Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੱਥੇਦਾਰ ਨੰਦਗੜ੍ਹ ਦੀ ਬਰਖ਼ਾਸਗੀ ਵਿਰੁੱਧ ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਨੋਟਿਸ

ਜੱਥੇਦਾਰ ਨੰਦਗੜ੍ਹ ਦੀ ਬਰਖ਼ਾਸਗੀ ਵਿਰੁੱਧ ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਨੋਟਿਸ

Giani-Balwant-Singh-Nandgarh-e1420014396589
ਜਥੇਦਾਰ ਬਲਵੰਤ ਸਿੰਘ ਨੰਦਗੜ੍ਹ

ਚੰਡੀਗੜ੍ਹ ( 8 ਅਪੈ੍ਰਲ, 2015): ਨਾਨਕਸ਼ਾਹੀ ਕੈਲੰਡਰ ਬਾਰੇ ਲਗਾਤਾਰ ਵਿਚਾਰਕ ਮਤਭੇਦਾਂ ਦੇ ਉੱਭਰਨ ਦੇ ਨਤੀਜੇ ਵਜੋਂ ਬੀਤੀ 17 ਜਨਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਵੱਲੋਂ ਸੇਵਾ ਮੁਕਤ ਕੀਤੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਦਾਇਰ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।

ਚੰਡੀਗੜ੍ਹ ਤੋਂ ਪੰਜਾਬੀ ਅਖ਼ਬਾਰ “ਅਜ਼ੀਤ” ਵਿੱਚ ਨਸ਼ਰ ਖ਼ਬਰ ਅਨੁਸਾਰ ਜਸਟਿਸ ਅਗਸਟਾਈਨ ਜਾਰਜ ਮਸੀਹ ਵਾਲੇ ਬੈਂਚ ਵੱਲੋਂ ਅੱਜ ਇਹ ਕਾਰਵਾਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਰੀਬ ਸਵਾ 2 ਮਹੀਨੇ ਪਹਿਲਾਂ ‘ਜਬਰੀ’ ਸੇਵਾਮੁਕਤ ਕੀਤੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਆਪਣੇ ਵਕੀਲਾਂ ਰਾਹੀਂ ਦਾਇਰ ਪਟੀਸ਼ਨ ‘ਤੇ ਕੀਤੀ ਗਈ ਹੈ ਙ ਜਥੇਦਾਰ ਨੰਦਗੜ੍ਹ ਕਰੀਬ ਇਕ ਮਹੀਨਾ ਪਹਿਲਾਂ ਹੀ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਆਰ.ਟੀ.ਪੀ.ਐੱਸ. ਤੁਸਲੀ ਦੀ ਮਾਰਫਤ ਆਪਣੀ ਬਰਖ਼ਾਸਤਗੀ ਵਿਰੁੱਧ ਹਾਈਕੋਰਟ ਪੁੱਜੇ ਹੋਏ ਹਨ।

ਐਡਵੋਕੇਟ ਤੁਸਲੀ ਨੇ ‘ਅਜੀਤ’ ਨਾਲ ਗੱਲ ਕਰਦਿਆਂ ਪੁਸ਼ਟੀ ਕੀਤੀ ਕਿ ਇਸ ਪਟੀਸ਼ਨ ਤਹਿਤ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀਆਂ ਨਿਯੁਕਤੀਆਂ-ਬਰਖਾਸਤਗੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਖਤਿਆਰਾਂ, ਅਧਿਕਾਰ ਖੇਤਰ ਸਣੇ ਸਿੱਖ ਗੁਰਦੁਆਰਾ ਐਕਟ, 1925 ਦੀਆਂ ਵਿਵਸਥਾਵਾਂ ਦੇ ਹਵਾਲੇ ਨਾਲ ਜਥੇਦਾਰ ਨੰਦਗੜ੍ਹ ਿਖ਼ਲਾਫ਼ ਕੀਤੀ ਕਾਰਵਾਈ ਨੂੰ ਗੈਰ-ਕਨੂੰਨੀ ਅਤੇ ਅਣ-ਅਖਤਿਆਰੀ ਕਰਾਰ ਦਿੱਤਾ ਗਿਆ ਹੈ ।

ਐਡਵੋਕੇਟ ਤੁਸਲੀ ਨੇ ਹਾਈਕੋਰਟ ਦੀਆਂ ਪਿਛਲੀਆਂ ਹਦਾਇਤਾਂ ਮੁਤਾਬਿਕ ਸ਼੍ਰੋਮਣੀ ਕਮੇਟੀ ਕੋਲੋਂ ਹਾਸਿਲ ਹੋਇਆ ਜਥੇਦਾਰ ਨੰਦਗੜ੍ਹ ਦਾ ਸਾਲ 2003 ਦਾ ਨਿਯੁਕਤੀ ਪੱਤਰ ਵੀ ਬੈਂਚ ਦੇ ਸਾਹਮਣੇ ਪੇਸ਼ ਕੀਤਾ।

ਦੱਸਣਯੋਗ ਹੈ ਕਿ ਬੀਤੀ 17 ਮਾਰਚ ਨੂੰ ਹੀ ਉਕਤ ਬੈਂਚ ਵੱਲੋਂ ਜਥੇਦਾਰ ਨੰਦਗੜ੍ਹ ਦਾ ਨਿਯੁਕਤੀ ਪੱਤਰ ਜਾਂ ਇਸ ਨਾਲ ਸਬੰਧਤ ਕੋਈ ਹੋਰ ਮਸੌਦਾ ਮੰਗਿਆ ਗਿਆ ਤਾਂ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਅਜਿਹਾ ਕੋਈ ਪੱਤਰ ਉਨ੍ਹਾਂ ਕੋਲ ਮੌਜੂਦ ਨਹੀਂ ਹੈ ਙ ਬੈਂਚ ਵੱਲੋਂ ਅੱਜ ਗੁਰਮੁਖੀ ‘ਚ ਲਿਖਿਆ ਨਿਯੁਕਤੀ ਪੱਤਰ ਅਦਾਲਤੀ ਰਿਕਾਰਡ ‘ਤੇ ਲੈਂਦਿਆਂ ਬਰਖ਼ਾਸਤਗੀ ਨੂੰ ਦਿੱਤੀ ਚੁਣੌਤੀ ਉੱਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: