Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਝੂਠੇ ਪੁਲਿਸ ਮੁਕਾਬਲਿਆਂ ਦਾ ਮਾਮਲਾ: ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਅਫਸਰਾਂ ਵਿਰੁਧ ਕੇਸਾਂ ਤੋਂ ਰੋਕ ਹਟਾਈ

ਝੂਠੇ ਪੁਲਿਸ ਮੁਕਾਬਲਿਆਂ ਦਾ ਮਾਮਲਾ: ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਅਫਸਰਾਂ ਵਿਰੁਧ ਕੇਸਾਂ ਤੋਂ ਰੋਕ ਹਟਾਈ

ਨਵੀਂ ਦਿੱਲੀ: 1990ਵਿਆਂ ਦੌਰਾਨ ਪੰਜਾਬ ਪੁਲਿਸ ਵੱਲੋਂ ਝੂਠੇ ਮੁਕਾਬਲੇ ਬਣਾ ਕੇ ਸਿੱਖ ਨੌਜਵਾਨਾਂ ਨੂੰ ਮਾਰਨ ਦੇ ਕੁਝ ਕੇਸਾਂ ਵਿਚ ਪੁਲਿਸ ਵਾਲਿਆਂ ਖਿਲਾਫ ਮੁਕਦਮਾ ਚਲਾਣੇ ਜਾਣ ਉੱਤੇ ਲਗਾਈ ਗਈ ਰੋਕ ਬੀਤੇ ਦਿਨੀਂ ਭਾਰਤੀ ਸੁਪਰੀਮ ਕੋਰਟ ਨੇ ਹਟਾ ਦਿੱਤੀ।

ਰੋਕ ਹਟਾਉਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸੀ. ਬੀ. ਆਈ. ਵੱਲੋਂ ਜਾਂਚ ਕੀਤੇ ਗਏ ਇਨ੍ਹਾਂ ਮਾਮਲਿਆਂ ਵਿਚ ਹੇਠਲੀਆਂ ਅਦਾਲਤਾਂ ਵਿਚ ਮੁਕਦਮਿਆਂ ਦੀ ਕਾਰਵਾਈ ਹੁਣ ਮੁੜ ਸ਼ੁਰੂ ਕੀਤੀ ਜਾ ਸਕਦੀ ਹੈ।

READ THIS NEWS in ENGLISH:

Fake encounters: Supreme Court vacates stay from trial of Punjab cops

ਜਸਟਿਸ ਵੀ. ਗੋਲਾਪ ਅਤੇ ਅਰੁਨ ਮਿਸ਼ਰਾ ਦੀ ਅਦਾਲਤ ਨੇ ਕਿਹਾ ਹੈ ਕਿ ਇਸ ਕਾਰਵਾਈ ਦੌਰਾਨ ਹੇਠਲੀ ਅਦਾਲਤ ਇਹ ਗੱਲ ਵੀ ਵਿਚਾਰ ਸਕਦੀ ਹੈ ਕਿ ਇਹ ਮੁਕਾਬਲਾ ਅਸਲੀ ਸੀ ਜਾਂ ਫਿਰ ਫਾਰਜ਼ੀ।

Fake Encounterਝੂਠੇ ਪੁਲਿਸ ਮੁਕਾਬਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਤੇ ਹਰਨਾਂ ਦੋਸ਼ੀਆਂ ਨੇ ਸੀ. ਬੀ. ਆਈ. ਜਾਂਚ ਤੋਂ ਬਾਅਦ ਦਰਜ਼ ਕੀਤੇ ਗਏ ਇਨ੍ਹਾਂ ਮੁਕਦਿਆਂ ਨੂੰ ਉੱਚ ਅਦਾਲਤ ਵਿਚ ਚਣੌਤੀ ਦਿੱਤੀ ਸੀ ਪਰ ਜਦੋਂ ਪੰਜਾਬ ਅਤੇ ਹਰਿਆਣਾ ਉੱਚ-ਅਦਾਲਤ ਨੇ ਇਨ੍ਹਾਂ ਮੁਕਦਮਿਆਂ ਉੱਤੇ ਰੋਕ ਲਾਉਣ ਤੋਂ ਮਨ੍ਹਾਂ ਕਰ ਦਿੱਤਾ ਤਾਂ ਉਕਤ ਦੋਸ਼ੀਆਂ ਨੇ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਗਈ। ਪਹਿਲਾਂ ਸੁਪਰੀਮ ਕੋਰਟ ਨੇ ਇਨ੍ਹਾਂ ਮੁਕਦਮਿਆਂ ਉੱਤੇ ਵਕਤੀ ਰੋਕ ਲਾ ਦਿੱਤੀ ਸੀ, ਜਿਸ ਨੂੰ ਕਾਫੀ ਲੰੰਮੇ ਵਕਫੇ ਬਾਅਦ ਲੰਘੇ ਸੋਮਵਾਰ (25 ਅਪ੍ਰੈਲ, 2016) ਅਦਾਲਤ ਵੱਲੋਂ ਹਟਾ ਲਿਆ ਗਿਆ।

ਇਸ ਫੈਸਲੇ ਤੋਂ ਬਾਅਦ ਦੋਸ਼ੀਆਂ ਵਿਰੁਧ ਹੁਣ ਮੁਕਦਮੇਂ ਸ਼ੁਰੂ ਹੋਣ ਦੇ ਅਸਾਰ ਬਣ ਗਏ ਹਨ।

ਜ਼ਿਕਰਯੋਗ ਹੈ ਕਿ 1990ਵਿਆਂ ਦੌਰਾਨ ਪੰਜਾਬ ਵਿਚ ਵਿਆਪਕ ਪੱਧਰ ਉੱਤੇ ਮਨੁੱਖੀ ਹੱਕਾਂ ਦਾ ਘਾਣ ਹੋਇਆਂ ਸੀ ਅਤੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਭਾਰਤੀ ਫੋਰਸਾਂ ਤੇ ਪੰਜਾਬ ਪੁਲਿਸ ਵੱਲੋਂ ਝੂਠੇ ਮੁਕਾਬਲੇ ਬਣਾ ਕੇ ਖਤਮ ਕੀਤਾ ਗਿਆ। ਸਰਕਾਰੀ ਪੁਸ਼ਤਪਨਾਹੀ ਦੇ ਚੱਲਦਿਆਂ ਅਜਿਹੇ ਝੂਠੇ ਮੁਕਾਬਲਿਆਂ ਵਿਚ ਨਿਰਦੋਸ਼ਾਂ ਨੂੰ ਮਾਰਨ ਵਾਲੇ ਬਹੁਤੇ ਦੋਸ਼ੀ ਪੁਲਿਸ ਵਾਲੇ ਸਜਾ ਤੋਂ ਬਚੇ ਰਹੇ ਹਨ ਅਤੇ ਉਨ੍ਹਾਂ ਨੂੰ ਉੱਚ ਅਹੁਦਿਆਂ ਨਾਲ ਨਿਵਾਜਿਆ ਗਿਆ। ਬਹੁਤ ਥੋੜੇ ਮਾਮਲਿਆਂ ਵਿਚ ਹੀ ਪੁਲਿਸ ਵਾਲਿਆਂ ਵਿਰੁਧ ਮੁਕਦਮੇਂ ਦਰਜ਼ ਹੋਏ ਹਨ ਅਤੇ ਸਜ਼ਾਵਾਂ ਤਾਂ ਸਿਰਫ ਗਿਣੇ-ਚੁਣੇ ਮਾਮਲਿਆਂ ਵਿਚ ਹੀ ਹੋਈਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS)
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: