ਫ਼ਤਹਿਗੜ੍ਹ ਸਾਹਿਬ ( 20 ਅਕਤੂਬਰ, 2014): ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ‘ਚ ਮੀਟਿੰਗ ਹੋਈ। ਮੀਟਿੰਗ ਦੌਰਾਨ ਕਸ਼ਮੀਰ ਵਿਚ ਆਏ ਹੜਾਂ ਤੋਂ ਪੀੜਤ ਸਿੱਖਾਂ ਦੇ ਮੁੜ ਵਸੇਬੇ ਲਈ ਦੋ ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕਰਨ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਕੇਵਲ ਸਿੰਘ ਬਾਦਲ, ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਅੰਤਿ੍ੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਨਿਰਮੈਲ ਸਿੰਘ ਜੌਲਾਂ ਕਲਾਂ, ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲ, ਰਾਮਪਾਲ ਸਿੰਘ ਬਹਿਣੀਵਾਲ, ਮੋਹਨ ਸਿੰਘ ਬੰਗੀ, ਮੰਗਲ ਸਿੰਘ, ਭਜਨ ਸਿੰਘ ਸ਼ੇਰਗਿੱਲ ਤੇ ਸ.ਸੁਰਜੀਤ ਸਿੰਘ ਗੜੀ ਸ਼ਾਮਲ ਹੋਏ।
ਇਕੱਤਰਤਾ ‘ਚ ਜਿੱਥੇ ਸੈਕਸ਼ਨ 85ਅਤੇ ਟਰੱਸਟ ਦੇ ਮਾਮਲੇ ਵਿਚਾਰੇ ਗਏ, ਉੱਥੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਪ੍ਰਭਾਵਾਂ ਨੂੰ ਸਹਾਇਤਾ ਦੇਣ ਬਾਰੇ ਵੀ ਵਿਚਾਰ ਕੀਤੀ ਗਈ ਙ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਵਿੱਚ ਜੰਮੂ-ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਸਿੱਖਾਂ ਲਈ 2 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਸਹਾਇਤਾ ਵਜੋਂ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਙ ਉਨ੍ਹਾਂ ਦੱਸਿਆ ਕਿ ਨੁਕਸਾਨ ਦਾ ਜਾਇਜ਼ਾ ਲੈਣ ਭੇਜੀ ਗਈ ਸਬ ਕਮੇਟੀ ਦੀ ਸਿਫਾਰਸ਼ ਦੇ ਆਧਾਰ ਤੇ ਹੋਏ ਨੁਕਸਾਨ ਨੂੰ ਤਿੰਨ ਵਰਗਾਂ ਵਿੱਚ ਵੰਡਦਿਆਂ ਪਹਿਲੇ ਵਰਗ ਲਈ 1 ਲੱਖ ਰੁਪਏ, ਦੂਜੇ ਲਈ 50 ਹਜ਼ਾਰ ਰੁਪਏ ਅਤੇ ਤੀਜੇ ਵਰਗ ਲਈ 25ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਹੜ੍ਹਾਂ ਦੌਰਾਨ ਮਿ੍ਤਕਾ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ ਙ ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਵਿਖੇ ਹੜ੍ਹ ਦੌਰਾਨ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਲਈ ਇੱਕ-ਇੱਕ ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ ਙ ਇਸੇ ਤਰ੍ਹਾਂ ਰਾਜੌਰੀ ਪੁਣਛ ਵਿੱਚ ਹੜ੍ਹਾਂ ਦੌਰਾਨ ਰੁੜ੍ਹ ਗਈ ਬੱਸ ਦੇ ਮਿ੍ਤਕ ਮੁਸਾਫ਼ਰਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ ।
ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਨੂੰ ਵੇਖਦਿਆਂ ਗਰਮ ਕੱਪੜੇ ਅਤੇ ਬਿਸਤਰੇ ਵੀ ਵੱਡੀ ਗਿਣਤੀ ਵਿੱਚ ਭੇਜੇ ਜਾ ਰਹੇ ਹਨ ਙ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਜੰਮੂ-ਕਸ਼ਮੀਰ ਦੇ ਜਿਹੜੇ ਬੱਚੇ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿੱਚ ਪੜ੍ਹ ਰਹੇ ਹਨ ਉਨ੍ਹਾਂ ਦੇ ਜੇਬ ਖ਼ਰਚ ਲਈ ਪੰਜ-ਪੰਜ ਹਜ਼ਾਰ ਰੁਪਏ ਮਹੀਨਾ ਮਦਦ ਵੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿੱਚ ਆਏ ਹੜਾਂ ਵਿੱਚ ਪ੍ਰਭਾਵਿਤ ਲੋਕਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਰਿਲੀਫ, ਖਾਲਸਾ ਏਡ, ਵਾਹਿਗੁਰੂ ਐਡਵੈਨਚਰ ਵਰਗੀਆਂ ਸਿੱਖ ਸੰਸਥਾਵਾਂ ਵੱਲੋਂ ਪੂਰੀ ਤਨਦੇਹੀ ਨਾਲ ਮੱਦਦ ਕੀਤੀ ਗਈ। ਜਿਸਦੀ ਹਰ ਪੱਖੋਂ ਸਹਾਰਨਾ ਹੋ ਰਹੀ ਹੈ।