Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ-ਕਸ਼ਮੀਰ: ਸਕੂਲਾਂ ਵਿੱਚੋਂ ਪੰਜਾਬੀ ਹਟਾਉਣ ‘ਤੇ ਸ਼੍ਰੋਮਣੀ ਕਮੁੇਟੀ ਨੇ ਸਰਕਾਰ ਨੂੰ ਚਿੱਠੀ ਲਿਖੀ

ਜੰਮੂ-ਕਸ਼ਮੀਰ: ਸਕੂਲਾਂ ਵਿੱਚੋਂ ਪੰਜਾਬੀ ਹਟਾਉਣ ‘ਤੇ ਸ਼੍ਰੋਮਣੀ ਕਮੁੇਟੀ ਨੇ ਸਰਕਾਰ ਨੂੰ ਚਿੱਠੀ ਲਿਖੀ

ਚੰਡੀਗੜ੍ਹ/ ਅੰਮ੍ਰਿਤਸਰ: ਬੀਤੇ ਦਿਨੀਂ ਜੰਮੂ ਕਸ਼ਮੀਰ ਸਰਕਾਰ ਵੱਲੋਂ ਪੰਜਾਬੀ ਬੋਲੀ ਸਕੂਲਾਂ ‘ਚ ਨਾ ਪੜਾਉਣ ਦੇ ਐਲਾਨ ਸਬੰਧੀ ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਸੂਬੇ ਅੰਦਰ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਉੱਦਮ ਕਰਨ ਦੀ ਬੇਨਤੀ ਕੀਤੀ।

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਵਫ਼ਦ ਵਿਚ ਗੁਰਦੁਆਰਾ ਡਿਸਟ੍ਰਿਕ ਬੋਰਡ ਜੰਮੂ-ਕਸ਼ਮੀਰ ਦੇ ਪ੍ਰਧਾਨ ਸ. ਮੋਹਨ ਸਿੰਘ ਤਰਾਲੀ, ਜਨਰਲ ਸਕੱਤਰ ਸ. ਭੁਪਿੰਦਰ ਸਿੰਘ ਅਤੇ ਸ. ਪਰਮਿੰਦਰ ਸਿੰਘ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਫ਼ਦ ਦੇ ਮੈਂਬਰਾਂ ਪਾਸੋਂ ਮਾਮਲੇ ਸਬੰਧੀ ਜਾਣਕਾਰੀ ਲੈਣ ਉਪਰੰਤ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਤੁਰੰਤ ਇਕ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕਰਦਿਆਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਦਿਵਾਉਣ ਦੀ ਮੰਗ ਕੀਤੀ।

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਨੂੰ ਲਿਿਖਆ ਕਿ ਜੰਮੂ ਕਸ਼ਮੀਰ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਨਾ ਦੇਣਾ ਮੰਦਭਾਗਾ ਹੈ ਅਤੇ ਇਸ ਨਾਲ ਸੂਬੇ ਅੰਦਰ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ
ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ 1947 ਦੀ ਵੰਡ ਤੋਂ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਜੰਮੂ ਅਤੇ ਕਸ਼ਮੀਰ ਪੰਜਾਬ ਰਾਜ ਦਾ ਹਿੱਸਾ ਸਨ ਤੇ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਮਿਲਦਾ ਰਿਹਾ, ਪਰ ਅੱਜ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਬਣਦੇ ਸਤਿਕਾਰ ਤੋਂ ਵਾਂਝਿਆਂ ਕੀਤਾ ਗਿਆ ਹੈ। ਜੰਮੂ ਕਸ਼ਮੀਰ ਦੇ ਸਕੂਲਾਂ ਅੰਦਰ ਪੰਜਾਬੀ ਨੂੰ ਲਾਜ਼ਮੀ ਵਿਿਸ਼ਆਂ ਵਿਚੋਂ ਮਨਫ਼ੀ ਕਰਨਾ ਪੰਜਾਬੀ ਭਾਸ਼ਾ ਪ੍ਰਤੀ ਵਿਤਕਰੇ ਵਾਲਾ ਫ਼ੈਸਲਾ ਹੈ।

ਪ੍ਰੋ. ਬਡੂੰਗਰ ਨੇ ਮੰਗ ਕੀਤੀ ਕਿ ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਦੇਣ ਲਈ ਇਸ ਮਸਲੇ ਸਬੰਧੀ ਸੰਜੀਦਗੀ ਨਾਲ ਜਾਂਚ ਕਰਵਾ ਕੇ ਫ਼ੈਸਲਾ ਲਿਆ ਜਾਵੇ ਤਾਂ ਜੋ ਪੰਜਾਬੀ ਭਾਸ਼ਾ ਨੂੰ ਪਹਿਲਾ ਦੀ ਤਰ੍ਹਾਂ ਮਿਲਦਾ ਸਤਿਕਾਰ ਬਰਕਰਾਰ ਰਹਿ ਸਕੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਅਤੇ ਸ. ਜਗਰੂਪ ਸਿੰਘ ਸੇਖਵਾਂ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: