Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਵੱਲੋਂ ਪੱਤਰਕਾਰ ਮਨਦੀਪ ਪੂਨੀਆ ਦਾ ਚੈਨਲ ਤੇ ਟਵਿੱਟਰ ਖਾਤਾ ਬੰਦ ਕਰਨ ਦੀ ਨਿਖੇਧੀ

ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਵੱਲੋਂ ਪੱਤਰਕਾਰ ਮਨਦੀਪ ਪੂਨੀਆ ਦਾ ਚੈਨਲ ਤੇ ਟਵਿੱਟਰ ਖਾਤਾ ਬੰਦ ਕਰਨ ਦੀ ਨਿਖੇਧੀ

ਚੰਡੀਗੜ੍ਹ – ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਗਤਾਰ ਸਿੰਘ ਭੁੱਲਰ ਦੀ ਅਗਵਾਈ ਹੇਠ ਵੱਲੋਂ ਕੱਲ ਮੀਟਿੰਗ ਦੌਰਾਨ ਦੇਸ਼ ਦੇ ਨਿਰਪੱਖ ਪੱਤਰਕਾਰ ਮਨਦੀਪ ਪੂਨੀਆ ਦਾ ਸਰਕਾਰ ਵੱਲੋਂ ਹੱਕ ਸੱਚ ਦੀ ਅਵਾਜ਼ ਦਬਾਉਣ ਲਈ ਚੈਨਲ ਗਾਓਂ ਸਵੇਰਾ ਅਤੇ ਟਵਿੱਟਰ ਅਕਾਊਂਟ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਜਲਦ ਉਸਨੂੰ ਮੁੜ ਬਹਾਲ ਕੀਤਾ ਜਾਵੇ।

ਪੱਤਰਕਾਰ ਮਨਦੀਪ ਪੂਨੀਆ

ਜਥੇਬੰਦੀ ਦੇ ਪ੍ਰੈਸ ਸਕੱਤਰ ਰਣਜੀਤ ਸਿੰਘ ਗਿੱਲ ਨੇ ਜਾਰੀ ਬਿਆਨ ਵਿਚ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਦੇਸ਼ ਅੰਦਰ ਮੀਡੀਆ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ ਜੋ ਸਰਾਸਰ ਲੋਕਤੰਤਰ ਦੇ ਚੌਥੇ ਪਿੱਲਰ ਨੂੰ ਦਬਾਏ ਜਾਣ ਦੀਆਂ ਅਣਥੱਕ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਤਰਾਂ ਪੱਤਰਕਾਰਾਂ ਦੀ ਅਵਾਜ਼ ਨੂੰ ਬੰਦ ਕਰਨਾ ਲੋਕਤੰਤਰ ਦਾ ਘਾਣ ਹੈ ਅਤੇ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ, ਦੇ ਪੱਤਰਕਾਰਾਂ ਦੀ ਸਾਂਝੀ ਤਸਵੀਰ

ਅਖੀਰ ਵਿਚ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਦੇ ਪੱਤਰਕਾਰਾਂ ਨੇ ਕਿਹਾ ਕਿ ਅਸੀਂ ਪੱਤਰਕਾਰ ਮਨਦੀਪ ਪੂਨੀਆ ਸਮੇਤ ਹਰੇਕ ਨਿਰਪੱਖ ਪੱਤਰਕਾਰ ਦਾ ਪੂਰਾ ਸਾਥ ਦੇਵਾਂਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਰਿਆਣੇ ਦੇ ਖਬਰ ਅਦਾਰੇ ਗਾਓਂ ਸਵੇਰਾ ਨੇ ਭਾਰਤ ਸਰਕਾਰ ਵੱਲੋਂ ਅਦਾਰੇ ਦੇ ਮੰਚਾਂ ਉੱਤੇ ਲਗਾਈਆਂ ਗਈਆਂ ਰੋਕਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਹਰਿਆਣੇ ਦੇ ਖਬਰ ਅਦਾਰੇ ਗਾਓਂ ਸਵੇਰਾ ਨੇ ਭਾਰਤ ਸਰਕਾਰ ਵੱਲੋਂ ਅਦਾਰੇ ਦੇ ਮੰਚਾਂ ਉੱਤੇ ਲਗਾਈਆਂ ਗਈਆਂ ਰੋਕਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਗਤਾਰ ਸਿੰਘ ਭੁੱਲਰ ਦੀ ਅਗਵਾਈ ਹੇਠ ਵੱਲੋਂ ਕੱਲ ਮੀਟਿੰਗ ਦੌਰਾਨ ਦੇਸ਼ ਦੇ ਨਿਰਪੱਖ ਪੱਤਰਕਾਰ ਮਨਦੀਪ ਪੂਨੀਆ ਦਾ ਸਰਕਾਰ ਵੱਲੋਂ ਹੱਕ ਸੱਚ ਦੀ ਅਵਾਜ਼ ਦਬਾਉਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: