Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਝੂਠੇ ਪੁਲਿਸ ਮੁਕਾਬਲੇ ਦੇ ਕੇਸ ਵਿੱਚ ਸਾਬਕਾ ਐਸਪੀ ਸਮੇਤ ਅੱਠ ਪੁਲਿਸ ਵਾਲਿਆਂ ਨੂੰ ਉਮਰ ਕੈਦ

ਝੂਠੇ ਪੁਲਿਸ ਮੁਕਾਬਲੇ ਦੇ ਕੇਸ ਵਿੱਚ ਸਾਬਕਾ ਐਸਪੀ ਸਮੇਤ ਅੱਠ ਪੁਲਿਸ ਵਾਲਿਆਂ ਨੂੰ ਉਮਰ ਕੈਦ

ਪਟਿਆਲਾ (31 ਮਾਰਚ, 2015): 90ਵਿਆਂ ਦੇ ਪੁਲਿਸ ਜ਼ਬਰ ਦੇ ਦੌਰ ਦੌਰਾਨ ਪੰਜਾਬ ਪੁਲਿਸ ਵੱਲੋਂ ਆਪਣੇ ਹੀ ਮੁਲਾਜ਼ਮ ਸਿਪਾਹੀ ਬਲਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਕੇਸ ਵਿੱਚ ਸੀਬੀਆਈ ਅਦਾਲਤ ਨੇ ਇੱਕ ਸਾਬਕਾ ਐੱਸਪੀ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ ਸੁਣਾਈ ਹੈ।

ਅਦਾਲਤ ਵੱਲੋਂ ਸਜ਼ਾ ਸੁਣਾਉਣ ਤੋਂ ਬਾਅਦ ਦੋਸ਼ੀਆਂ ਨੂੰ ਲੈਕੇ ਜਾਂਦੀ ਪੁਲਿਸ
ਅਦਾਲਤ ਵੱਲੋਂ ਸਜ਼ਾ ਸੁਣਾਉਣ ਤੋਂ ਬਾਅਦ ਦੋਸ਼ੀਆਂ ਨੂੰ ਲੈਕੇ ਜਾਂਦੀ ਪੁਲਿਸ

ਜਿਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ‘ਚ ਰਾਮ ਸਿੰਘ ਐਸ.ਪੀ. (ਸੇਵਾਮੁਕਤ) ਵਾਸੀ ਬੱਦਲ ਡੋਨਾ ਕਪੂਰਥਲਾ ਦੇ ਇਲਾਵਾ 3 ਸੇਵਾਮੁਕਤ ਇੰਸਪੈਕਟਰ ਅਜੀਤ ਸਿੰਘ, ਅਜੈਬ ਸਿੰਘ ਅਤੇ ਅਮਰੀਕ ਸਿੰਘ ਅਤੇ ਸਬ-ਇੰਸਪੈਕਟਰ ਹਰਭਜਨ ਸਿੰਘ, ਸੁਖਵੰਤ ਸਿੰਘ ਏ. ਐਸ. ਆਈ., ਨੰਦ ਸਿੰਘ ਅਤੇ ਰਾਜਿੰਦਰ ਕੁਮਾਰ ਕਾਂਸਟੇਬਲ ਸ਼ਾਮਿਲ ਹਨ ।

ਰਿਪੋਰਟ ਅਨੁਸਾਰ ਸੁਰਤਾ ਸਿੰਘ ਦਾ ਲੜਕਾ ਬਲਜੀਤ ਸਿੰਘ ਪੁਲਿਸ ‘ਚ ਸਿਪਾਹੀ ਸੀ ਅਤੇ ਉਸ ਨੂੰ 1 ਸਤੰਬਰ 1992 ਨੂੰ ਨਕੋਦਰ ‘ਚ ਝੂਠੇ ਮੁਕਾਬਲੇ ਵਿਚ ਮਾਰ ਦਿੱਤਾ ਗਿਆ ਸੀ ਅਤੇ ਦੋ ਹੋਰਾਂ ਰਾਜਿੰਦਰ ਸਿੰਘ ਅਤੇ ਮੁਖ਼ਤਿਆਰ ਸਿੰਘ ਨੂੰ ਭਗੌੜੇ ਕਰਾਰ ਦਿੱਤਾ ਸੀ । ਜਿਨ੍ਹਾਂ ਬਾਰੇ ਹਾਲਾਂ ਤੱਕ ਵੀ ਕੁਝ ਪਤਾ ਨਹੀਂ ਹੈ ।

ਰਾਮ ਸਿੰਘ ਅਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ‘ਤੇ ਇਹ ਵੀ ਕਥਿਤ ਦੋਸ਼ ਸਨ ਕਿ ਉਨ੍ਹਾਂ ਨੇ ਦਿੱਲੀ ਤੋਂ ਵਿਜੇਪਾਲ ਨੂੰ ਅਗਵਾ ਕਰਕੇ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਦਾ 5-6 ਸਤੰਬਰ 1992 ਨੂੰ ਪਿੰਡ ਚਿੱਟੀ ਥਾਣਾ ਲਾਂਬੜਾ ਵਿਖੇ ਫ਼ਰਜ਼ੀ ਮੁਕਾਬਲਾ ਦਿਖਾ ਦਿੱਤਾ ਸੀ ।

ਰਿਪੋਰਟ ਅਨੁਸਾਰ ਇਸ ਸਾਰੇ ਮਾਮਲੇ ਦੀ ਜਾਂਚ ਹਾਈਕੋਰਟ ਦੇ ਆਦੇਸ਼ਾਂ ‘ਤੇ 1997 ‘ਚ ਸੀ.ਬੀ.ਆਈ. ਨੂੰ ਸੌਾਪੀ ਗਈ ਸੀ । 1997 ਵਿਚ ਧਾਰਾ 364, 342, 302, 201, 120ਬੀ ਤਹਿਤ ਸੀ.ਬੀ.ਆਈ. ਨਵੀਂ ਦਿੱਲੀ ਵੱਲੋਂ ਦੋ ਵੱਖ-ਵੱਖ ਕੇਸ ਇਨ੍ਹਾਂ ਿਖ਼ਲਾਫ਼ ਦਰਜ ਕੀਤੇ ਗਏ ਸਨ । ਅਦਾਲਤ ਨੇ ਇਹ ਸਜ਼ਾ ਸੀ. ਬੀ. ਆਈ ਦੇ ਵਕੀਲ ਹਰਿੰਦਰਪਾਲ ਸਿੰਘ ਵਰਮਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੁਣਾਈ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: