ਬਠਿੰਡਾ – ਫ਼ਸਲਾਂ ’ਤੇ ਘੱਟੋ ਘੱਟ ਸਮਰਥਣ ਮੁੱਲ ਦੀ ਮੰਗ ਨੂੰ ਲੈ ਕੇ ਖਨੋਰੀ ਸੀਮਾ ’ਤੇ ਚਲ ਰਹੇ ਸੰਘਰਸ਼ ਦੌਰਾਨ ਪੰਜਾਬ ਬੰਦ ਲਈ ਦਲ ਖ਼ਾਲਸਾ ਵੱਲੋਂ ਥਾਵਾਂ ’ਤੇ ਸਮੂਲੀਅਤ ਕੀਤੀ ਗਈ। ਰਾਮਪੁਰਾ ਫੂਲ ਵਿਚ ਸੜ੍ਹਕ ਤੇ ਰੇਲਵੇ ਲਾਈਨ ’ਤੇ ਲੱਗੇ ਧਰਨਿਆਂ ਨੂੰ ਸੰਬੋਧਨ ਕਰਦਿਆ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਇਹ ਹਕੂਮਤ ਨਿਤ ਦਿਨ ਤਾਨਾਸਾਹੀ ਦਿਖਾ ਕੇ ਸ਼ਾਂਤਮਈ ਸੰਘਰਸ਼ਾਂ ਨੂੰ ਕੁਚਲਣ ’ਤੇ ਉਤਰੀ ਹੋਈ ਹੈ। ਉਹਨਾਂ ਕਿਹਾ ਕਿ ਪੂਰੇ ਦੇਸ਼ ਦੇ ਕੀਰਤੀ, ਕਿਸਾਨ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਲੜ੍ਹਾਈ ਲੜ੍ਹਦੇ ਆ ਰਹੇ ਹਨ।

ਉਹਨਾਂ ਕਿਹਾ ਕਿ ਜੇ ਕੇਂਦਰ ਸਰਕਾਰ ਕੇਂਦਰੀ ਬਲਾਂ ਜਾਂ ਪੁਲਿਸ ਫੋਰਸਾਂ ਰਾਹੀ ਭਾਈ ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਚੁੱਕਣ ਦੀ ਕੋਸ਼ਿਸ਼ ਕਰੇਗੀ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ, ਜਿਸ ਦੀ ਜਿੰਮੇਵਾਰ ਮੋਦੀ ਹਕੂਮਤ ਦੀ ਹੋਵੇਗੀ। ਉਹਨਾਂ ਕਿਹਾ ਕਿ ਸਰਵ ਉਚ ਅਦਾਲਤ ਭਾਈ ਡੱਲੇਵਾਲ ਦੀ ਸਿਹਤ ਦਾ ਫ਼ਿਕਰ ਛੱਡ ਕੇ ਕੇਂਦਰ ਸਰਕਾਰ ਨੂੰ ਹੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਹੁਕਮ ਜਾਰੀ ਕਰੇ।

ਇਸ ਮੌਕੇ ਉਹਨਾਂ ਨਾਲ ਕਾਰਜਕਾਰੀ ਜਿਲ੍ਹਾ ਪ੍ਰਧਾਨ ਭਾਈ ਜੀਵਨ ਸਿੰਘ ਗਿੱਲ ਕਲਾਂ, ਭਾਈ ਰਾਮ ਸਿੰਘ ਢਪਾਲੀ, ਭਾਈ ਭਗਵਾਨ ਸਿੰਘ ਸੰਧੂ ਖੁਰਦ, ਤੇਜਾ ਸਿੰਘ ਲਹਿਰਾ ਮੁਹੱਬਤ ਵੀ ਹਾਜ਼ਰ ਸਨ।