Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਆਗੂਆਂ ਦੇ ਬਾਈਕਾਟ ਦਾ ਸੱਦਾ ਦੇਣ ਤੋਂ ਭੱਜੇ ਗਿਆਨੀ ਗੁਰਬਚਨ ਸਿੰਘ

ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਆਗੂਆਂ ਦੇ ਬਾਈਕਾਟ ਦਾ ਸੱਦਾ ਦੇਣ ਤੋਂ ਭੱਜੇ ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਵਲੋਂ ਬਾਦਲ ਦਲ ਨੂੰ ਹਮਾਇਤ ਦੇਣ ਦੇ ਮਾਮਲੇ ਦੀ ਜਾਂਚ ਕਰਵਾਏ ਜਾਣ ਦੇ ਆਦੇਸ਼ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਇਹ ਸੱਦਾ ਦੇਣ ਤੋਂ ਟਾਲਾ ਵੱਟ ਰਹੇ ਹਨ ਕਿ ਦਿੱਲੀ ਕਮੇਟੀ ਚੋਣਾਂ ਮੌਕੇ ਅਜਿਹੇ ਸਿਆਸੀ ਆਗੂਆਂ ਦਾ ਬਾਈਕਾਟ ਕੀਤਾ ਜਾਵੇ।

ਸਬੰਧਤ ਖ਼ਬਰ:

ਦਿੱਲੀ ਕਮੇਟੀ ਦੇ ਆਗੂਆਂ ਅਤੇ ਸਲਾਬਤਪੁਰਾ ਡੇਰੇ ਦੇ ਮੁੱਖ ਪ੍ਰਬੰਧਕ ਨੂੰ ਬਾਦਲ ਸਰਕਾਰ ਵਲੋਂ ਜਿਪਸੀਆਂ …

ਦਰਬਾਰ ਸਾਹਿਬ ਕੰਪਲੈਕਸ ਸਥਿਤ ਕੇਂਦਰੀ ਸਿੱਖ ਅਜਾਇਬਘਰ ਵਿਖੇ ਕਮੇਟੀ ਦੇ ਮਰਹੂਮ ਮੈਂਬਰ ਜਥੇਦਾਰ ਸ਼ਿਵ ਸਿੰਘ ਖੁਸ਼ੀਪੁਰ ਦੀ ਤਸਵੀਰ ਲਾਉਣ ਦੇ ਪ੍ਰੋਗਰਾਮ ਲਈ ਪੁਜੇ ਗਿਆਨੀ ਗੁਰਬਚਨ ਸਿੰਘ ਅੱਜ ਡੇਰਾ ਹਮਾਇਤ ਮਾਮਲੇ ‘ਤੇ ਪੈਂਤੜੇ ਬਦਲਦੇ ਨਜ਼ਰ ਆਏ। ਪੱਤਰਕਾਰਾਂ ਵਲੋਂ ਇਹ ਪੁੱਛੇ ਜਾਣ ‘ਤੇ ਕਿ ਡੇਰਾ ਸਿਰਸਾ ਪਾਸੋਂ ਹਮਾਇਤ ਲੈਣ ਵਾਲੇ ਬਾਦਲ ਦਲ ਦੇ ਆਗੂਆਂ ਖਿਲਾਫ ਕਰਵਾਈ ਜਾ ਰਹੀ ਜਾਂਚ ਬਾਰੇ ਕੀ ਕਹਿਣਾ ਚਾਹੋਗੇ ਤਾਂ ਗਿਆਨੀ ਗੁਰਬਚਨ ਸਿੰਘ ਨੇ ਬੜੀ ਕਾਹਲੀ ਨਾਲ ਕਿਹਾ ਕਿ ਇਹ ਤਾਂ ਰਿਪੋਰਟ ਆਣ ‘ਤੇ ਹੀ ਕੁਝ ਕਿਹਾ ਜਾ ਸਕਦਾ ਹੈ। ਪਰ ਜਿਉਂ ਹੀ ਇਹ ਪੁੱਛਿਆ ਗਿਆ ਕਿ ਕੀ ਤੁਸੀਂ ਇਹ ਸੱਦਾ ਦੇਵੋਗੇ ਕਿ ਡੇਰਾ ਸਿਰਸਾ ਪਾਸੋਂ ਹਮਾਇਤ ਲੈਣ ਵਾਲੇ ਆਗੂਆਂ ਦਾ ਦਿੱਲੀ ਦੀ ਸੰਗਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਬਾਈਕਾਟ ਕਰੇ ਤਾਂ ਗਿਆਨੀ ਗੁਰਬਚਨ ਸਿੰਘ ਬਿਨਾਂ ਕੋਈ ਜਵਾਬ ਦਿੱਤੇ ਚਲਦੇ ਬਣੇ।

ਕੇਂਦਰੀ ਸਿੱਖ ਅਜਾਇਬਘਰ ਵਿਖੇ ਕਮੇਟੀ ਦੇ ਮਰਹੂਮ ਮੈਂਬਰ ਜਥੇਦਾਰ ਸ਼ਿਵ ਸਿੰਘ ਖੁਸ਼ੀਪੁਰ ਦੀ ਤਸਵੀਰ ਲਾਉਣ ਵੇਲੇ ਗਿਆਨੀ ਗੁਰਬਚਨ ਸਿੰਘ ਅਤੇ ਹੋਰ
ਕੇਂਦਰੀ ਸਿੱਖ ਅਜਾਇਬਘਰ ਵਿਖੇ ਕਮੇਟੀ ਦੇ ਮਰਹੂਮ ਮੈਂਬਰ ਜਥੇਦਾਰ ਸ਼ਿਵ ਸਿੰਘ ਖੁਸ਼ੀਪੁਰ ਦੀ ਤਸਵੀਰ ਲਾਉਣ ਵੇਲੇ ਗਿਆਨੀ ਗੁਰਬਚਨ ਸਿੰਘ ਅਤੇ ਹੋਰ


ਜ਼ਿਕਰਯੋਗ ਹੈ ਕਿ 2013 ‘ਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਖਿਲਾਫ ਪੁੱਜੀ ਸ਼ਿਕਾਇਤ ਦਾ ਗਿਆਨੀ ਗੁਰਬਚਨ ਸਿੰਘ ਨੇ ਤੁਰੰਤ ਨੋਟਿਸ ਲੈਂਦਿਆਂ ਦਿੱਲੀ ਕਮੇਟੀ ਚੋਣ ਮੌਕੇ ਬਕਾਇਦਗੀ ਨਾਲ ਬਾਦਲ ਦਲ ਦੇ ਹੱਕ ਵਿੱਚ ਭੁਗਤਦਿਆਂ ਸਰਨਾ ਭਰਾਵਾਂ ਨੂੰ ਪੰਥ ਦੁਸ਼ਮਣ ਦੱਸਦਿਆਂ ਬਾਈਕਾਟ ਦਾ ਸੱਦਾ ਦਿੱਤਾ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਵਿਵਾਦਤ ਡੇਰਾ ਸਿਰਸਾ ਵਲੋਂ ਬਾਦਲ ਦਲ ਨੂੰ ਹਮਾਇਤ ਦੇਣ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਤਖਤ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਖੁੱਲਕੇ ਆਪਣੀ ਰਾਏ ਰੱਖ ਚੁੱਕੇ ਹਨ।

ਸਬੰਧਤ ਖ਼ਬਰ:

ਬਾਦਲ-ਡੇਰਾ ਸਿਰਸਾ ਭਾਈਵਾਲੀ: ਛੋਟੇ ਪੱਧਰ ਦੇ ਆਗੂ ਆਪਣੇ ਆਕਾਵਾਂ ਖਿਲਾਫ ਕਿਵੇਂ ਕਰਨਗੇ ਜਾਂਚ?: ਦਲ ਖ਼ਾਲਸਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: