Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਟਾਇਟਲਰ-ਫੁਲਕਾ ਮਾਮਲਾ: ਫੂਲਕਾ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਤਿਆਰ ਹਾਂ -ਟਾਇਟਲਰ

ਟਾਇਟਲਰ-ਫੁਲਕਾ ਮਾਮਲਾ: ਫੂਲਕਾ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਤਿਆਰ ਹਾਂ -ਟਾਇਟਲਰ

Phoolka- tytlerਨਵੀਂ ਦਿੱਲੀ (27 ਸਤੰਬਰ, 2014): ਦਿੱਲੀ ਸਿੱਖ ਕਤਲੇਆਮ ਦੇ ਮਾਮਲਿਆ ਦੀ ਪੈਰਵੀ ਕਰ ਰਹੇ ਪ੍ਰਸਿੱਧ ਵਕੀਲ਼ ਐੱਚ. ਐੱਸ ਫੁਲਕਾ ਵੱਲੋਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਖਿਲਾਫ ਮਾਨਹਾਨੀ ਦੇ ਮੁਕੱਦਮੇ ਦੀ ਸੁਣਵਾਈ ਦੌਰਾਨ ਟਾਇਟਲਰ ਨੇ ਅਦਾਲਤ ਨੂੰ ਕਿਹਾ ਕਿ ਉਹ ਸ਼ਿਕਾਇਤ ਕਰਤਾ ਸ੍ਰ. ਫੂਲਕਾ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਤਿਆਰ ਹੈ।

ਅਦਾਲਤ ਨੇ 1984 ਦੇ ਸਿੱਖ ਦੰਗਾ ਪੀੜਤਾਂ ਦੇ ਮਾਮਲਿਆਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਵਲੋਂ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਖਿਲਾਫ ਦਾਇਰ ਅਪਰਾਧਿਕ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 15 ਅਕਤੂਬਰ ‘ਤੇ ਪਾ ਦਿੱਤੀ ਹੈ।

ਇਸ ਤੋਂ ਪਹਿਲਾਂ ਟਾਈਟਲਰ ਨੇ ਅਦਾਲਤ ਨੂੰ ਦੱਸਿਆ ਕਿ ਉਹ ਮਾਮਲੇ ਦੇ ਨਿਪਟਾਰੇ ਲਈ ਸ਼ਿਕਾਇਤਕਰਤਾ ਸੀਨੀਅਰ ਵਕੀਲ ਐਚ. ਐਸ. ਫੂਲਕਾ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਤਿਆਰ ਹੈ ਕਿਉਂਕਿ ਇਕ ਵਿਅਕਤੀ ਵਲੋਂ ਦਾਇਰ ਸ਼ਿਕਾਇਤ ਵਿਚ ਕੋਈ ਜਨਤਕ ਹਿਤ ਨਹੀਂ ਪਰ ਸ. ਫੂਲਕਾ ਨੇ ਟਾਈਟਲਰ ਦੀ ਪੇਸ਼ਕਸ਼ ਸਵੀਕਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਵਰਗੇ ਗੰਭੀਰ ਮਾਮਲੇ ਵਿਚ ਕੋਈ ਵੀ ਸਮਝੌਤਾ ਲੋਕਾਂ ਨੂੰ ਗਲਤ ਸੰਦੇਸ਼ ਦੇਵੇਗਾ।

ਅਦਾਲਤ ਨੇ ਸ. ਫੂਲਕਾ ਨੂੰ ਇਹ ਵੀ ਕਿਹਾ ਕਿ ਉਹ ਪ੍ਰਸਾਰਤ ਮੁਲਾਕਾਤ ਦੀ ਵੀਸੀਡੀ/ਡੀਵੀਡੀ ਦੇ ਰੂਪ ਵਿਚ ਰਿਕਾਰਡਿੰਗ ਵੀ ਲੈ ਕੇ ਆਉਣ ਜਿਸ ਵਿਚ ਟਾਈਟਲਰ ਨੇ ਉਨ੍ਹਾਂ ਦਾ ਨਿਰਾਦਰ ਕੀਤਾ ਤਾਂ ਜੋ ਸਚਾਈ ਦਾ ਪਤਾ ਲਾਉਣ ਲਈ ਅਦਾਲਤ ਉਸ ਦੀ ਜਾਂਚ ਕਰ ਸਕੇ।

ਸ. ਫੂਲਕਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਟਾਈਟਲਰ ਨੇ 7 ਸਤੰਬਰ 2004 ਨੂੰ ਖ਼ਬਰਾਂ ਦੇ ਇਕ ਪ੍ਰੋਗਰਾਮ ਵਿਚ ਉਨ੍ਹਾਂ ਦੇ ਖਿਲਾਫ ਕਥਿਤ ਰੂਪ ਵਿਚ ਅਪਮਾਨਜਨਕ ਟਿੱਪਣੀ ਕੀਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: