ਦੀ ਸੀਸੀਟੀਵੀ ਫ਼ੁਟੇਜ ਵੇਖਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।
ਅੱਠ ਸਾਲ ਪਹਿਲਾਂ ਉਜੈਨ ਵਿਚ ਪ੍ਰੋਫ਼ੈਸਰ ਐਚ ਐਸ ਸਭਰਵਾਲ ਦਿਲ ਦਾ ਦੌਰਾ ਪੈਣ ਨਾਲ ਦਮ ਤੋੜ ਗਿਆ ਸੀ ਜਦ ਹਿੰਦੂ ਅੱਤਵਾਦੀਆਂ ਦੀ ਜਥੇਬੰਦੀ ਤੇ ਏਬੀਵੀਪੀ ਦੇ ਕਾਰਕੁਨਾਂ ਨੇ ਉਸ ਨਾਲ ਹੱਥੋਪਾਈ ਕੀਤੀ ਸੀ। ਅਦਾਲਤ ਨੇ ਮੁਲਜ਼ਮਾਂ ਨੂੰ ਬਰੀ ਕਰ ਦਿਤਾ ਸੀ।