Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਟੋਰਾਂਟੋ ਦੇ ਨਗਰ ਕੀਰਤਨ ਵਿੱਚ ਮੁੱਖ ਮੰਤਰੀ ਨੂੰ ਸੱਦਣ ਦੇ ਮਾਮਲੇ ਵਿੱਚ ਸਿੱਖ ਜੱਥੇਬੰਦੀਆਂ ਵਿੱਚ ਮਤਭੇਦ ਪੈਦਾ ਹੋਏ

ਟੋਰਾਂਟੋ ਦੇ ਨਗਰ ਕੀਰਤਨ ਵਿੱਚ ਮੁੱਖ ਮੰਤਰੀ ਨੂੰ ਸੱਦਣ ਦੇ ਮਾਮਲੇ ਵਿੱਚ ਸਿੱਖ ਜੱਥੇਬੰਦੀਆਂ ਵਿੱਚ ਮਤਭੇਦ ਪੈਦਾ ਹੋਏ

ਟੋਰਾਂਟੋ (21 ਅਪ੍ਰੈਲ , 2015): ਕੈਨੇਡਾ ਦੇ ਟੌਰਾਂਟੋ ਵਿੱਚ ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਪ੍ਰਾਂਤ ਦੀ ਮੁੱਖ ਮੰਤਰੀ ਕੈਥਲਿਨ ਵਿੱਨ ਨੂੰ ਸੱਦਣ ਦੇ ਮੁੱਦੇ ‘ਤੇ ਸਿੱਖ ਜੱਥੇਬੰਦੀਆਂ ਵਿੱਚ ਮਤਭੇਦ ਪੈਦਾ ਹੋ ਗਏ ਹਨ ਅਤੇ ਤਨਾਅ ਬਣ ਗਿਆ ਹੈ।

NishanHome1-240x300
ਨਗਰ ਕੀਰਤਨ

ਉਂਟਾਰੀਓ ‘ਚ ਟੋਰਾਂਟੋ ਸ਼ਹਿਰ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 26 ਅਪ੍ਰੈਲ ਨੂੰ ਹੈ ਅਤੇ ਇਸ ਨਗਰ ਕੀਰਤਨ ਦਾ ਪ੍ਰਬੰਧ ਕਰਨ ਵਾਲ਼ੀ ਸੰਸਥਾ ਉਂਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ (ਓ. ਐੱਸ. ਜੀ. ਸੀ.) ਵੱਲੋਂ ਪ੍ਰਾਂਤ ਦੀ ਮੁੱਖ ਮੰਤਰੀ ਕੈਥਲਿਨ ਵਿੱਨ ਨੂੰ ਸੱਦਾ ਦਿੱਤੇ ਜਾਣ ਦਾ ਮੁੱਦਾ ਭੱਖ ਗਿਆ ਹੈ।ਪ੍ਰਾਂਤ ਦੇ ਸਕੂਲਾਂ ‘ਚ ਸਤੰਬਰ, 2015 ਤੋਂ ਨਵਾਂ ਪਾਠਕ੍ਰਮ ਲਾਗੂ ਕੀਤਾ ਜਾ ਰਿਹਾ ਹੈ ਜਿਸ ਦੇ ਕੁਝ ਹਿੱਸਿਆਂ ਦੀ ਸ਼ਬਦਾਵਲੀ ਅਤੇ ਵਿਸ਼ਿਆਂ ‘ਤੇ ਕਈ ਪੰਜਾਬੀਆਂ ਸਮੇਤ ਕੁਝ ਹੋਰ ਕੌਮਾਂ ਦੇ ਲੋਕ ਸਖਤ ਇਤਰਾਜ਼ ਕਰ ਰਹੇ ਹਨ।

ਮੁੱਖ ਮੰਤਰੀ ਵਿੱਨ ਬੀਤੇ ਦਿਨੀਂ ਸਪੱਸ਼ਟ ਆਖ ਚੁੱਕੇ ਹਨ ਕਿ ਪਾਠਕ੍ਰਮ ਦਾ ਵਿਰੋਧ ਜਾਇਜ਼ ਨਹੀਂ ਕਿਉਂਕਿ ਇਸ ਨੂੰ ਪੂਰੀ ਖੋਜ ਅਤੇ ਮਾਹਿਰਾਂ ਦੀ ਰਾਏ ਤੋਂ ਬਾਅਦ ਤਿਆਰ ਕੀਤਾ ਗਿਆ ਹੈ।ਇਹ ਵੀ ਕਿ ਬੀਤੇ ਹਫਤਿਆਂ ਤੋਂ ਮੁੱਖ ਮੰਤਰੀ ਵਿੱਨ ਨੂੰ ਜਨਤਕ ਥਾਵਾਂ ‘ਤੇ ਪਾਠਕ੍ਰਮ ਦੇ ਵਿਰੋਧੀਆਂ ਦੇ ਮੁਜ਼ਾਹਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਜਿਹੇ ਵਿੱਚ ਨਗਰ ਕੀਰਤਨ ਦੇ ਅੰਤਿਮ ਪੜਾਅ ਮੌਕੇ ਉਨ੍ਹਾਂ ਦੇ ਵਿਰੋਧ ‘ਚ ਪ੍ਰਦਰਸ਼ਨ ਦੀ ਸੰਭਾਵਨਾ ਬਣਦੀ ਜਾ ਰਹੀ ਹੈ।

ਓ. ਐੱਸ. ਜੀ. ਸੀ. ਦੇ ਚੇਅਰਮੈਨ ਰਣਜੀਤ ਸਿੰਘ ਦੂਲੇ ਅਤੇ ਸਕੱਤਰ ਮਨਜੀਤ ਸਿੰਘ ਪਰਮਾਰ ਨੇ ਇਸ ਬਾਰੇ ਦੱਸਿਆ ਕਿ ਨਗਰ ਕੀਰਤਨ ਸਿੱਖ ਕੌਮ ਦਾ ਧਾਰਮਿਕ ਸਮਾਗਮ ਹੈ ਜਿਸ ਵਿੱਚ ਪਾਠਕ੍ਰਮ ਦੇ ਮੁੱਦੇ ਨੂੰ ਉਭਾਰਨਾ ਜਾਇਜ਼ ਨਹੀਂ ਹੈ।ਸ. ਦੂਲੇ ਅਤੇ ਸ. ਪਰਮਾਰ ਨੇ ਸੰਗਤਾਂ ਨੂੰ ਕੇਸਰੀ ਦਸਤਾਰਾਂ ਅਤੇ ਦੁਪੱਟੇ ਸਜਾ ਕੇ ਨਗਰ ਕੀਰਤਨ ਵਿੱਚ ਪੁੱਜਣ ਦੀ ਅਪੀਲ ਕੀਤੀ ਜਾ ਰਹੀ ਹੈ ਜਦੋਂ ਕਿ ਪਾਠਕ੍ਰਮ ਦੇ ਵਿਰੋਧ ਵਿੱਚ ਡਟੇ ਹੋਏ ਹੋਮ ਓਨਰਜ਼ ਵੈਲਫੇਅਰ ਐਸੋਸੀਏਸ਼ਨ (ਹੋਵਾ) ਦੇ ਪ੍ਰਧਾਨ ਜੋਤਵਿੰਦਰ ਸਿੰਘ ਸੋਢੀ ਪਾਠਕ੍ਰਮ ਦੇ ਵਿਰੋਧ ਵਿੱਚ ਕਾਲੀਆਂ ਦਸਤਾਰਾਂ ਅਤੇ ਚੁੰਨੀਆਂ ਲੈ ਆਉਣ ਬਾਰੇ ਆਖ ਰਹੇ ਹਨ।

ਸ. ਸੋਢੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਵਿੱਨ ਨੂੰ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਆਬਾਦੀ ਦੀ ਵਿਭਿੰਨਤਾ ਦਾ ਸਤਿਕਾਰ ਕਰਦੇ ਹੋਏ ਪਾਠਕ੍ਰਮ ਵਿੱਚ ਲੋੜੀਂਦੀਆਂ ਸੋਧਾਂ ਕਰਨੀਆਂ ਚਾਹੀਦੀਆਂ ਹਨ।

ਚੇਅਰਮੈਨ ਸ. ਦੂਲੇ ਨੇ ਕਿਹਾ ਕਿ ਓ. ਐੱਸ. ਜੀ. ਸੀ. ਵੱਲੋਂ ਉਂਟਾਰੀਓ ਦੇ ਸਿੱਖਾਂ ਦੀਆਂ ਭਾਵਨਾਵਾਂ ਬਾਰੇ ਮੁੱਖ ਮੰਤਰੀ ਨੂੰ ਸੁਚਾਰੂ ਤਰੀਕੇ ਨਾਲ ਜਾਣੂੰ ਕਰਵਾਇਆ ਜਾਵੇਗਾ ਪਰ ਬੇਲੋੜੇ ਵਿਰੋਧ ਨਾਲ਼ ਟੋਰਾਂਟੋ ਡਾਊਨਟਾਊਨ ‘ਚ ਸਲਾਨਾ ਨਗਰ ਕੀਰਤਨ ਦੀ ਪ੍ਰੰਪਰਾ ਨੂੰ ਠੇਸ ਨਹੀਂ ਪੁੱਜਣ ਦਿੱਤੀ ਜਾਣੀ ਚਾਹੀਦੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: