Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੇਰਾ ਮੁਖੀ ਨੂੰ ਮੁਆਫ਼ੀ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਗਿਆਨੀ ਮੱਲ ਸਿੰਘ: ਕਿਹਾ ਮਾਫੀ ਸਿੱਖਾਂ ਦੇ ਵਡੇਰੇ ਹਿੱਤਾਂ ਲਈ ਦਿੱਤੀ

ਡੇਰਾ ਮੁਖੀ ਨੂੰ ਮੁਆਫ਼ੀ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਗਿਆਨੀ ਮੱਲ ਸਿੰਘ: ਕਿਹਾ ਮਾਫੀ ਸਿੱਖਾਂ ਦੇ ਵਡੇਰੇ ਹਿੱਤਾਂ ਲਈ ਦਿੱਤੀ

ਸ੍ਰੀ ਅਨੰਦਪੁਰ ਸਾਹਿਬ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਮੁਆਫ਼ੀ ਦਿੱਤੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਮੀਡੀਆ ਦੇ ਸਾਹਮਣੇ ਆਏ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ‘ਤੇ ਹੋਏ ਹਮਲੇ ਤੋਂ ਬਾਅਦ ਪੱਤਰਕਾਰ ਜਦੋਂ ਜਥੇਦਾਰ ਦੀ ਰਿਹਾਇਸ਼ ‘ਤੇ ਪਹੁੰਚੇ ਤਾਂ ਪੱਤਰਕਾਰਾਂ ਦੇ ਭਾਰੀ ਦਬਾਅ ਤੋਂ ਬਾਅਦ ਗਿਆਨੀ ਮੱਲ ਸਿੰਘ ਨੇ ਪੱਤਰਕਾਰਾਂ ਦੇ ਸਾਹਮਣੇ ਆਉਂਦਿਆਂ ਦੋਸ਼ ਲਾਇਆ ਕਿ ਡੇਰਾ ਮੁਖੀ ਨੂੰ ਮੁਆਫ਼ ਕਰਨ ਦੇ ਫ਼ੈਸਲੇ ‘ਤੇ ਵੱਡੀ ਪੱਧਰ ‘ਤੇ ਰਾਜਨੀਤੀ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਡੇਰਾ ਮੁਖੀ ਨੂੰ ਮੁਆਫ਼ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ‘ਤੇ ਉਨ੍ਹਾਂ ਨੇ ਦਸਤਖ਼ਤ ਸਿੱਖ ਕੌਮ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੀ ਕੀਤੇ ਸਨ।

ਗਿਆਨੀ ਮੱਲ ਸਿੰਘ ਨੇ ਕਿਹਾ ਕਿ ਸਾਲ 2007 ਤੋਂ ਲੈ ਕੇ ਪਿਛਲੇ 7 ਸਾਲਾਂ ਦੌਰਾਨ ਡੇਰਾ ਵਿਵਾਦ ਦੌਰਾਨ ਸਿੱਖ ਕੌਮ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਸੈਂਕੜੇ ਸਿੱਖਾਂ ‘ਤੇ ਪੁਲਿਸ ਮੁਕੱਦਮੇ ਦਰਜ ਹੋਏ ਹਨ ਅਤੇ ਜਾਨੀ ਤੌਰ ‘ਤੇ ਵੀ ਸਿੱਖ ਕੌਮ ਨੂੰ ਨੁਕਸਾਨ ਝੱਲਣਾ ਪਿਆ ਹੈ। ਫੈਸਲੇ ਨੂੰ ਜਾਇਜ਼ ਠਹਿਰਾਉਣ ਲਈ ਪਹਿਲਾਂ ਤੋਂ ਦਿੱਤੀਆਂ ਜਾ ਰਹੀਆਂ ਦਲੀਲਾਂ ਨੂੰ ਹੀ ਦਹੁਰਾਉਂਦਿਆਂ ਗਿਆਨੀ ਮੱਲ ਸਿੰਘ ਨੇ ਕਿਹਾ ਕਿ ਸਮਾਜਿਕ ਤੌਰ ‘ਤੇ ਵੀ ਡੇਰਾ ਵਿਵਾਦ ਕਾਰਨ ਭਾਈਚਾਰੇ ‘ਚ ਭਾਰੀ ਕੜਵਾਹਟ ਪੈਦਾ ਹੋਈ ਹੈ। ਅਜਿਹੇ ਸਾਰੇ ਪਹਿਲੂਆਂ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਸਿੱਖ ਕੌਮ ਦੇ ਵਡੇਰੇ ਹਿੱਤਾਂ ਕਾਰਨ ਹੀ ਉਨ੍ਹਾਂ ਨੇ ਡੇਰਾ ਮੁਖੀ ਨੂੰ ਮੁਆਫ਼ ਕਰਨ ਦੇ ਫ਼ੈਸਲੇ ‘ਤੇ ਸਹਿਮਤੀ ਦਿੱਤੀ ਸੀ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਹਮਲੇ ਤੋਂ ਬਾਅਦ ਸਹਿਮੀ ਹਾਲਤ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਹਮਲੇ ਤੋਂ ਬਾਅਦ ਸਹਿਮੀ ਹਾਲਤ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਸਿੱਖ ਕੌਮ ਵਲੋਂ ਡੇਰਾ ਮੁਖੀ ਨੂੰ ਮੁਆਫ਼ ਕਰਨ ਦੇ ਫ਼ੈਸਲੇ ਖਿਲਾਫ਼ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਮੁੜ ਵਿਚਾਰ ਦਾ ਕੋਈ ਫ਼ੈਸਲਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੀ ਕਰਨਗੇ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਵਲੋਂ ਮੀਡੀਆ ਕੋਲ ਡੇਰਾ ਮੁਖੀ ਨੂੰ ਮੁਆਫ਼ੀ ਮਾਮਲੇ ‘ਤੇ ਕੁਝ ਅਹਿਮ ਖੁਲਾਸੇ ਆਉਂਦੇ ਦਿਨੀਂ ਕਰਨ ਸਬੰਧੀ ਦਿੱਤੇ ਬਿਆਨ ਸਬੰਧੀ ਪੁੱਛੇ ਜਾਣ ‘ਤੇ ਗਿਆਨੀ ਮੱਲ ਸਿੰਘ ਨੇ ਕਿਹਾ ਕਿ ਇਸ ਸਬੰਧੀ ਗਿਆਨੀ ਗੁਰਮੁਖ ਸਿੰਘ ਹੀ ਦੱਸ ਸਕਦੇ ਹਨ।

ਅੱਜ ਆਪਣੇ ‘ਤੇ ਹੋਏ ਹਮਲੇ ਬਾਰੇ ਗਿਆਨੀ ਮੱਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਵੀ ਕੋਈ ਜਾਤੀ ਵੈਰ-ਵਿਰੋਧ ਨਹੀਂ ਹੈ ਅਤੇ ਹਮਲਾ ਕਰਨ ਵਾਲੇ ਨੌਜਵਾਨ ਨੂੰ ਉਹ ਜਾਣਦੇ ਤੱਕ ਨਹੀਂ। ਗਿਆਨੀ ਮੱਲ ਸਿੰਘ ਨੇ ਕਿਹਾ ਕਿ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਮੈਨੇਜਰ ਨਾਲ ਰਸਮੀ ਮੁਲਾਕਾਤ ਕਰਕੇ ਆਪਣੀ ਰਿਹਾਇਸ਼ ਵੱਲ ਪਰਤ ਰਹੇ ਸਨ, ਉਸ ਵੇਲੇ ਨੌਜਵਾਨ ਨੇ ਪਿੱਛੋਂ ਫ਼ਤਹਿ ਬੁਲਾ ਕੇ ਕਿਰਚ ਨਾਲ ਵਾਰ ਕਰ ਦਿੱਤਾ। ਇਸ ਮੌਕੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ, ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ ਹੈਪੀ, ਮੀਤ ਮੈਨੇਜਰ ਰਣਬੀਰ ਸਿੰਘ ਕਲੌਤਾ, ਅਮਨਦੀਪ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ
ਸ੍ਰੀ ਦਰਬਾਰ ਸਾਹਿਬ ਸਥਿਤ ਕੇਂਦਰੀ ਸਿੱਖ ਅਜਾਇਬ ਘਰ ,ਗੁਰੂ-ਗ੍ਰੰਥ,ਗੁਰੂ ਪੰਥ ਅਤੇ ਗੁਰ ਸਿਧਾਂਤਾਂ ਦੀ ਚੜ੍ਹਦੀ ਕਲਾ ਲਈ ਕੁਰਬਾਨ ਹੋਇਆਂ ਦੀ ਸਦੀਵੀ ਯਾਦ ਸੰਭਾਲਣ ਲਈ ਹੈ ਜਾਂ ਉਨ੍ਹਾਂ ਲਈ ਜਿਨ੍ਹਾਂ ਨੇ
ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਗਿਆਨੀ ਮੱਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਇਥੇ ਤਖਤ ਸਾਹਿਬ ਦੇ ਬਾਹਰਵਾਰ ਸਰੋਵਰ ਨਾਲ ਲਗਦੇ ਮੈਦਾਨ ਵਿਖੇ ਕਰ ਦਿੱਤਾ ਗਿਆ। ਉਹ ਪਿਛਲੇ ਕੁਝ ਦਿਨਾਂ
ਗਿਆਨੀ ਫੂਲਾ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਗਿਆਨੀ ਮੱਲ ਸਿੰਘ ਦੀ ਮੌਤ ਮਗਰੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: