ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਅੱਜ ਪਾਕਿਸਤਾਨ ਦੇ ਸਿੰਧ ਇਲਾਕੇ ਨਾਲ ਸਬੰਧਿਤ 35 ਸਾਲਾ ਨੋਜਵਾਨ ਸ. ਤਾਰਾ ਸਿੰਘ ਨੂੰ ਸਰਬਸੰਮਤੀ ਨਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ।

ਸ. ਤਾਰਾ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਤੌਰ ਤੇ ਚੁਣੇ ਗਏ ਦੂਜੇ ਪ੍ਰਧਾਨ ਹਨ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਖਹਿਬਰ ਪਖ਼ਤੂਨ ਦੇ ਸੈਰ ਸਪਾਟਾ ਮੰਤਰੀ ਡਾਂ ਸੋਵਨ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਸੀ। ਲਾਹੌਰ ਸਥਿਤ ਪਾਕਿਸਤਾਨ ਓਕਾਫ ਬੋਰਡ ਦੇ ਦਫ਼ਤਰ ਵਿਖੇ ਹੋਈ ਸਿੱਖ ਆਗੂਆਂ ਦੀ ਮੀਟਿੰਗ ਵਿੱਚ ਇਹ ਫੈਂਸਲਾ ਲਿਆ ਗਿਆ।