Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਵਿਚ ਭਾਰਤੀ ਫੌਜੀ ਨੇ ਔਰਤ ਨਾਲ ਕੀਤਾ ਬਲਾਤਕਾਰ; ਕੇਸ ਦਰਜ

ਜੰਮੂ ਕਸ਼ਮੀਰ ਵਿਚ ਭਾਰਤੀ ਫੌਜੀ ਨੇ ਔਰਤ ਨਾਲ ਕੀਤਾ ਬਲਾਤਕਾਰ; ਕੇਸ ਦਰਜ

ਜੰਮੂ: ਇਕ 24 ਸਾਲਾ ਔਰਤ ਵਲੋਂ ਸੀ.ਆਰ.ਪੀ.ਐਫ ਦੇ ਜਵਾਨ ਵਲੋਂ ਉਸ ਨਾਲ ਬਲਾਤਕਾਰ ਕਰਨ ਅਤੇ ਗੈਰਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਗੰਭੀਰ ਦੋਸ਼ ਲਾਏ ਗਏ ਹਨ ਜਿਸ ਮਗਰੋਂ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਾਈਲ ਫੋਟੋ

ਮੀਡੀਆ ਰਿਪੋਰਟਾਂ ਅਨੁਸਾਰ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ ਦੇ ਪੂੰਛ ਜ਼ਿਲ੍ਹੇ ਦੇ ਮੰਡੀ ਇਲਾਕੇ ਨਾਲ ਸਬੰਧਿਤ ਔਰਤ ਨੇ ਲਿਖਤੀ ਸ਼ਿਕਾਇਤ ਵਿਚ ਕਿਹਾ ਹੈ ਕਿ ਉਸਨੂੰ ਸੀ.ਆਰ.ਪੀ.ਐਫ ਦੇ ਤਿੰਨ ਮੁਲਾਜ਼ਮਾਂ ਨੇ ਰੋਕਿਆ ਤੇ ਆਪਣੇ ਕੈਂਪ ਵਿਚ ਲੈ ਗਏ ਜਿੱਥੇ ਉਸ ਨਾਲ ਉਹਨਾਂ ਵਿਚ ਇਕ ਨੇ 10 ਮਾਰਚ ਵਾਲੇ ਦਿਨ ਬਲਾਤਕਾਰ ਕੀਤਾ।

ਪੀੜਤ ਔਰਤ ਨੇ ਦਾਅਵਾ ਕੀਤਾ ਹੈ ਕਿ ਦੋਸ਼ੀ ਭਾਰਤੀ ਜਵਾਨ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ ਤੇ ਉਸਨੂੰ ਧਮਕੀ ਦਿੱਤੀ ਕਿ ਜੇ ਇਸ ਘਟਨਾ ਸਬੰਧੀ ਪੁਲਿਸ ਜਾ ਕਿਸੇ ਹੋਰ ਨੂੰ ਸ਼ਿਕਾਇਤ ਕੀਤੀ ਤਾਂ ਉਹ ਉਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਜਨਤਕ ਕਰ ਦਵੇਗਾ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਰਣਬੀਰ ਪੈਨਲ ਕੋਡ ਦੀਆਂ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਬਲਾਤਕਾਰ ਅਤੇ ਗੈਰਕਾਨੂੰਨੀ ਹਿਰਾਸਤ ਵਿਚ ਰੱਖਣ ਦਾ ਕੇਸ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਜਾਂਚ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੇ ਕੱਲ੍ਹ ਇੱਕ ਕਸ਼ਮੀਰੀ ਨੌਜਵਾਨ ਨੂੰ ਸੀ.ਆਰ.ਪੀ.ਐਫ. ਵੱਲੋਂ ਉਸ ਵੇਲੇ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਜਦੋਂ ਉਹ ਆਪਣੀ ਗੱਡੀ ਵਿੱਚ ਆਪਣੇ ਇੱਕ ਪੁਲਸੀਏ ਰਿਸ਼ਤੇਦਾਰ ਨੂੰ ਕੰਮ ਉੱਤੇ ਛੱਡਣ ਜਾ
ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਕਸ਼ਮੀਰ ਦੀ ਸਰਹੱਦ ਉੱਤੇ ਇੱਕ ਦੂਜੇ ਵੱਲ ਲੰਘੇ ਕਈ ਦਿਨਾਂ ਤੋਂ ਗੋਲੀਬਾਰੀ ਕੀਤੀ ਜਾ ਰਹੀ ਹੈ। ਇਸ ਗੋਲੀਬਾਰੀ ਵਿੱਚ ਦੋਵੇਂ ਪਾਸੇ ਫੌਜੀਆਂ ਅਤੇ ਆਮ
ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ
ਦੱਖਣੀ ਕਸ਼ਮੀਰ ਦੇ ਸੋਪੀਆਂ ਜਿਲ੍ਹੇ ਨੂੰ ਜਾਂਦੇ ਰਾਹ ਉੱਤੇ ਦੁਪਹਿਰ ਵੇਲੇ ਵੀ ਸੰਨਾਟਾ ਪੱਸਰਿਆ ਹੋਇਆ ਸੀ ਤੇ ਅਵਾਰਾ ਡੰਗਰਾਂ ਤੇ ਕੁੱਤਿਆਂ ਤੋਂ ਬਿਨਾ ਹੋਰ ਕੋਈ ਵੀ ਨਜ਼ਰੀਂ ਨਹੀਂ ਸੀ ਪੈਂਦਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: