Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੇਰਾ ਸਿਰਸਾ ਮੁਖੀ ਨੂੰ ਪੰਜਾਬ ਲਿਆਉਣ ਦੀ ਮੁਹਿੰਮ ਅੰਦਰਖਾਤੇ ਸ਼ੁਰੂ: ਮੀਡੀਆ ਰਿਪੋਰਟ

ਡੇਰਾ ਸਿਰਸਾ ਮੁਖੀ ਨੂੰ ਪੰਜਾਬ ਲਿਆਉਣ ਦੀ ਮੁਹਿੰਮ ਅੰਦਰਖਾਤੇ ਸ਼ੁਰੂ: ਮੀਡੀਆ ਰਿਪੋਰਟ

ਚੰਡੀਗੜ: ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਸਰਕਾਰ ਡੇਰਾ ਸਿਰਸਾ ਨਾਲ ਨੇੜਤਾ ਬਣਾਉਂਦੀ ਨਜ਼ਰ ਆ ਰਹੀ ਹੈ। ਅੱਜ ਵਰ੍ਹਿਆਂ ਮਗਰੋਂ ਸਰਕਾਰੀ ਅਫ਼ਸਰ ਡੇਰਾ ਸਿਰਸਾ ਦੇ ਪ੍ਰੋਗਰਾਮਾਂ ਵਿੱਚ ਨਜ਼ਰੀਂ ਪਏ। ਡੇਰਾ ਸਿਰਸਾ ਵੱਲੋਂ ਅੱਜ ਡੇਰਾ ਮੁਖੀ ਦੇ ਜਨਮ ਦਿਨ ਨੂੰ ਸਮਰਪਿਤ ‘ਪੌਦੇ ਲਾਓ ਮੁਹਿੰਮ’ ਤਹਿਤ ਪੂਰੇ ਪੰਜਾਬ ਵਿੱਚ ਪੌਦੇ ਲਾਏ ਗਏ ਹਨ। ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਅੱਜ ਡੇਰਾ ਸਿਰਸਾ ਦੇ ਬਠਿੰਡਾ ਪ੍ਰੋਗਰਾਮਾਂ ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਪੌਦਾ ਲਾ ਕੇ ਮੁਹਿੰਮ ਦਾ ਆਗਾਜ਼ ਕੀਤਾ।

ਅਕਾਲ ਤਖ਼ਤ ਸਾਹਿਬ ਵਲੋਂ ਜਾਰੀ 2007 ਦੇ ਹੁਕਮਨਾਮੇ ਦੀ ਸ਼ਰੇਆਮ ਉਲੰਘਣਾ ਕਰਦੇ ਹੋਏ ਸੱਤਾਧਾਰੀ ਕੈਪਟਨ ਸਰਕਾਰ ਨੇ ਡੇਰਾ ਸਰਿਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪ੍ਰੋਗਰਾਮ ਪੰਜਾਬ ਵਿੱਚ ਕਰਵਾਏ ਜਾਣ ਦੀ ਮੁਹਿੰਮ ਅੰਦਰਖਾਤੇ ਸ਼ੁਰੂ ਕੀਤੀ ਗਈ ਹੈ। ਸੂਤਰ ਦੱਸਦੇ ਹਨ ਕਿ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਨੁਮਾਇੰਦਿਆਂ ਤੋਂ ਸਤਿਸੰਗ ਕਰਾਉਣ ਸਬੰਧੀ ਲਿਖਤੀ ਸਹਿਮਤੀ ਲਈ ਜਾ ਰਹੀ ਹੈ। ਡੇਰਾ ਸਲਾਬਤਪੁਰਾ ਨੂੰ ਰੰਗ-ਰੋਗਨ ਕਰਾਉਣ ਦੀ ਤਿਆਰੀ ਵੀ ਵਿੱਢ ਦਿੱਤੀ ਗਈ ਹੈ।

ਸਬੰਧਤ ਖ਼ਬਰ: ਬਾਦਲ ਦਲ ਵਲੋਂ ਡੇਰਾ ਸਿਰਸਾ ਮੁਖੀ ਦੇ ਪ੍ਰੋਗਰਾਮ ਪੰਜਾਬ ‘ਚ ਕਰਵਾਉਣ ਦਾ ਐਲਾਨ; ਡੇਰੇ ਵਲੋਂ ਹਮਾਇਤ …

ਡੇਰਾ ਸਿਰਸਾ ਨੇ ਅੱਜ ਪ੍ਰੋਗਰਾਮਾਂ ਵਿੱਚ ਅਫ਼ਸਰ ਬੁਲਾ ਕੇ ਸਥਿਤੀ ਭਾਂਪੀ ਹੈ। ਉਧਰ, ਕਾਂਗਰਸ ਸਰਕਾਰ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਰਣਨੀਤੀ ਉਲੀਕਣ ਲੱਗੀ ਹੈ। ਕੈਪਟਨ ਸਰਕਾਰ ਵੱਲੋਂ ਡੇਰਾ ਆਗੂਆਂ ਨੂੰ ਹਰ ਜ਼ਿਲ੍ਹੇ ਵਿੱਚ ਜੰਗਲਾਤ ਵਿਭਾਗ ਤੋਂ ਪੌਦੇ ਮੁਹੱਈਆ ਕਰਾਏ ਗਏ ਹਨ।

ਸੌਦਾ ਸਾਧ ਤੇ ਚੱਲ ਰਹੇ ਕਤਲ ਕੇਸਾਂ ਦੀ ਆਖਰੀ ਸੁਣਵਾਈ 20 ਫਰਵਰੀ ਨੂੰ
ਵਿਵਾਦਤ ਡੇਰੇ ਦਾ ਮੁਖੀ ਰਾਮ ਰਹੀਮ (ਫਾਈਲ ਫੋਟੋ)

ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਨੇ ਡੇਰਾ ਸਿਰਸਾ ਨਾਲ ਕਾਫ਼ੀ ਤਾਲਮੇਲ ਵਧਾਇਆ ਹੈ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਤਾਂ ਡੇਰਾ ਸਿਰਸਾ ਦੇ ਸਹਿਯੋਗ ਨਾਲ ਜਲ ਘਰਾਂ ’ਤੇ ਪੌਦੇ ਲਾਉਣ ਦੀ ਮੁਹਿੰਮ ਵਿੱਢ ਦਿੱਤੀ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਮੁੱਖ ਸਮਾਗਮ ਪਿੰਡ ਨੇਹੀਆਂ ਵਾਲਾ ਵਿੱਚ ਕੀਤਾ ਗਿਆ, ਜਿੱਥੇ ਮੁੱਖ ਮਹਿਮਾਨ ਵਜੋਂ ਐਸਡੀਐਮ ਬਠਿੰਡਾ ਸਾਕਸ਼ੀ ਸਾਹਨੀ ਪੁੱਜੇ ਤੇ ਪੌਦਾ ਲਾਉਣ ਮਗਰੋਂ ਡੇਰਾ ਸਿਰਸਾ ਦੇ ਵਾਲੰਟੀਅਰਾਂ ਦਾ ਸਨਮਾਨ ਕੀਤਾ। ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਐਕਸੀਅਨ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਜਲ ਘਰਾਂ ’ਤੇ 5200 ਪੌਦੇ ਲਾਏ ਜਾਣੇ ਹਨ, ਜਿਨ੍ਹਾਂ ਵਾਸਤੇ ਡੇਰਾ ਸਿਰਸਾ ਸਮੇਤ ਹੋਰ ਐਨਜੀਓਜ਼ ਨੇ ਆਪਣੇ ਤੌਰ ’ਤੇ ਸਹਿਯੋਗ ਦਿੱਤਾ ਹੈ।

ਵੇਰਵਿਆਂ ਅਨੁਸਾਰ ਮਾਨਸਾ ਵਿੱਚ ਡੇਰਾ ਸਿਰਸਾ ਦੀ ‘ਪੌਦਾ ਲਾਓ ਮੁਹਿੰਮ’ ਦਾ ਉਦਘਾਟਨ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਗੁਰਦਿੱਤਾ ਸਿੰਘ ਨੇ ਕੀਤਾ ਹੈ। ਬਰਨਾਲਾ ਤੇ ਧਨੌਲਾ ਵਿੱਚ ਡੀਐਸਪੀਜ਼ ਅਤੇ ਤਪਾ ਵਿੱਚ ਐਸਐਚਓ ਨੇ ਮੁਹਿੰਮ ਦਾ ਉਦਘਾਟਨ ਕੀਤਾ। ਬਠਿੰਡਾ ਪ੍ਰੋਗਰਾਮਾਂ ਵਿੱਚ ਗਿੱਦੜਬਾਹਾ ਤੋਂ ਤਹਿਸੀਲਦਾਰ ਪੁੱਜੇ ਹੋਏ ਸਨ। ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਪੌਦੇ ਲਾਏ ਗਏ ਹਨ ਤੇ ਜ਼ਿਲ੍ਹਾ ਬਠਿੰਡਾ ਵਿੱਚ 61 ਹਜ਼ਾਰ ਪੌਦੇ ਲਾਏ ਗਏ ਹਨ।

ਜ਼ਿਕਰਯੋਗ ਹੈ ਕਿ ਵਿਵਾਦਤ ਡੇਰਾ ਮੁਖੀ ਸੀਬੀਆਈ ਅਦਾਲਤ ਵਿਚ ਬਲਾਤਕਾਰ ਅਤੇ ਕਤਲ ਵਰਗੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। 2007 ‘ਚ ਡੇਰਾ ਮੁਖੀ ਨੇ ਆਪਣੇ ਆਪ ਨੂੰ ਗੁਰੂ ਗੋਬਿੰਦ ਸਿੰਘ ਵਾਂਗ ਪੇਸ਼ ਕਰਦੇ ਬਠਿੰਡਾ ਜ਼ਿਲ੍ਹੇ ਦੇ ਸਲਾਬਤਪੁਰਾ ਡੇਰੇ ‘ਚ ਪ੍ਰੋਗਰਾਮ ਕੀਤਾ ਸੀ। ਇਸ ਵਿਵਾਦਤ ਪ੍ਰੋਗਰਾਮ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵਲੋਂ ਡੇਰਾ ਸਿਰਸਾ ਮੁਖੀ ਖਿਲਾਫ ‘ਹੁਕਮਨਾਮਾ’ ਵੀ ਜਾਰੀ ਕੀਤਾ ਗਿਆ ਸੀ। ਉਸ ਵੇਲੇ ਤੋਂ ਹੀ ਡੇਰਾ ਸਿਰਸਾ ਮੁਖੀ ਦਾ ਕੋਈ ਵੀ ਪ੍ਰੋਗਰਾਮ ਪੰਜਾਬ ਵਿਚ ਨਹੀਂ ਹੋਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: