Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੇਰਾ ਸਿਰਸਾ: ਨਵੇਂ ਮੁਖੀ ਬਾਰੇ ਚਰਚਾਵਾਂ: ਕਾਂਗਰਸੀ ਆਗੂ ਹਰਮਿੰਦਰ ਜੱਸੀ ਡੇਰੇ ‘ਚ ਮੌਜੂਦ

ਡੇਰਾ ਸਿਰਸਾ: ਨਵੇਂ ਮੁਖੀ ਬਾਰੇ ਚਰਚਾਵਾਂ: ਕਾਂਗਰਸੀ ਆਗੂ ਹਰਮਿੰਦਰ ਜੱਸੀ ਡੇਰੇ ‘ਚ ਮੌਜੂਦ

ਸਿਰਸਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਠਹਿਰਾਏ ਜਾਣ ਬਾਅਦ ਇਥੇ ਡੇਰਾ ਸਿਰਸਾ ਵਿੱਚ ਬੇਯਕੀਨੀ ਵਾਲਾ ਮਾਹੌਲ ਹੈ ਕਿਉਂਕਿ ਡੇਰੇ ਦੀ ਅਗਵਾਈ ਬਾਰੇ ਭੰਬਲਭੂਸਾ ਪਿਆ ਹੋਇਆ ਹੈ। ਜਾਣਕਾਰੀ ਮੁਤਾਬਕ ਹਨੀਪ੍ਰੀਤ, ਜੋ ਦੋਸ਼ੀ ਠਹਿਰਾਏ ਜਾਣ ਬਾਅਦ ਰਾਮ ਰਹੀਮ ਨਾਲ ਹੈਲੀਕਾਪਟਰ ਵਿੱਚ ਬੈਠੀ ਸੀ, ਕੁੱਝ ਸਮੇਂ ਤੋਂ ਡੇਰਾ ਮੁਖੀ ਦੇ ਸਭ ਤੋਂ ਨੇੜੇ ਸੀ।

honeypreet-insan
ਹਨੀਪ੍ਰੀਤ ਉਰਫ ਪ੍ਰਿਅੰਕਾ

ਸੂਤਰਾਂ ਮੁਤਾਬਕ ਡੇਰਾ ਮੁਖੀ ਦਾ ਪੁੱਤਰ ਜਸਮੀਤ ਸਿੰਘ ਇੰਸਾਂ, ਦੋ ਧੀਆਂ ਚਰਨਪ੍ਰੀਤ ਕੌਰ ਤੇ ਅਮਰਪ੍ਰੀਤ ਕੌਰ ਵੀ ਆਪਣੇ ਜੀਵਨ ਸਾਥੀਆਂ ਨਾਲ ਹੁਣ ਡੇਰੇ ਵਿੱਚ ਹੀ ਹਨ। ਜਸਮੀਤ ਇੰਸਾਂ ਦਾ ਸਹੁਰਾ ਹਰਮਿੰਦਰ ਸਿੰਘ ਜੱਸੀ (ਬਠਿੰਡਾ ਤੋਂ ਸਾਬਕਾ ਕਾਂਗਰਸੀ ਵਿਧਾਇਕ) ਵੀ ਡੇਰੇ ਵਿੱਚ ਪਹੁੰਚ ਗਿਆ ਹੈ, ਜਿਸ ਕਾਰਨ ਭਲਕੇ ਅਦਾਲਤੀ ਫ਼ੈਸਲੇ ਬਾਅਦ ਡੇਰੇ ਦਾ ਅਗਲਾ ਮੁਖੀ ਐਲਾਨੇ ਜਾਣ ਦੀ ਸੰਭਾਵਨਾ ਬਾਰੇ ਕਿਆਸਅਰਾਈਆਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਡੇਰਾ ਮੁਖੀ ਦੇ ਇਕ ਕੱਟੜ ਸਮਰਥਕ ਨੇ ਕਿਹਾ, ‘ਅਸੀਂ ਰਾਮ ਰਹੀਮ ਦੇ ਪਰਤਣ ਦੀ ਆਸ ਨਹੀਂ ਛੱਡੀ ਹੈ। ਸਜ਼ਾ ਸੁਣਾ ਲੈਣ ਦਿਓ। ਕੌਣ ਜਾਣਦਾ ਉਥੇ ਕੋਈ “ਚਮਤਕਾਰ” ਹੋ ਜਾਵੇ? ਇਕ ਵਾਰ ਸਜ਼ਾ ਸੁਣਾਈ ਜਾਵੇ ਤਾਂ ਉਨ੍ਹਾਂ ਦੀ ਜ਼ਮਾਨਤ ਦੇ ਰਾਹ ਵੀ ਖੁੱਲ ਜਾਣਗੇ।’ ਸੌਦਾ ਸਾਧ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਡੇਰਾ ਹੈੱਡਕੁਆਰਟਰ ਵਿੱਚ ਮਾਤਮੀ ਮਾਹੌਲ ਹੈ।

dr-aditya-insan
ਡੇਰਾ ਸਿਰਸਾ ਦਾ ਬੁਲਾਰਾ ਡਾ. ਆਦਿਤ ਇੰਸਾ, ਇਸ ‘ਤੇ ਪੰਚਕੁਲਾ ਹਿੰਸਾ ਤੋਂ ਬਾਅਦ ਮੁਕੱਦਮਾ ਦਰਜ ਹੋ ਗਿਆ ਹੈ

ਡੇਰਾ ਤਰਜਮਾਨਾਂ ਨੇ ਦੱਸਿਆ ਕਿ ਡੇਰੇ ਦਾ ਕੰਮ-ਕਾਜ ਆਮ ਵਾਂਗ ਇਸ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਅਤੇ ਸੀਨੀਅਰ ਉਪ ਪ੍ਰਧਾਨ ਡਾ. ਪੀਆਰ ਨੈਣ ਵੱਲੋਂ ਸੰਭਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ (ਸੌਦਾ ਸਾਧ) ਹਾਲੇ ਵੀ ਡੇਰਾ ਮੁਖੀ ਹੈ। ਹਾਲਾਂਕਿ ਡੇਰੇ ਵੱਲੋਂ ਚਲਾਈਆਂ ਜਾ ਰਹੀਆਂ ਅੱਠ ਵਿਦਿਅਕ ਸੰਸਥਾਵਾਂ ਵਿੱਚ ਪੜ੍ਹਦੇ ਵਿਦਿਆਰਥੀ ਤੇ ਮਾਪੇ, ਹਸਪਤਾਲ, ਸ਼ਾਪਿੰਗ ਮਾਲਜ਼ ਤੇ ਹੋਰ ਥਾਵਾਂ ਉਤੇ ਕੰਮ ਕਰਦੇ ਲੋਕ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।

ਮਾਝਾ ਐਕਸ ਸਰਵਿਸਮੈਨ ਹਿਉੂਮਨ ਰਾਈਟਸ ਫਰੰਟ ਦੇ ਚੇਅਰਮੈਨ ਜੀ.ਐਸ.ਸੰਧੂ ਨੇ ਦੱਸਿਆ ਕਿ ਡੇਰੇ ਵੱਲੋਂ ਚਾਰ ਸੌ ਤੋਂ ਵੱਧ ਵਿਅਕਤੀਆਂ ਨੂੰ ਨਿਪੁੰਸਕ ਬਣਾਉਣ ਦੇ ਕੇਸ ਦੀ ਸੁਣਵਾਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ 25 ਅਕਤੂਬਰ ਨੂੰ ਹੋਣੀ ਹੈ। ਇਸ ਤੋਂ ਪਹਿਲਾਂ ‘ਪੂਰਾ ਸੱਚ’ ‘ਦੇ ਮਰਹੂਮ ਸੰਪਾਦਕ ਰਾਮਚੰਦ ਛੱਤਰਪਤੀ ਦੇ ਕਤਲ ਕੇਸ ਦੀ ਸੁਣਵਾਈ ਅੰਤਿਮ ਪੜਾਅ ਵੱਲ ਵਧ ਰਹੀ ਹੈ ਤੇ ਅਗਲੇ ਮਹੀਨੇ ਇਸ ਦੀ ਸੁਣਵਾਈ ਹੋਣੀ ਹੈ। ਬਲਾਤਕਾਰ ਕੇਸ ਦੀ ਗਵਾਹ ਇੱਕ ਸਾਧਵੀ ਦੇ ਭਰਾ ਰਣਜੀਤ ਸਿੰਘ ਦੇ ਕਤਲ ਕੇਸ ਦੀ ਸੁਣਵਾਈ ਵੀ ਚੱਲ ਰਹੀ ਹੈ। ਡੇਰੇ ਮੁਖੀ ਦੇ ਜੇਲ੍ਹ ਵਿੱਚੋਂ ਬਾਹਰ ਆਉਣ ਦੇ ਰਸਤੇ ਬੰਦ ਹੋਣ ਦੇ ਆਸਾਰ ਬਣ ਰਹੇ ਹਨ।

ਸਬੰਧਤ ਖ਼ਬਰ:

ਪੰਜ ਸਿੰਘ ਸਾਹਿਬਾਨ ਨੇ ਸੌਦਾ ਸਾਧ ਨੂੰ ਮਾਫ ਕਰਨ ਦਾ ਐਲਾਨ ਕੀਤਾ; ਸਿੱਖ ਸੰਗਤ ਹੈਰਾਨ ਅਤੇ ਪਰੇਸ਼ਾਨ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬੇਅਦਬੀ ਮਾਮਲੇ ਵਿੱਚ ਨਾਮਜ਼ਦ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਜੇਲ੍ਹ ਵਿੱਚ ਹੋਈ ਮੌਤ ਤੇ ਟਿਪਣੀ ਕਰਦਿਆਂ ਸਾਬਕਾ ਉਪ ਮੁਖ ਮੰਤਰੀ ਤੇ ਫਿਰੋਜਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੇ ਕਿਹਾ ਹੈ
ਲੰਘੇ ਕੱਲ ਭਾਰਤ ਸਰਕਾਰ ਦੀ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਤੇ ਪੱਛਮੀ ਬੰਗਾਲ ਸੂਬੇ ਦੀ ਪੁਲਿਸ ਦਰਮਿਆਨ ਉਸ ਵੇਲੇ ਟਕਰਾਅ ਹੋ ਗਿਆ ਜਦੋਂ ਸੀ.ਬੀ.ਆਈ. ਦੀ ਇਕ 40 ਜਾਣਿਆਂ ਦੀ ਵੱਡੀ ਟੋਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: