Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦਿੰਦੀ ਧਾਰਾ 370 ਖਤਮ ਕਰਨ ਲਈ ਮੋਦੀ ਸਰਕਾਰ ਨੂੰ ਦਿੱਤਾ ਇੱਕ ਸਾਲ ਦਾ ਸਮਾਂ: ਆਰ. ਐੱਸ. ਐੱਸ

ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦਿੰਦੀ ਧਾਰਾ 370 ਖਤਮ ਕਰਨ ਲਈ ਮੋਦੀ ਸਰਕਾਰ ਨੂੰ ਦਿੱਤਾ ਇੱਕ ਸਾਲ ਦਾ ਸਮਾਂ: ਆਰ. ਐੱਸ. ਐੱਸ

vaidik-2-300x294ਲੁਧਿਆਣਾ/ਜਲੰਧਰ (11 ਸਤੰਬਰ, 2014): ਆਰ. ਐੱਸ. ਐੱਸ ਜੰਮੂ ਕਸ਼ਮੀਰ ਨੂੰ ਵਿਸ਼ੇਸ ਰਾਜ ਦਾ ਦਰਜ਼ਾ ਦੇਣ ਵਾਲੀ ਧਾਰਾ 370, ਜਿਸ ਅਧੀਨ ਜੰਮੂ ਕਸ਼ਮੀਰ ਵਿੱਚ ਵੱਸਣ ਵਾਲੇ ਲੋਕਾਂ ਨੂੰ ਕਈ ਰਿਆਇਤਾਂ ਮਿਲੀਆ ਹੋਈਆਂ ਹਨ, ਨੂੰ ਖਤਮ ਕਰਵਾਉਣ ਦੇ ਆਪਣੇ ਪੈਂਤੜੇ ਤੋਂ ਪਿਛੇ ਹਟਣ ਲਈ ਤਿਆਰ ਨਹੀਂ। ਕੱਲ੍ਹ ਆਰ. ਐੱਸ. ਐੱਸ ਦੇ ਸਰਬ ਭਾਰਤ ਪ੍ਰਚਾਰ ਮੁਖੀ ਮਨਮੋਹਨ ਵੈਦ ਨੇ ਦੋਰਾਹਾ ਵਿੱਚ ਜੈਨ ਵਣਥਲੀ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਪੱਸ਼ਟ ਕਿਹਾ ਹੈ ਕਿ ਮੋਦੀ ਸਰਕਾਰ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਇਕ ਸਾਲ ਵਿੱਚ ਹਟਾ ਦੇਵੇ। ਇਸ ਮੁੱਦੇ ‘ਤੇ ਸੰਘ ਮੋਦੀ ਸਰਕਾਰ ਨੂੰ ਇਕ ਸਾਲ ਤੱਕ ਦੇਖੇਗਾ ਅਤੇ ਉਸ ਦੇ ਮਗਰੋਂ ਕੋਈ ਫੈਸਲਾ ਲਵੇਗਾ। ਵੈਦ ਇੱਥੇ ਆਰ. ਐੱਸ. ਐੱਸ ਦੇ ਕਾਰਕੂਨਾਂ ਦੀ ਟਰੇਨਿੰਗ ਲਈ ਲੱਗੇ ਕੈਂਪ ਨੂੰ ਸੰਬੋਧਨ ਕਰਨ ਆਏ ਸਨ।

ਵੈਦ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਚੋਣਾਂ ਵਿੱਚ ਦੇਸ਼ ਦੀ ਜਨਤਾ ਨੂੰ ਰਾਸ਼ਟਰੀ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਵੋਟ ਦੇਣੀ ਚਾਹੀਦੀ ਹੈ, ਨਾ ਕਿ ਕਿਸੇ ਪਾਰਟੀ ਦੇ ਸੰਗਠਨ ਨੂੰ ਧਿਆਨ ਵਿੱਚ ਰੱਖ ਕੇ। ਸੰਘ ਨੇ ਲੋਕ ਸਭਾ ਚੋਣਾਂ ਵਿੱਚ ਰਾਸ਼ਟਰੀ ਹਿੱਤ ਲਈ ਕੰਮ ਕੀਤਾ ਤਾਂ ਕਿ ਰਾਸ਼ਟਰਵਾਦੀ ਸਰਕਾਰ ਬਣ ਸਕੇ। ਹੁਣ ਸਰਕਾਰ ਦੇ ਮੁੱਦਿਆਂ ‘ਚ ਸੰਘ ਦਾ ਕੋਈ ਦਖਲ ਨਹੀਂ। ਸੰਘ ਸਿਰਫ ਆਪਣੇ ਸੰਗਠਨ ਦੇ ਕੰਮ ਨੂੰ ਦੇਖ ਰਿਹਾ ਹੈ।

ਇਕ ਸਵਾਲ ਦੇ ਜਵਾਬ ਵਿੱਚ ਮਨਮੋਹਨ ਵੈਦ ਨੇ ਕਿਹਾ ਕਿ ਅਯੁੱਧਿਆ ਵਿੱਚ ਮੁੱਦਾ ਰਾਮ ਮੰਦਰ ਬਣਾਉਣ ਦਾ ਨਹੀਂ ਹੈ। ਰਾਮ ਮੰਦਰ ਤਾਂ ਉਤੇ ਬਣਿਆ ਹੋਇਆ ਹੈ, ਉਸ ਨੂੰ ਸ਼ਾਨਦਾਰ ਰੂਪ ਦੇਣ ਦਾ ਕੰਮ ਬਾਕੀ ਹੈ।

ਸੰਘ ਦੇ ਵਿਰੁੱਧ ਭਰਮਾਊ ਪ੍ਰਚਾਰ ਦੀ ਨਿੰਦਾ ਕਰਦੇ ਹੋਏ ਮਨਮੋਹਨ ਵੈਦ ਨੇ ਕਿਹਾ ਕਿ ਸੰਘ ਨੇ ਹਿੰਦੂਤਵ ਨੂੰ ਜੀਵਨ ਜੀਣ ਦੀ ਪ੍ਰਣਾਲੀ ਦੇ ਰੂਪ ਵਿੱਚ ਮੰਨਿਆ ਹੈ। ਇਸ ਦੇ ਗਲਤ ਅਰਥ ਨਹੀਂ ਕੱਢੇ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਭਾਰਤ ਅਤੇ ਹਿੰਦੁਸਤਾਨ ਦੋਵੇਂ ਨਾਂ ਇਕ ਦੂਸਰੇ ਦੇ ਪੂਰਕ ਹਨ। ਇਸ ਉਤੇ ਵਿਵਾਦ ਵਿਅਰਥ ਹੈ। ਵੈਦ ਨੇ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਇਕ ਸਮਾਜਿਕ ਸੰਗਠਨ ਹੈ ਜੋ ਭਾਰਤ ਮਾਂ ਦੀ ਸੇਵਾ ਲਈ ਕੰਮ ਕਰਦਾ ਹੈ। ਸੰਗਠਨ ਵੱਲ ਜਿਥੇ ਨੌਜਵਾਨਾਂ ਦਾ ਰੁਝਾਨ ਵਧਿਆ ਹੈ, ਉਥੇ ਆਈ ਟੀ ਖੇਤਰ ਵਿੱਚ ਕੰਮ ਕਰਨ ਵਾਲੇ ਨੌਜਵਾਨ ਵੱਡੀ ਗਿਣਤੀ ਵਿੱਚ ਵਰਕਰਾਂ ਵਜੋਂ ਸੰਗਠਨ ਨਾਲ ਜੁੜ ਰਹੇ ਹਨ ਤੇ ਹਰ ਸਾਲ ਇਕ ਲੱਖ ਨੌਜਵਾਨ ਟਰੇਨਿੰਗ ਕੈਂਪਾਂ ਵਿੱਚ ਆ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ
ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: