ਅੰਮ੍ਰਿਤਸਰ (7 ਮਈ, 2015); ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ਦੇ ਸੇਵਾਦਾਰ ਭਾਈ ਸ਼ਾਦੀ ਸਿੰਘ ਨਾਲ ਬ੍ਰਾਹਮਣ ਸਭਾ ਵੱਲੋਂ ਕੁੱਟਮਾਰ ਕਰਕੇ, ਉਸ ਦਾ ਸਾਮਾਨ ਜਬਰੀ ਬਾਹਰ ਸੁੱਟ ਕੇ ਸਰਾਂ ’ਤੇ ਕਬਜ਼ਾ ਕਰਨ ਦੀ ਨਿਖੇਅੰਮ੍ਰਿਤਸਰ, 7 ਮਈ ਜੰਮੂ-ਕਸ਼ਮੀਰ ਦੇ ਇਲਾਕੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ’ਤੇ ਜਬਰੀ ਕਬਜ਼ਾ ਕਰਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸੲੀਅਦ ਨੂੰ ਪੱਤਰ ਲਿਖ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ ਹੈ।
ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਘਟਨਾ ਨੂੰ ਘਿਨਾਉਣੀ ਕਾਰਵਾਈ ਕਰਾਰ ਦਿੰਦਿਆਂ ਇਸ ਦੀ ਨਿਖੇਧੀ ਕੀਤੀ ਹੈ। ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ਦੇ ਸੇਵਾਦਾਰ ਭਾਈ ਸ਼ਾਦੀ ਸਿੰਘ ਨਾਲ ਬ੍ਰਾਹਮਣ ਸਭਾ ਵੱਲੋਂ ਕੁੱਟਮਾਰ ਕਰਕੇ, ਉਸ ਦਾ ਸਾਮਾਨ ਜਬਰੀ ਬਾਹਰ ਸੁੱਟ ਕੇ ਸਰਾਂ ’ਤੇ ਕਬਜ਼ਾ ਕਰ ਲੈਣਾ ਅਤਿ ਨਿੰਦਣਯੋਗ ਹੈ।

ਉਨ੍ਹਾਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਪੱਤਰ ਰਾਹੀਂ ਕਿਹਾ ਕਿ ਗੁਰਦੁਆਰੇ ਦੀ ਇਮਾਰਤ ਦੇ ਝਗੜੇ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ, ਪਰ ਬ੍ਰਾਹਮਣ ਸਭਾ ਵੱਲੋਂ ਅਦਾਲਤ ਦੀ ਕਾਰਵਾਈ ਨੂੰ ਅਣਦੇਖਿਆ ਕੀਤਾ ਗਿਆ ਹੈ।
ਬ੍ਰਾਹਮਣ ਸਭਾ ਦੀ ਕਾਰਵਾੲੀ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਚ ਨਿੱਜੀ ਦਖ਼ਲ ਦੇ ਕੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪ੍ਰਬੰਧਕੀ ਕਮੇਟੀ ਨੂੰ ਸੌਂਪਣ ਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਪੱਤਰ ਦੀ ਇੱਕ ਕਾਪੀ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਨੂੰ ਵੀ ਭੇਜੀ ਹੈ।
ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਧੱਕੇਸ਼ਾਹੀ ਨਾਲ ਸਿੱਖਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਅਜਿਹੀ ਕਾਰਵਾਈ ਨਾਲ ਦੋਵਾਂ ਫਿਰਕਿਆਂ ਵਿੱਚ ਤਕਰਾਰ ਵਧਾਉਣ ਵਾਲੀ ਸ਼ਰਾਰਤ ਕੀਤੀ ਗਈ ਹੈ।
ਉਨ੍ਹਾਂ ਇਸ ਸਬੰਧ ਵਿੱਚ ਸਿੱਖ ਮਿਸ਼ਨ ਜੰਮੂ ਦੇ ਆਗੂ ਸਵਰਨ ਸਿੰਘ ਦੀ ਜ਼ਿੰਮੇਵਾਰੀ ਲਾਈ ਹੈ ਕਿ ਉਹ ਸੰਗਤਾਂ ਨਾਲ ਰਾਬਤਾ ਕਰ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਿਪੋਰਟ ਭੇਜਣ। ਇਸ ਮਗਰੋਂ ਮਾਮਲਾ ਅਗਲੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਧਾਰਮਿਕ ਅਸਥਾਨ ਦਾ ਕਬਜ਼ਾ ਮੁੜ ਸਿੱਖ ਸੰਗਤ ਨੂੰ ਸੌਂਪਿਆ ਜਾਵੇ ਅਤੇ ਵਧੀਕੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇ ਤਾਂ ਜੋ ਸੂਬੇ ਵਿੱਚ ਅਮਨ ਸ਼ਾਂਤੀ ਬਣੀ ਰਹੇ।
ਧੀ ਕਰਦਿਆਂ ਸ਼ੌਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮੁਫਤੀ ਮਹਹੰਮਦ ਸਈਅਦ ਨੇ ਪੱਤਰ ਲਿਖਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਘਟਨਾ ਨੂੰ ਘਿਨਾਉਣੀ ਕਾਰਵਾਈ ਕਰਾਰ ਦਿੰਦਿਆਂ ਇਸ ਦੀ ਨਿਖੇਧੀ ਕੀਤੀ ਹੈ।
ਪ੍ਰਧਾਨ ਅਵਤਾਰ ਸਿੰਘ ਨੇ ਆਖਿਆ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ਦੇ ਸੇਵਾਦਾਰ ਭਾਈ ਸ਼ਾਦੀ ਸਿੰਘ ਨਾਲ ਬ੍ਰਾਹਮਣ ਸਭਾ ਵੱਲੋਂ ਕੁੱਟਮਾਰ ਕਰਕੇ, ਉਸ ਦਾ ਸਾਮਾਨ ਜਬਰੀ ਬਾਹਰ ਸੁੱਟ ਕੇ ਸਰਾਂ ’ਤੇ ਕਬਜ਼ਾ ਕਰ ਲੈਣਾ ਅਤਿ ਨਿੰਦਣਯੋਗ ਹੈ। ਉਨ੍ਹਾਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਪੱਤਰ ਰਾਹੀਂ ਕਿਹਾ ਕਿ ਗੁਰਦੁਆਰੇ ਦੀ ਇਮਾਰਤ ਦੇ ਝਗੜੇ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ, ਪਰ ਬ੍ਰਾਹਮਣ ਸਭਾ ਵੱਲੋਂ ਅਦਾਲਤ ਦੀ ਕਾਰਵਾਈ ਨੂੰ ਅਣਦੇਖਿਆ ਕੀਤਾ ਗਿਆ ਹੈ।
ਬ੍ਰਾਹਮਣ ਸਭਾ ਦੀ ਕਾਰਵਾੲੀ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਚ ਨਿੱਜੀ ਦਖ਼ਲ ਦੇ ਕੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪ੍ਰਬੰਧਕੀ ਕਮੇਟੀ ਨੂੰ ਸੌਂਪਣ ਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਪੱਤਰ ਦੀ ਇੱਕ ਕਾਪੀ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਨੂੰ ਵੀ ਭੇਜੀ ਹੈ।
ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਧੱਕੇਸ਼ਾਹੀ ਨਾਲ ਸਿੱਖਾਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਅਜਿਹੀ ਕਾਰਵਾਈ ਨਾਲ ਦੋਵਾਂ ਫਿਰਕਿਆਂ ਵਿੱਚ ਤਕਰਾਰ ਵਧਾਉਣ ਵਾਲੀ ਸ਼ਰਾਰਤ ਕੀਤੀ ਗਈ ਹੈ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਮਿਸ਼ਨ ਜੰਮੂ ਦੇ ਆਗੂ ਸਵਰਨ ਸਿੰਘ ਦੀ ਜ਼ਿੰਮੇਵਾਰੀ ਲਾਈ ਹੈ ਕਿ ਉਹ ਸੰਗਤਾਂ ਨਾਲ ਰਾਬਤਾ ਕਰ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਿਪੋਰਟ ਭੇਜਣ। ਇਸ ਮਗਰੋਂ ਮਾਮਲਾ ਅਗਲੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ।
ਉਨ੍ਹਾਂ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਧਾਰਮਿਕ ਅਸਥਾਨ ਦਾ ਕਬਜ਼ਾ ਮੁੜ ਸਿੱਖ ਸੰਗਤ ਨੂੰ ਸੌਂਪਿਆ ਜਾਵੇ ਅਤੇ ਵਧੀਕੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇ ਤਾਂ ਜੋ ਸੂਬੇ ਵਿੱਚ ਅਮਨ ਸ਼ਾਂਤੀ ਬਣੀ ਰਹੇ।