Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਲਵੰਡੀ ਸਾਬੋ ਵਿਖੇ ਪੰਥ ਸੇਵਕਾਂ ਦੀ ਸਾਂਝੀ ਇਕੱਤਰਤਾ ਵਿਚ ਪੰਚ ਪ੍ਰਧਾਨੀ ਤੇ ਗੁਰਮਤੇ ਬਾਰੇ ਵਿਚਾਰਾਂ ਹੋਈਆਂ

ਤਲਵੰਡੀ ਸਾਬੋ ਵਿਖੇ ਪੰਥ ਸੇਵਕਾਂ ਦੀ ਸਾਂਝੀ ਇਕੱਤਰਤਾ ਵਿਚ ਪੰਚ ਪ੍ਰਧਾਨੀ ਤੇ ਗੁਰਮਤੇ ਬਾਰੇ ਵਿਚਾਰਾਂ ਹੋਈਆਂ

ਤਲਵੰਡੀ ਸਾਬੋ : ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਬੀਤੇ ਦਿਨੀ ਤਲਵੰਡੀ ਸਾਬੋ ਵਿਖੇ ਇਲਾਕੇ ਵਿਚ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਥ ਸੇਵਕਾਂ ਦੀ ਸਾਂਝੀ ਇਕੱਤਰਤਾ ਦੀ ਇੱਕ ਤਸਵੀਰ
ਗੁਰਦੁਆਰਾ ਨਾਨਕਸਰ ਬੁੰਗਾ ਰਵਿਦਾਸੀਆਂ ਸਿੰਘਾਂ (ਦਮਦਮਾ ਸਾਹਿਬ) ਵਿਖੇ ਹੋਈ ਇਸ ਇੱਕਤਰਤਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਸਿੱਖ ਸਫਾਂ ਵਿਚ ਆਪਸੀ ਸੰਵਾਦ ਦੀ ਕਮੀ ਕਾਰਨ ਸਾਡੇ ਮਸਲੇ ਉਲਝਦੇ ਜਾ ਰਹੇ ਹਨ। ਅਜਿਹੇ ਹਾਲਾਤ ਵਿਚ ਸਥਾਨਕ ਪੱਧਰ ਉੱਤੇ ਸਰਗਰਮ ਸਿੱਖ ਜਥਿਆਂ ਨੂੰ ਆਪਸ ਵਿਚ ਤਾਲਮੇਲ ਵਧਾਉਣਾ ਚਾਹੀਦਾ ਹੈ ਅਤੇ ਆਪਸੀ ਵਿਚਾਰ-ਚਰਚਾ ਕਰਕੇ ਸਾਂਝੇ ਫੈਸਲੇ ਲੈਣੇ ਚਾਹੀਦੇ ਹਨ।
ਭਾਈ ਹਰਦੀਪ ਸਿੰਘ ਮਹਿਰਾਜ ਸੰਗਤਾਂ ਨਲ ਵਿਚਾਰ ਸਾਂਝੇ ਕਰਦੇ ਹੋਏ
ਪੰਥ ਸੇਵਕਾਂ ਨੇ ਕਿਹਾ ਕਿ ਉਹਨਾ ਵੱਲੋਂ ਪੰਥਕ ਪੱਧਰ ਉੱਤੇ ਆਪਸੀ ਵਿਚਾਰ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਗਿਆ ਸੀ ਉਸ ਤਹਿਤ ਆਉਂਦੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇੱਕਤਰਤਾ ਸੱਦੀ ਗਈ ਹੈ ਜਿਸ ਵਿਚ ‘ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ’ ਬਾਰੇ ਸਾਂਝੀ ਰਾਏ ਬਣਾਉਣ ਦਾ ਯਤਨ ਕੀਤਾ ਜਾਵੇਗਾ। ਪੰਥਕ ਸਖਸ਼ੀਅਤਾਂ ਨੇ ਇਸ ਬੈਠਕ ਵਿੱਚ ਹਾਜਰ ਹੋਏ ਜਥੇ ਅਤੇ ਸਿੰਘਾਂ ਨੂੰ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।
ਤਲਵੰਡੀ ਸਾਬੋ ਵਿਖੇ ਇਕੱਤਰਤਾ ਦੀ ਇੱਕ ਤਸਵੀਰ
ਇਸ ਮੌਕੇ ਅੰਮ੍ਰਿਤ ਸੰਚਾਰ ਜਥਾ ਦਮਦਮੀ ਟਕਸਾਲ ਦੇ ਮੁੱਖ ਸੇਵਾਦਾਰ ਭਾਈ ਪਿੱਪਲ ਸਿੰਘ, ਮਸਤੂਆਣਾ ਬੁੰਗਾ ਸਾਹਿਬ ਬਾਬਾ ਕਾਕਾ ਸਿੰਘ ਅਤੇ ਗੁਰਦੁਆਰਾ ਨਾਨਕਸਰ ਬੁੰਗਾ ਰਵਿਦਾਸੀਆਂ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਧਰਮ ਸਿੰਘ ਨੇ ਕਿਹਾ ਕਿ ਸੰਗਤ ਵੱਲੋਂ ਹਰ ਪੰਥਕ ਕਾਰਜ ਵਿਚ ਪੂਰੇ ਸਮਰਪਣ ਵਿਚ ਯੋਗਦਾਨ ਪਾਇਆ ਜਾਂਦਾ ਹੈ ਪਰ ਫਿਰ ਵੀ ਖਿੰਡਾਓ ਦੇ ਹਾਲਾਤ ਕਾਰਨ ਪੂਰੇ ਸਾਰਥਕ ਨਤੀਜੇ ਹਾਸਿਲ ਨਹੀਂ ਹੁੰਦੇ।
ਵਿਚਾਰ-ਚਰਚਾ ਦੌਰਾਨ ਭਾਈ ਦਲਜੀਤ ਸਿੰਘ ਨੇ ਕਿਹਾ ਕਿ ਸੰਗਤ ਦੇ ਸੁਹਿਰਦ ਯਤਨਾਂ ਦੀ ਪੂਰਨ ਸਫਲਤਾ ਲਈ ਜਰੂਰੀ ਹੈ ਕਿ ਸਿੱਖਾਂ ਦੀ ਅੰਦਰੂਨੀ ਕਤਾਰਬੰਦੀ ਸੂਤਰਬੱਧ ਕੀਤੀ ਜਾਵੇ। ਇਸ ਵਾਸਤੇ ਅਸੀਂ ਗੁਰ-ਸੰਗਤ ਅਤੇ ਖਾਲਸਾ ਪੰਥ ਦੀ ਸੇਵਾ ਵਿਚ ਸਰਗਰਮ ਜਥਿਆਂ ਨੂੰ ਵਿਸ਼ਵ ਸਿੱਖ ਇਕੱਤਰਤਾ ਦਾ ਸੱਦਾ ਦੇ ਰਹੇ ਹਾਂ ਤਾਂ ਕਿ ਗੁਰੂ ਆਸ਼ੇ ਤੇ ਪੰਥਕ ਰਿਵਾਰਿਤ ਦੀ ਰੌਸ਼ਨੀ ਵਿਚ ਪੰਚ ਪ੍ਰਧਾਨੀ ਅਤੇ ਗੁਰਮਤੇ ਦੀ ਬਹਾਲੀ ਲਈ ਸਾਂਝੀ ਰਾਇ ਬਣਾਈ ਜਾ ਸਕੇ।
ਭਾਈ ਦਲਜੀਤ ਸਿੰਘ ਸੰਗਤਾਂ ਨਲ ਵਿਚਾਰ ਸਾਂਝੇ ਕਰਦੇ ਹੋਏ
ਇਸ ਇਕੱਤਰਤਾ ਵਿਚ ਭਾਈ ਬਲਜਿੰਦਰ ਸਿੰਘ ਏਕ ਨੂਰ, ਭਾਈ ਰਾਮ ਸਿੰਘ ਢਪਾਲੀ, ਗੁਰਮਤਿ ਵਿਦਿਆਲਿਆ ਦਮਦਮੀ ਟਕਸਾਲ ਤੋਂ ਸੇਵਾਦਾਰ ਬਾਬਾ ਦਲਜੀਤ ਸਿੰਘ ਤੇ ਬਾਬਾ ਸਾਧੂ ਸਿੰਘ, ਵਿਚਾਰ ਸਭਾ ਲੱਖੀ ਜੰਗਲ ਖਾਲਸਾ ਤੋਂ ਭਾਈ ਸਵਰਨ ਸਿੰਘ ਕੋਟਧਰਮੂ, ਭਾਈ ਗੁਰਪਾਲ ਸਿੰਘ, ਗੁਰਵਿੰਦਰ ਸਿੰਘ ਦਲ ਖਾਲਸਾ, ਸੇਵਾ ਸਿੰਘ ਭੰਮੇਕਲਾਂ, ਜੱਗੀ ਸਿੰਘ ਕੋਟ ਫੱਤਾ, ਹਰਮਿੰਦਰ ਸਿੰਘ ਫੱਤਾ ਮਾਲੋਕਾ, ਅਤੇ ਸਰੋਵਰ ਸੇਵਕ ਜਥਾ, ਸੰਗਤ ਪਿੰਡ ਪਥਰਾਲਾ ਅਤੇ ਭਾਈ ਡੱਲ ਸਿੰਘ ਗਤਕਾ ਅਖਾੜਾ ਦੇ ਨੁਮਾਇੰਦੇ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਦਰਮਿਆਨ ਸਿੱਖ ਜਥੇਬੰਦੀਆਂ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: