Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੀਜੀਪੀ ਤੇ ਮਜੀਠੀਆ ਦਾ ਬਚਾਅ ਕਰ ਰਹੇ ਹਨ ਕੈਪਟਨ: ਖਹਿਰਾ

ਡੀਜੀਪੀ ਤੇ ਮਜੀਠੀਆ ਦਾ ਬਚਾਅ ਕਰ ਰਹੇ ਹਨ ਕੈਪਟਨ: ਖਹਿਰਾ

ਚੰਡੀਗੜ੍ਹ: ਪੰਜਾਬ ਪੁਲਿਸ ਵਿਚ ਚੱਲ ਰਹੇ ਅੰਦਰੂਨੀ ਟਕਰਾਅ ਬਾਰੇ ਬੋਲਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਥਿਤ ਤੌਰ ’ਤੇ ਕਈ ਭੇਤ ਖੁੱਲ੍ਹਣ ਦੇ ਬਾਵਜੂਦ ਵੀ ਸਾਬਕਾ ਮੰਤਰੀ ਬਿਕਰਮ ਮਜੀਠੀਆ, ਪੁਲੀਸ ਮੁਖੀ ਸੁਰੇਸ਼ ਅਰੋੜਾ ਤੇ ਡੀਜੀਪੀ (ਇੰਟੈਲੀਜੈਂਸ) ਦਿਨਕਰ ਗੁਪਤਾ ਖ਼ਿਲਾਫ ਕਾਰਵਾਈ ਕਰਨ ਤੋਂ ਟਾਲਾ ਵੱਟ ਰਹੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਨੁਸ਼ਾਸਨ ਭੰਗ ਕਰਨ ਦੀ ਆੜ ਹੇਠ ਡੀਜੀਪੀ ਸਿਧਾਰਥ ਚਟੋਪਾਧਿਆਏ ਵਰਗੇ ਅਧਿਕਾਰੀ ਨੂੰ ਨੁਕਰੇ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਰੋੜਾ ਅਤੇ ਗੁਪਤਾ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਅਨੁਸ਼ਾਸਨ ਭੰਗ ਕਰਨ ਦੇ ਬਹਾਨੇ ਚਟੋਪਾਧਿਆਏ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਤੱਕ ਪਹੁੰਚ ਕਰਕੇ ਚਟੋਪਾਧਿਆਏ ਨੇ ਕਿਸੇ ਤਰ੍ਹਾਂ ਵੀ ਅਨੁਸ਼ਾਸਨ ਭੰਗ ਨਹੀਂ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਪਾਲ ਸਿੰਘ ਖਹਿਰਾ ਵਲੋਂ ਸ.ਫੂਲਕਾ ਦੇ ਅਸਤੀਫੇ ਬਾਰੇ ਅਣਜਾਣਤਾ ਦਿਖਾਉਣ ਉੱਤੇ ਉਹਨਾਂ ਕਿਹਾ “,ਮੈਂ 9 ਅਕਤੂਬਰ ਦੀ ਰਾਤ ਨੂੰ ਸੁਖਪਾਲ ਖਹਿਰਾ ਨੂੰ ਬਰਗਾੜੀ ਵਿਖੇ ਹੋਏ ਭਾਰੀ ਇਕੱਠ ਬਾਰੇ ਵਧਾਈ ਦੇਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: