Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਲਵੰਡੀ ਸਾਬੋ ਵਿਖੇ ਸੱਦਿਆ ਗਿਆ ਸਰਬੱਤ ਖਾਲਸਾ ਗੈਰ ਸਿਧਾਂਤਕ: ਪ੍ਰਧਾਨ ਸ਼੍ਰੋਮਣੀ ਕਮੇਟੀ

ਤਲਵੰਡੀ ਸਾਬੋ ਵਿਖੇ ਸੱਦਿਆ ਗਿਆ ਸਰਬੱਤ ਖਾਲਸਾ ਗੈਰ ਸਿਧਾਂਤਕ: ਪ੍ਰਧਾਨ ਸ਼੍ਰੋਮਣੀ ਕਮੇਟੀ

 ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ(ਫਾਈਲ ਫੋਟੋ)
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ(ਫਾਈਲ ਫੋਟੋ)

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਯੂਨਾਈਟਿਡ ਅਤੇ ਹੋਰ ਜੱਥੇਬੰਦੀਆਂ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਕਾਨਫਰੰਸ਼ ਮੌਕੇ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਸੱਦੇ ਸਰਬੱਤ ਖਾਲਸਾ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਸਰਬੱਤ ਖਾਲਸਾ ਸੱਦਣ ਦਾ ਅਧਿਕਾਰ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਕੋਲ ਹੈ। ਤਖ਼ਤ ਦਮਦਮਾ ਸਾਹਿਬ ਵਿਖੇ ਕੋਈ ਅਜਿਹਾ ਇਕੱਠ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ, ਜੋ ਸਿਧਾਂਤਾਂ ਦੀ ਉਲੰਘਣਾ ਕਰਕੇ ਕੀਤਾ ਜਾ ਰਿਹਾ ਹੋਵੇ।

ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਥਕ ਵਿਧੀ ਵਿਧਾਨ ਮੁਤਾਬਕ ਸਰਬੱਤ ਖਾਲਸਾ ਸੱਦਣ ਦਾ ਅਧਿਕਾਰ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਕੋਲ ਹੈ, ਜਦੋਂ ਕਿ ਇਹ ਸਰਬੱਤ ਖਾਲਸਾ ਵਿਧੀ ਵਿਧਾਨ ਮੁਤਾਬਕ ਸੱਦਿਆ ਹੀ ਨਹੀਂ ਗਿਆ ਤਾਂ ਇਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਨਤਾ ਨਹੀਂ ਦਿੱਤੀ ਜਾ ਸਕਦੀ। ਇਸ ਲਈ ਸਿੱਖ ਜਥੇਬੰਦੀਆਂ ਸਰਬੱਤ ਖਾਲਸਾ ਸੰਸਥਾ ਦਾ ਨਾਮ ਨਾ ਵਰਤਣ।

ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਵੱਲੋਂ ਦਸ ਨਵੰਬਰ ਨੂੰ ਤਲਵੰਡੀ ਸਾਬੋ ਵਿੱਚ ਸੱਦਿਆ ਗਿਆ ਸਰਬੱਤ ਖਾਲਸਾ ਗੈਰ ਸਿਧਾਂਤਕ ਹੈ ਅਤੇ ਸ਼੍ਰੋਮਣੀ ਕਮੇਟੀ ਇਸਨੂੰ ਪ੍ਰਵਾਨਗੀ ਨਹੀ ਦੇਵੇਗੀ।

ਦੂਜੇ ਪਾਸੇ ਸਰਬੱਤ ਖਾਲਸਾ ਸੱਦਣ ਵਾਲਿਆਂ ਵਿੱਚ ਸ਼ਾਮਲ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸਰਬੱਤ ਖਾਲਸਾ 10 ਨਵੰਬਰ ਨੂੰ ਤਲਵੰਡੀ ਸਾਬੋ ਵਿੱਚ ਸੱਦਿਆ ਗਿਆ ਹੈ ਨਾ ਕਿ ਤਖ਼ਤ ਦਮਦਮਾ ਸਾਹਿਬ ’ਤੇ। ਇਹ ਇਕੱਠ ਤਲਵੰਡੀ ਸਾਬੋ ਵਿੱਚ ਹੋਵੇਗਾ, ਜਿਸ ਵਾਸਤੇ ਲੋੜੀਂਦੀ ਸੌ ਏਕੜ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਕੱਠ ਪਿਛਲੀ ਵਾਰ ਨਾਲੋਂ ਚਾਰ ਗੁਣਾ ਵੱਧ ਹੋਵੇਗਾ ਅਤੇ ਇਸ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਅਤੇ ਦਿੱਲੀ ਤੋਂ ਵੀ ਸਿੱਖ ਸੰਗਤਾਂ ਸ਼ਾਮਲ ਹੋਣਗੀਆਂ।

ਜ਼ਿਕਰਯੋਗ ਹੈ ਕਿ ਉਪਰੋਕਤ ਜੱਥੇਬੰਦੀਆਂ ਵੱਲੋਂ ਸਰਬੱਤ ਖਾਲਸਾ ਪਿਛਲੇ ਵਰ੍ਹੇ 10 ਨਵੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੱਬਾ ਵਿੱਚ ਸੱਦਿਆ ਗਿਆ ਸੀ। ਜਿਸ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਨਾਮਜ਼ਦ ਤਖਤ ਸਾਹਿਬਾਨਾਂ ਦੇ ਜੱਥੇਦਾਰਾਂ ਦੇ ਬਰਾਬਰ ਜੱਥੇਦਾਰ ਨਿਯੁਤਕ ਕੀਤੇ ਸਨ। ਪੰਜਾਬ ਦੀ ਬਾਦਲ ਸਰਕਾਰ ਨੇ ਸਰਬੱਤ ਖਾਲਸਾ ਸਮਾਗਮ ਤੋਂ ਬਾਅਦ ਸਮਾਗਮ ਕਰਵਾਉਣ ਵਿੱਚ ਸ਼ਾਮਲ ਸ਼ਖਸ਼ੀਅਤਾਂ ‘ਤੇ ਦੇਸ਼ ਧਰੋਹ ਦੇ ਪਰਚੇ ਦਰਜ਼ ਕਰਕੇ ਉਨ੍ਹਾਂ ਨੂੰ ਜੇਲਾਂ ਵਿੱਚ ਨਜ਼ਰਬੰਦ ਕਰ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: